Patiala ‘ਚ ਸਥਿਤ ਚਿਤਕਾਰਾ ਯੂਨੀਵਰਸਿਟੀ ‘ਚ ਦੋ ਵਿਦਿਆਰਥਣਾਂ ਦੇ ਲਾਪਤਾ ਹੋਣ ਤੋਂ ਬਾਅਦ ਵੱਡਾ ਹੰਗਾਮਾ

Date:

spot_img

👉ਭੜਕੇ ਵਿਦਿਆਰਥੀਆਂ ਵੱਲੋਂ ਅੱਧੀ ਰਾਤ ਨੂੰ ਹੋਈ ਪੁਲਿਸ ਨਾਲ ਝੜਪ, ਯੂਨੀਵਰਸਿਟੀ ਸਵਾਲਾਂ ਦੇ ਘੇਰੇ ‘ਚ
Patiala News: ਲੰਘੀ ਦੇਰ ਰਾਤ ਜ਼ਿਲ੍ਹੇ ਵਿਚ ਸਥਿਤ ਚਿਤਕਾਰਾ ਯੂਨੀਵਰਸਿਟੀ ਦੀਆਂ ਦੋ ਵਿਦਿਆਰਥਣਾਂ ਦੇ ਕਥਿਤ ਤੌਰ ‘ਤੇ ਲਾਪਤਾ ਹੋਣ ਦੇ ਮਾਮਲੇ ਵਿਚ ਵੱਡਾ ਹੰਗਾਮਾ ਹੋਣ ਦੀ ਸੂਚਨਾ ਹੈ। ਇਸ ਦੌਰਾਨ ਸਥਿਤੀ ਨੂੰ ਕਾਬੂ ਕਰਨ ਲਈ ਮੌਕੇ ‘ਤੇ ਪੁੱਜੀ ਪੁਲਿਸ ਨਾਲ ਵੀ ਵਿਦਿਆਰਥੀਆਂ ਦੀਆਂ ਵੱਡੀਆਂ ਹਿੰਸਕ ਝੜਪਾਂ ਹੋ ਗਈਆਂ। ਵਿਦਿਆਰਥੀਆਂ ਨੇ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਪ੍ਰਬੰਧਕਾਂ ‘ਤੇ ਵੱਡੇ ਸਵਾਲ ਖੜੇ ਕਏ। ਹਾਲਾਂਕਿ ਯੂਨੀਵਰਸਿਟੀ ਪ੍ਰਬੰਧਕਾਂ ਨੇ ਦਾਅਵਾ ਕੀਤਾ ਕਿ ਕੈਂਪਸ ਵਿੱਚ ਦੋ ਵਿਦਿਆਰਥੀਆਂ ਦੇ ਲਾਪਤਾ ਹੋਣ ਦੀ ਖ਼ਬਰ ਗਲਤ ਹੈ। ਇਸੇ ਤਰ੍ਹਾਂ ਬਨੂੜ ਦੇ ਡੀਐਸਪੀ ਸੁਖਦੇਵ ਸਿੰਘ ਨੇ ਵੀ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਕਿਹਾ ਕਿ ਪੁਲਿਸ ਨੂੰ ਵਿਦਿਆਰਥੀਆਂ ਦੀ ਸ਼ਿਕਾਇਤ ਮਿਲ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ  Punjab ‘ਚ ਵੱਡੀ ਵਾਰਦਾਤ; ਪਤੀ ਨੇ ਪਤਨੀ ਤੇ ਨਾਬਾਲਿਗ ਧੀ ਦਾ ਬੇਰਹਿਮੀ ਨਾਲ ਕੀਤਾ ਕ/ਤ/ਲ

ਜੇਕਰ ਕਿਸੇ ਵੀ ਵਿਦਿਆਰਥੀ ਦੇ ਲਾਪਤਾ ਹੋਣ ਦੀ ਪੁਸ਼ਟੀ ਹੁੰਦੀ ਹੈ, ਤਾਂ ਪੁਲਿਸ ਕਾਨੂੰਨ ਅਨੁਸਾਰ ਕਾਰਵਾਈ ਕਰੇਗੀ। ਮਿਲੀ ਜਾਣਕਾਰੀ ਮੁਤਾਬਕ ਦੇਰ ਸ਼ਾਮ ਯੂਨੀਵਰਸਿਟੀ ਦੀਆਂ ਦੋ ਲੜਕੀਆਂ ਦੇ ਲਾਪਤਾ ਹੋਣ ਦੀ ਖ਼ਬਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ, ਜਿਸਤੋਂ ਬਾਅਦ ਵੱਡੀ ਗਿਣਤੀ ਵਿੱਚ ਵਿਦਿਆਰਥੀ ਕੈਂਪਸ ਵਿੱਚ ਇਕੱਠੇ ਹੋ ਗਏ। ਇਸ ਮੌਕੇ ਭੜਕੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਜਵਾਬ ਮੰਗਿਆ। ਮਾਮਲੇ ਨੂੰ ਸ਼ਾਂਤ ਕਰਨ ਲਈ ਪੁੱਜੀ ਪੁਲਿਸ ਨਾਲ ਵੀ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋਈ ਅਤੇ ਇੱਕ ਪੁਲਿਸ ਵੈਨ ਦੀ ਵੀ ਭੰਨਤੋੜ ਕੀਤੀ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਹ ਪੂਰੀ ਘਟਨਾ ਜਾਰੀ ਕਰੇ ਅਤੇ ਕੈਂਪਸ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰੇ। ਉਧਰ, ਯੂਨੀਵਰਸਿਟੀ ਦੇ ਰਜਿਸਟਰਾਰ ਕਰਨਲ ਰਾਕੇਸ਼ ਸ਼ਰਮਾ ਨੇ ਵਿਦਿਆਰਥੀਆਂ ਨਾਲ ਗੱਲ ਕੀਤੀ ਅਤੇ ਭਰੋਸਾ ਦਿਵਾਇਆ ਕਿ ਵਿਦਿਆਰਥੀਆਂ ਦੇ ਲਾਪਤਾ ਹੋਣ ਦੀ ਖ਼ਬਰ ਝੂਠੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab ‘ਚ ਵੱਡੀ ਵਾਰਦਾਤ; ਪਤੀ ਨੇ ਪਤਨੀ ਤੇ ਨਾਬਾਲਿਗ ਧੀ ਦਾ ਬੇਰਹਿਮੀ ਨਾਲ ਕੀਤਾ ਕ/ਤ/ਲ

Batala News: Punjab ਦੇ ਪੁਲਿਸ ਜ਼ਿਲ੍ਹਾ ਬਟਾਲਾ ਵਿਚ ਬੀਤੀ...

ASI ‘ਤੇ ਗੋ/ਲੀ ਚਲਾਉਣ ਵਾਲਾ ਪੁਲਿਸ ਮੁਕਾਬਲੇ ‘ਚ ਢੇਰ…

Amritsar News : ਲੰਘੀ 11 ਸਤੰਬਰ ਨੂੰ ਅੰਮ੍ਰਿਤਸਰ ਕਮਿਸ਼ਨਰੇਟ...