ਪੰਜਾਬ ਪੁਲਿਸ ਨੇ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਠ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਹੱਤਿਆ ਕਰਨ ਦੀਆਂ ਸੰਭਾਵਿਤ ਘਟਨਾਵਾਂ ਨੂੰ ਟਾਲਿਆ
ਗ੍ਰਿਫਤਾਰ ਕੀਤੇ ਗਏ ਦੋਸ਼ੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਲਈ ਆਪਣੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ: ਐਸਐਸਪੀ ਅਭਿਮਨਿਊ ਰਾਣਾ
ਤਰਨਤਾਰਨ, 29 ਦਸੰਬਰ: ਸੂਬੇ ਵਿੱਚੋਂ ਸੰਗਠਿਤ ਅਪਰਾਧ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਤਰਨਤਾਰਨ ਪੁਲਿਸ ਨੇ ਨਾਮੀ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਠ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਹੱਤਿਆ ਕਰਨ ਦੀਆਂ ਸੰਭਾਵਿਤ ਘਟਨਾਵਾਂ ਨੂੰ ਨਾਕਾਮ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਵੱਡੀ ਮਾਤਰਾ ਬਰਾਮਦ ਹੋਈ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਬਟਾਲਾ ਦੇ ਪਿੰਡ ਭਗਵਾਨਪੁਰ ਦੇ ਗੁਰਮੀਤ ਸਿੰਘ ਉਰਫ਼ ਰਾਵਲ, ਗੁਰਦਾਸਪੁਰ ਦੇ ਪਿੰਡ ਨੂਰਪੁਰ ਦੇ ਹਰਪਾਲ ਸਿੰਘ, ਅੰਮ੍ਰਿਤਸਰ ਦੇ ਪਿੰਡ ਨਵਾਂਪਿੰਡ ਦੇ ਲਵਪ੍ਰੀਤ ਸਿੰਘ ਉਰਫ਼ ਐਨ.ਪੀ., ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਪਾਸੀਆਂ ਅਤੇ ਸੰਦੀਪ ਸਿੰਘ ਉਰਫ਼ ਗੋਲੀ ਵਾਸੀ ਕੋਟ ਖ਼ਾਲਸਾ ਵਜੋਂ ਹੋਈ ਹੈ।ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ‘ਚੋਂ ਜਿਨ੍ਹਾਂ ਵਿੱਚ ਯੂ.ਐੱਸ.ਏ. ਦੀ ਬਣੀ 9.ਐੱਮ.ਐੱਮ. ਗਲਾਕ ਪਿਸਤੌਲ, ਦੋ .32 ਬੋਰ ਦੀਆਂ ਪਿਸਤੌਲਾਂ ਅਤੇ 15 ਜਿੰਦਾ ਕਾਰਤੂਸਾਂ ਅਤੇ ਤਿੰਨ ਮੈਗਜ਼ੀਨਾਂ ਨਾਲ ਦੇਸੀ ਪਿਸਤੌਲ ਸਮੇਤ ਚਾਰ ਹਥਿਆਰ ਸ਼ਾਮਲ ਹਨ, ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ ਬਠਿੰਡਾ ’ਚ ਤੈਨਾਤ ਪੰਜਾਬ ਪੁਲਿਸ ਦੇ ਜਵਾਨ ਨੇ ਸਾਥੀਆਂ ਨਾਲ ਮਿਲਕੇ ਬਣਾਇਆ ਲੁਟੇਰਾ ਗੈਂਗ,ਮੋਗਾ ਪੁਲਿਸ ਵੱਲੋਂ ਕਾਬੂ
ਇਸ ਤੋਂ ਇਲਾਵਾ ਟੀਮਾਂ ਨੇ ਉਨ੍ਹਾਂ ਵੱਲੋਂ ਅਪਰਾਧ ਨੂੰ ਅੰਜਾਮ ਦੇਣ ਲਈ ਵਰਤੋਂ ਵਿੱਚ ਲਿਆਂਦੀ ਬਿਨਾਂ ਨੰਬਰ ਦੀ ਹੁੰਡਈ ਕ੍ਰੇਟਾ ਕਾਰ ਵੀ ਜ਼ਬਤ ਕੀਤੀ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਨੇ ਮੰਨਿਆ ਕਿ ਜ਼ਬਤ ਕੀਤੇ ਗਏ ਹਥਿਆਰ ਜੱਗੂ ਭਗਵਾਨਪੁਰੀਆ ਨੇ ਆਪਣੇ ਸਾਥੀ ਰਾਹੀਂ ਸਪਲਾਈ ਕੀਤੇ ਸਨ ਅਤੇ ਉਹ ਗੈਂਗਸਟਰ ਅੰਮ੍ਰਿਤਪਾਲ ਬਾਠ ਦੇ ਇਸ਼ਾਰੇ ’ਤੇ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਅਪਰਾਧੀ ਕਤਲ ਦੀ ਕੋਸ਼ਿਸ਼, ਗੈਰ-ਕਾਨੂੰਨੀ ਹਥਿਆਰ ਰੱਖਣ ਅਤੇ ਗੈਂਗ ਨਾਲ ਸਬੰਧਤ ਹਿੰਸਾ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹਨ।ਡੀਜੀਪੀ ਨੇ ਦੱਸਿਆ ਕਿ ਤਰਨਤਾਰਨ ਖੇਤਰ ਵਿੱਚ ਹਾਲ ਹੀ ਵਿੱਚ ਇਸ ਗਿਰੋਹ ਵੱਲੋਂ ਮਿੱਥ ਕੇ ਕੀਤੇ ਇੱਕ ਕਤਲ ਵਿੱਚ ਸ਼ਾਮਲ ਸ਼ੂਟਰ ਬਾਰੇ ਅਹਿਮ ਜਾਣਕਾਰੀਆਂ ਸਾਹਮਣੇ ਆਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਕੇਸ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ ਮੁੱਖ ਮੰਤਰੀ ਦੇ ਯਤਨਾਂ ਸਦਕਾ ਹੋਰ ਮਜ਼ਬੂਤ ਹੋਇਆ ਸਹਿਕਾਰੀ ਅਦਾਰਾ ‘ਮਿਲਕਫੈੱਡ’
ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਕਪਤਾਨ ਪੁਲਿਸ (ਐਸ.ਐਸ.ਪੀ.) ਤਰਨਤਾਰਨ ਅਭਿਮਨਿਊ ਰਾਣਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਹੁੰਡਈ ਕ੍ਰੇਟਾ ਕਾਰ ਵਿੱਚ ਸਵਾਰ ਸ਼ੱਕੀ ਵਿਅਕਤੀਆਂ ਦੀ ਸੂਚਨਾ ਮਿਲਣ ਤੋਂ ਬਾਅਦ ਇੰਚਾਰਜ ਸੀ.ਆਈ.ਏ. ਸਟਾਫ ਤਰਨਤਾਰਨ ਅਮਨਦੀਪ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਜੰਡਿਆਲਾ ਤੋਂ ਤਰਨਤਾਰਨ ਰੋਡ ‘ਤੇ ਨਾਕਾ ਲਗਾਇਆ ਅਤੇ ਨਾਕਾਬੰਦੀ ਕਰ ਕੇ ਕਰੇਟਾ ਕਾਰ ਨੂੰ ਰੋਕਣ ‘ਚ ਕਾਮਯਾਬ ਰਹੇ, ਜਿਸ ਦੇ ਸਿੱਟੇ ਵਜੋਂ ਗੁਰਮੀਤ ਸਿੰਘ ਉਰਫ਼ ਰਾਵਲ, ਲਵਪ੍ਰੀਤ ਸਿੰਘ ਉਰਫ਼ ਐਨ.ਪੀ. ਅਤੇ ਹਰਪਾਲ ਸਿੰਘ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਤੋਂ ਪੁੱਛਗਿੱਛ ਉਪਰੰਤ ਗੈਂਗ ਦੇ ਦੋ ਹੋਰ ਮੈਂਬਰਾਂ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਪਾਸੀਆਂ ਅਤੇ ਸੰਦੀਪ ਸਿੰਘ ਉਰਫ ਗੋਲੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।ਐਸਐਸਪੀ ਨੇ ਐਸਪੀ ਇਨਵੈਸਟੀਗੇਸ਼ਨ ਅਜੈਰਾਜ ਸਿੰਘ ਅਤੇ ਡੀਐਸਪੀ ਇਨਵੈਸਟੀਗੇਸ਼ਨ ਰਜਿੰਦਰ ਮਿਨਹਾਸ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਹਨਾਂ ਅੱਗੇ ਕਿਹਾ ਕਿ ਇਹ ਕਾਰਵਾਈ ਖੇਤਰ ਵਿੱਚ ਗੈਂਗ ਗਤੀਵਿਧੀਆਂ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਤਹਿਤ ਇੱਕ ਮਹੱਤਵਪੂਰਨ ਸਫਲਤਾ ਹੈ।ਜ਼ਿਕਰਯੋਗ ਹੈ ਕਿ ਇਸ ਸਬੰਧੀ ਥਾਣਾ ਸਦਰ ਤਰਨਤਾਰਨ ਵਿਖੇ ਐਫਆਈਆਰ ਨੰ. 232/24 ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 111 (3) ਅਤੇ ਅਸਲਾ ਐਕਟ ਦੀ ਧਾਰਾ 25 ਤੇ 27 ਤਹਿਤ ਕੇਸ ਦਰਜ ਕੀਤਾ ਗਿਆ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਤਰਨਤਾਰਨ CIA ਦੀ ਵੱਡੀ ਸਫ਼ਲਤਾ, 4 ਹਥਿਆਰਾਂ ਸਹਿਤ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਠ ਗੈਂਗ ਦੇ 5 ਕਾਬੂ"