Mansa News: ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਜ਼ਿਲ੍ਹਾ ਮਾਨਸਾ ਦੇ ਹਲਕਾ ਬੁਢਲਾਡਾ ਦੇ ਹਲਕਾ ਇੰਚਾਰਜ ਡਾ ਨਿਸ਼ਾਨ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਅਹੁਦਿਆਂ ਅਤੇ ਹਲਕਾ ਇੰਚਾਰਜੀ ਛੱਡਣ ਦਾ ਐਲਾਨ ਕਰ ਦਿੱਤਾ। ਨਿਸ਼ਾਨ ਸਿੰਘ ਇਸ ਤੋਂ ਪਹਿਲਾਂ ਅਕਾਲੀ ਦਲ ਦੇ ਚੋਣ ਨਿਸ਼ਾਨ ਉੱਪਰ ਹਲਕਾ ਬੁਢਲਾਡਾ ਤੋਂ ਦੋ ਵਾਰ ਚੋਣ ਲੜ ਚੁੱਕੇ ਹਨ ਅਤੇ ਹੁਣ ਵੀ ਸ਼੍ਰੋਮਣੀ ਅਕਾਲੀ ਦਲ ਨੇ ਸਾਲ 2027 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਉਹਨਾਂ ਨੂੰ ਆਪਣਾ ਉਮੀਦਵਾਰ ਐਲਾਨਿਆ ਹੋਇਆ ਸੀ। ਡਾਕਟਰ ਨਿਸ਼ਾਨ ਸਿੰਘ ਦੇ ਅਸਤੀਫੇ ਨੂੰ ਅਕਾਲੀ ਦਲ ਅਤੇ ਖਾਸਕਰ ਬਾਦਲ ਪਰਿਵਾਰ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ, ਕਿਉਂਕਿ ਉਹ ਬੀਬੀ ਹਰਸਿਮਰਤ ਕੌਰ ਬਾਦਲ ਦੇ ਹਲਕਾ ਬਠਿੰਡਾ ਲੋਕ ਸਭਾ ਅਧੀਨ ਆਉਂਦੇ ਇਕ ਮਹੱਤਵਪੂਰਨ ਵਿਧਾਨ ਸਭਾ ਹਲਕੇ ਦੀ ਜ਼ਿੰਮੇਵਾਰੀ ਨਿਭਾ ਰਹੇ ਸਨ। ਇਸ ਸੰਬੰਧ ਵਿੱਚ ਡਾ ਨਿਸ਼ਾਨ ਸਿੰਘ ਦੇ ਵੱਲੋਂ ਅੱਜ ਇੱਕ ਪ੍ਰੈਸ ਕਾਨਫਰੰਸ ਕਰਕੇ ਵੀ ਬਕਾਇਦਾ ਆਪਣੇ ਅਸਤੀਫੇ ਬਾਰੇ ਜਾਣਕਾਰੀ ਦਿੱਤੀ ਗਈ। ਜਿਸ ਦੇ ਵਿੱਚ ਉਹਨਾਂ ਦਾਅਵਾ ਕੀਤਾ ਕਿ ਪਰਿਵਾਰਕ ਜਿੰਮੇਵਾਰੀਆਂ ਅਤੇ ਆਰਥਿਕ ਸਮੱਸਿਆਵਾਂ ਦੇ ਕਾਰਨ ਉਹਨਾਂ ਸਿਆਸਤ ਤੋਂ ਪਾਸੇ ਹੋਣ ਦਾ ਫੈਸਲਾ ਲਿਆ ਹੈ। ਹਾਲਾਂਕਿ ਇਸ ਮੌਕੇ ਕਿਸੇ ਹੋਰ ਸਿਆਸੀ ਪਾਰਟੀ ਵਿੱਚ ਸ਼ਾਮਿਲ ਹੋਣ ਬਾਰੇ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




