spot_img

ਪੰਜਾਬ ਪਲਿਸ ਨੂੰ ਵੱਡੀ ਸਫਲਤਾ: ਕੱਪੜਾ ਵਪਾਰੀ ਦੇ ਕਤਲ ਵਿਚ ਸ਼ਾਮਿਲ ਦੋ ਦੋਸ਼ੀ ਗ੍ਰਿਫਤਾਰ

Date:

spot_img

ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਨੇ ਦਿੱਤੀ ਜਾਣਕਾਰੀ
ਕਿਹਾ, ਸਾਰੇ ਦੋਸ਼ੀ ਜਲਦ ਹੋਣਗੇ ਪੁਲਿਸ ਗਿਰਫਤ ਵਿਚ-ਅਰਪਿਤ ਸ਼ੁਕਲਾ 
Abhor News: ਅਬੋਹਰ ਵਿਖੇ ਬੀਤੇ ਦਿਨ ਕਪੜਾ ਵਪਾਰੀ ਸੰਜੈ ਵਰਮਾ ਦੇ ਕਤਲ ਕੇਸ ਵਿਚ ਸ਼ਾਮਿਲ ਦੋ ਦੋਸ਼ੀਆਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ ਅਰਪਿਤ ਸ਼ੁਕਲਾ ਆਈਪੀਐਸ ਨੇ ਅੱਜ ਖੁਲਾਸਾ ਕੀਤਾ ਉਨ੍ਹਾਂ ਨੇ ਕਿਹਾ ਕਿ ਪੁਲਿਸ ਪੜਤਾਲ ਤੇਜੀ ਨਾਲ ਅੱਗੇ ਵੱਧ ਰਹੀ ਹੈ ਅਤੇ ਜਲਦ ਹੀ ਸਾਰੇ ਦੋਸ਼ੀ ਪੁਲਿਸ ਗ੍ਰਿਫ਼ਤ ਵਿਚ ਹੋਣਗੇ।

ਇਹ ਵੀ ਪੜ੍ਹੋ  ਪੁਲਿਸ ਨੇ ਜੱਗੂ ਭਗਵਾਨਪੁਰੀਆ ਦੀ ਭਾਬੀ ਨੂੰ ਲਿਆ ਹਿਰਾਸਤ ‘ਚ

ਸ੍ਰੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਕੇਸ ਵਿਚ ਦੋਸ਼ੀਆਂ ਨੂੰ ਫੜਨ ਲਈ ਪੁਲਿਸ ਦੇ ਵੱਖ ਵੱਖ ਵਿੰਗ ਕੰਮ ਕਰ ਰਹੇ ਹਨ ਅਤੇ ਵੱਖ ਵੱਖ ਟੀਮਾਂ ਗਹਿਣ ਜਾਂਚ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜਾਂਚ ਸਹੀ ਦਿਸ਼ਾ ਵਿਚ ਜਾ ਰਹੀ ਹੈ ਅਤੇ ਹੁਣ ਤੱਕ ਪੁਲਿਸ ਨੇ ਦੋ ਦੋਸ਼ੀਆਂ ਕ੍ਰਮਵਾਰ ਰਾਮ ਰਤਨ ਪੁੱਤਰ ਰਮੇਸ਼ ਕੁਮਾਰ ਅਤੇ ਜਸਪ੍ਰੀਤ ਸਿੰਘ ਪੁੱਤਰ ਹਰਦੀਪ ਸਿੰਘ ਨੂੰ ਕਾਬੂ ਕਰ ਲਿਆ ਹੈ।ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪੁਲਿਸ ਹਰੇਕ ਪਹਿਲੂ ਤੋਂ ਜਾਂਚ ਕਰ ਰਹੀ ਹੈ ਪਰ ਨਾਲ ਹੀ ਉਨ੍ਹਾਂ ਨੇ ਸਪਸ਼ਟ ਕੀਤਾ ਕਿ ਪਹਿਲਾਂ ਤੋਂ ਪਰਿਵਾਰ ਨੂੰ ਕਿਸੇ ਪ੍ਰਕਾਰ ਦੀ ਧਮਕੀ ਦੀ ਸੂਚਨਾ ਨਹੀਂ ਸੀ।

ਇਹ ਵੀ ਪੜ੍ਹੋ  ਕੱਪੜਾ ਵਪਾਰੀ ਸੰਜੇ ਵਰਮਾ ਦੇ ਕਾਤਲਾਂ ਨੂੰ ਮਿਲੇਗੀ ਸਖਤ ਸਜ਼ਾ -ਅਮਨ ਅਰੋੜਾ

ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਤਕਨੀਕੀ ਅਤੇ ਮਨੁੱਖੀ ਸ਼੍ਰੋਤਾਂ ਤੇ ਅਧਾਰ ਤੇ ਤੇਜੀ ਨਾਲ ਜਾਂਚ ਨੂੰ ਅੱਗੇ ਵਧਾ ਰਹੀ ਹੈ। ਉਨ੍ਹਾਂ ਨੇ ਹੋਰ ਵੇਰਵੇ ਜਲਦ ਸਾਂਝੇ ਕਰਨ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਇਕ ਪੇਸ਼ੇਵਰ ਪੁਲਿਸ ਫੋਰਸ ਹੈ ਅਤੇ ਇਸ ਕੇਸ ਦੇ ਬਾਕੀ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।ਇਸ ਮੌਕੇ ਡੀਆਈਜੀ ਫਿਰੋਜ਼ਪੁਰ ਰੇਂਜ ਸ੍ਰੀ ਹਰਮਨਬੀਰ ਸਿੰਘ ਗਿੱਲ, ਡੀਆਈਜੀ ਏਜੀਟੀਐਫ ਗੁਰਮੀਤ ਸਿੰਘ ਚੌਹਾਣ, ਐਸਐਸਪੀ ਗੁਰਮੀਤ ਸਿੰਘ ਵੀ ਉਨ੍ਹਾਂ ਦੇ ਨਾਲ ਹਾਜਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...