MP Amritpal Singh ਨੂੰ High Court ਤੋਂ ਵੱਡਾ ਝਟਕਾ!

Date:

spot_img

Punjab News: MP Amritpal Singh; ਆਸਾਮ ਦੀ ਡਿਬਰੂਗੜ੍ਹ ਜੇਲ ‘ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਖੰਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਬਜ਼ਟ ਸੈਸ਼ਨ ਵਿੱਚ ਸ਼ਾਮਿਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਸੀ। ਇਸ ਦੌਰਾਨ ਹਾਈਕੋਰਟ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਤੋਂ ਇਲਾਵਾ ਕੇਂਦਰ ਦਾ ਵੀ ਪੱਖ ਸੁਣਿਆ ਗਿਆ ਸੀ। ਪੰਜਾਬ ਸਰਕਾਰ ਨੇ ਆਪਣੇ ਜਵਾਬ ਵਿੱਚ ਦਾਅਵਾ ਕੀਤਾ ਸੀ ਕਿ ਅੰਮ੍ਰਿਤਪਾਲ ਸਿੰਘ ਦੇ ਪੈਰੋਲ ‘ਤੇ ਆਉਣ ਨਾਲ ਪੰਜਾਬ ਦੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਵਿਗੜ ਸਕਦੀ ਹੈ।

ਇਹ ਵੀ ਪੜ੍ਹੋ  ਖਾੜੀ ਜੰਗ ਦੌਰਾਨ ਵੱਡੀ ਖ਼ਬਰ; ਦੇਸ਼ ‘ਚ ਪੈਟਰੋਲ ਤੇ ਡੀਜ਼ਲ ਹੋਵੇਗਾ ਸਸਤਾ

ਇਸ ਤੋਂ ਇਲਾਵਾ ਕੇਂਦਰ ਨੇ ਵੀ ਦਾਅਵਾ ਕੀਤਾ ਸੀ ਕਿ ਸੰਸਦ ਦੀਆਂ ਮੀਟਿੰਗਾਂ ਵਿੱਚ ਲਗਾਤਾਰ ਗੈਰ ਹਾਜ਼ਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਖਾਰਜ ਹੋਣ ‘ਤੇ ਹਾਲੇ ਕੋਈ ਤਤਕਾਲ ਫੈਸਲਾ ਨਹੀਂ ਲਿਆ ਜਾ ਰਿਹਾ। ਸਾਰਿਆਂ ਪੱਖਾਂ ਨੂੰ ਸੁਣਨ ਤੋਂ ਬਾਅਦ ਮਾਨਯੋਗ ਹਾਈਕੋਰਟ ਨੇ ਇਸ ਪਟੀਸ਼ਨ ਉੱਪਰ ਪਿਛਲੇ ਦਿਨੀ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ, ਜਿਸ ਨੂੰ ਅੱਜ ਸੁਣਾਇਆ ਗਿਆ ਹੈ। ਅਦਾਲਤ ਦੇ ਵੱਲੋਂ ਆਪਣੇ ਫੈਸਲੇ ਵਿੱਚ ਭਾਈ ਅੰਮ੍ਰਿਤ ਪਾਲ ਸਿੰਘ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ  ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਗੋਲੀਬਾਰੀ ਉਪਰੰਤ ਕਾਬੂ; ਪਿਸਤੌਲ ਬਰਾਮਦ

ਹਾਈਕੋਰਟ ਦੇ ਇਸ ਫੈਸਲੇ ਨੂੰ ਅੰਮ੍ਰਿਤਪਾਲ ਸਿੰਘ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ 2023 ਤੋਂ ਲੈ ਕੇ ਹੁਣ ਤੱਕ ਐਨਐਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਜੇਲ ਵਿੱਚ ਬੈਠਿਆ ਹੀ 2024 ਵਿੱਚ ਹੋਈਆਂ ਲੋਕ ਸਭਾ ਦੀਆਂ ਚੋਣਾਂ ਦੌਰਾਨ ਖੰਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਭਾਰੀ ਬਹੁਮਤ ਦੇ ਨਾਲ ਚੋਣ ਜਿੱਤ ਗਏ ਸਨ। ਪ੍ਰੰਤੂ ਇਸਦੇ ਬਾਅਦ ਵੀ ਉਹ ਜੇਲ ਤੋਂ ਬਾਹਰ ਨਹੀਂ ਆ ਸਕੇ ਹਨ। ਇਸ ਤੋਂ ਪਹਿਲਾਂ ਵੀ ਹਾਈਕੋਰਟ ਵੱਲੋਂ ਉਹਨਾਂ ਦੀਆਂ ਪਟੀਸ਼ਨਾਂ ਨੂੰ ਰੱਦ ਕੀਤਾ ਜਾ ਚੁੱਕਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਪੰਜਾਬ ਦੇ ਇਸ ਜ਼ਿਲ੍ਹੇ ‘ਚ ਪੰਜ ਜਾਂ ਵੱਧ ਲੋਕਾਂ ਦੇ ਇਕੱਠ ’ਤੇ ਲੱਗੀ ਪਾਬੰਦੀ

ਜੇ ਤੁਸੀਂ ਮਾਨਸਾ ਜ਼ਿਲ੍ਹੇ ਵਿੱਚ ਰਹਿੰਦੇ ਹੋ ਤਾਂ ਇਹ...

ਖੰਡ ਮਗਰੋਂ ਹੁਣ ਸਰ੍ਹੋਂ ਦੇ ਤੇਲ ਦੇ ਰੇਟਾਂ ਨੇ ਛੁਹਿਆ ਆਸਮਾਨ

ਜੇਕਰ ਤੁਹਾਨੂੰ ਲੱਗਦਾ ਹੈ ਕਿ ਹਰ ਮਹੀਨੇ ਘਰ ਦਾ...

ਬੱਸਾਂ ‘ਚ ਮੁਫ਼ਤ ਸਫ਼ਰ ਕਰਨ ਵਾਲੀਆਂ ਔਰਤਾਂ ਲਈ ਵੱਡਾ ਬਦਲਾਅ

Delhi News: ਦਿੱਲੀ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਕਰਨ...