ਪੰਜਾਬ ਦਾ ਵੱਡਾ ਸਿੱਖ ਆਗੂ ਅੱਜ ਫ਼ੜੇਗਾ ਭਾਜਪਾ ਦਾ ਪੱਲਾ; ਚਰਚਾਵਾਂ ਦਾ ਬਜ਼ਾਰ ਗਰਮ !

Date:

spot_img

Punjab News: ਸ਼੍ਰੋਮਣੀ ਅਕਾਲੀ ਦਲ ਦੀ ਸੱਜਰੀ ਸ਼ਰੀਕ ਬਣੀ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿਚ ਆਪਣੇ ਪੱਧਰ ‘ਤੇ ਸਰਕਾਰ ਬਣਾਉਣ ਲਈ ਕੀਤੀ ਜਾ ਰਹੀ ਸਿਰਤੋੜ ਮਿਹਨਤ ਦੇ ਦੌਰਾਨ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਆਪਣੇ ਪਾਲੇ ਵਿਚ ਲਿਆਉਣ ਦੀ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਇਸੇ ਕੜੀ ਤਹਿਤ ਪੰਜਾਬ ਦੇ ਇੱਕ ਵੱਡੇ ਸਿੱਖ ਆਗੂ ਦੇ ਅੱਜ ਭਾਜਪਾ ਵਿਚ ਸਮੂਲੀਅਤ ਕਰਨ ਦੀਆਂ ਚਰਚਾਵਾਂ ਦਾ ਬਜ਼ਾਰ ਲਗਾਤਾਰ ਗਰਮ ਹੈ ਤੇ ਕਿਹਾ ਜਾ ਰਿਹਾ ਕਿ ਅੱਜ ਦੁਪਿਹਰ 12 ਵਜੇਂ ਇਹ ਆਗੂ ਦਿੱਲੀ ਦੇ ਵਿਚ ਭਾਜਪਾ ਵਿਚ ਸਮੂਲੀਅਤ ਕਰ ਰਹੇ ਹਨ। ਹਾਲਾਂਕਿ ਉਕਤ ਆਗੂ ਤੇ ਭਾਜਪਾ ਦੇ ਵੱਲੋਂ ਵੀ ਹਾਲੇ ਤੱਕ ਇਸ ਮਾਮਲੇ ਵਿਚ ਚੁੱਪ ਵੱਟੀ ਹੋਈ ਹੈ।

ਇਹ ਵੀ ਪੜ੍ਹੋ  ਸਰਕਾਰੀ ਤੌਰ ‘ਤੇ ਕਣਕ ਦੀ ਅੱਜ ਤੋਂ ਖ਼ਰੀਦ ਸ਼ੁਰੂ; ਆੜਤੀਏ ਹੜਤਾਲ ‘ਤੇ ਗਏ

ਦਸਿਆ ਜਾ ਰਿਹਾ ਕਿ ਦਿੱਲੀ ਸਿੱਖ ਦੰਗਿਆਂ ਦੇ ਮੁਲਜਮਾਂ ਨੂੰ ਸਜ਼ਾਵਾਂ ਦਿਵਾਉਣ ਲਈ ਲਗਾਤਾਰ ਕਈ ਦਹਾਕੇ ਸੰਘਰਸ਼ ਕਰਨ ਵਾਲੇ ਉਕਤ ਸਿੱਖ ਆਗੂ ਨਾਮੀ ਵਕੀਲ ਵੀ ਹਨ, ਜਿਹੜੇ ਸਾਲ 2017 ਵਿਚ ਆਮ ਆਦਮੀ ਪਾਰਟੀ ਦੇ ਰਾਹੀਂ ਸਿਆਸਤ ਵਿਚ ਆਏ ਸਨ ਤੇ ਵਿਧਾਨ ਸਭਾ ਦੀਆਂ ਚੋਣਾਂ ਵਿਚ ਵੀ ਜਿੱਤ ਚੁੱਕੇ ਹਨ ਪ੍ਰੰਤੂ ਬਾਅਦ ਵਿਚ ਉਨ੍ਹਾਂ ਸਿਆਸਤ ਨੂੰ ਅਲਵਿਦਾ ਕਹਿ ਦਿੱਤਾ ਸੀ। ਗੌਰਤਲਬ ਹੈ ਕਿ ਭਾਜਪਾ ਵੱਲੋਂ ਕਾਂਗਰਸ, ਆਪ ਤੇ ਅਕਾਲੀ ਦਲ ਨਾਲ ਸਬੰਧਤ ਵੱਡੇ ਆਗੂਆਂ ਨੂੰ ਆਪਣੀ ਪਾਰਟੀ ਵਿਚ ਲਿਆਂਦਾ ਜਾ ਰਿਹਾ। ਪਿਛਲੇ ਮਹੀਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੋਗਾ ਵਿਚ ਵੱਡੀ ਰੈਲੀ ਕਰ ਚੁੱਕੇ ਹਨ ਤੇ ਉਨ੍ਹਾਂ ਸਪੱਸ਼ਟ ਐਲਾਨ ਕੀਤਾ ਸੀ ਕਿ ਭਾਜਪਾ ਇਸ ਵਾਰ ਪੰਜਾਬ ਵਿਚ ਆਪਣੀ ਸਰਕਾਰ ਬਣਾਉਣ ਦੇ ਲਈ ਚੋਣ ਲੜਣ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ 7 ਹਲਕਿਆਂ ‘ਚ ਨਵੇਂ ਇੰਚਾਰਜ਼ ਨਿਯੁਕਤ, ਦੇਖੋ list

ਕਿਸਾਨ ਸੰਘਰਸ਼ ਦੌਰਾਨ ਮੁੱਖ ਚਿਹਰਾ ਬਣੇ ਜੱਗੀ ਬਾਬੇ ਨੂੰ...

CM Bhagwant Singh Mann ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ

👉* ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ...

ਵੋਟਿੰਗ ਮਸ਼ੀਨਾਂ ਦੀ ਕੀਤੀ ਗਈ ਫਸਟ ਲੈਵਲ ਚੈਕਿੰਗ

Bathinda News: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ-2027 ਦੇ...