ਨਵੀਂ ਦਿੱਲੀ: ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਲਗਾਤਾਰ ਭੱਖਦਾ ਨਜ਼ਰ ਆ ਰਿਹਾ ਹੈ। ਜਿਥੇ ਇਕ ਪਾਸੇ ਬੀਜੇਪੀ ਨੂੰ ਹਰਾਉਣ ਲਈ ਕਈ ਵੱਡੀਆਂ ਪਾਰਟੀਆਂ ਨੇ ਗੱਠਜੋੜ ਕਾਯਮ ਕੀਤਾ ਹੈ ਉਥੇ ਹੀ ਹੁਣ ਇਨ੍ਹਾਂ ਗੱਠਜੋੜ ਵਿਚ ਦਰਾਰ ਪੈਂਦੀ ਨਜ਼ਰ ਆ ਰਹੀ ਹੈ। ਹੁਣ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਭਾਜਪਾ ਦੀ ਅਗਵਾਈ ਵਾਲੇ ਐਨਡੀਏ ਵਿੱਚ ਸ਼ਾਮਲ ਹੋਣ ਦੀ ਤਿਆਰੀ ਕਰ ਲਈ ਹੈ। ਸੂਤਰਾਂ ਮੁਤਾਬਕ ਨਵੀਂ ਸਰਕਾਰ ਵਿੱਚ ਨਿਤੀਸ਼ ਕੁਮਾਰ ਮੁੱਖ ਮੰਤਰੀ ਹੋਣਗੇ। ਸਰਕਾਰ ਬਣਨ ਤੋਂ ਬਾਅਦ ਸਭ ਤੋਂ ਪਹਿਲਾਂ ਵਿਧਾਨ ਸਭਾ ਦੇ ਸਪੀਕਰ ਦੀ ਚੋਣ ਕੀਤੀ ਜਾਵੇਗੀ ਅਤੇ ਮੰਤਰੀ ਮੰਡਲ ਵਿੱਚ ਮੰਤਰੀਆਂ ਦੀ ਗਿਣਤੀ ਪੁਰਾਣੇ ਫਾਰਮੂਲੇ ਅਨੁਸਾਰ ਤੈਅ ਕੀਤੀ ਜਾਵੇਗੀ।
ਮਸ਼ਹੂਰ ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ ਨੂੰ ਮਿਲੇਗਾ ਪਦਮਸ਼੍ਰੀ ਅਵਾਰਡ
ਸੂਤਰਾਂ ਨੇ ਦੱਸਿਆ ਕਿ ਕਰੀਬ 3 ਤੋਂ 4 ਵਿਧਾਇਕਾਂ ਨੂੰ ਇਕ-ਇਕ ਮੰਤਰੀ ਦਾ ਅਹੁਦਾ ਦਿੱਤਾ ਜਾਵੇਗਾ। ਜਦੋਂ ਕਿ ਲੋਕ ਸਭਾ ਚੋਣਾਂ ਵਿੱਚ ਜੇਡੀਯੂ ਦੀਆਂ ਸੀਟਾਂ ਦੀ ਗਿਣਤੀ ਘਟੇਗੀ । ਜੇਡੀਯੂ ਨੂੰ ਲੋਕ ਸਭਾ ਵਿੱਚ 12-15 ਸੀਟਾਂ ਨਾਲ ਸੰਤੁਸ਼ਟ ਹੋਣਾ ਪੈ ਸਕਦਾ ਹੈ। ਅਜਿਹਾ ਐਨਡੀਏ ਵਿੱਚ ਸ਼ਾਮਲ ਗਠਜੋੜ ਪਾਰਟੀਆਂ ਨੂੰ ਮਿਲਾਉਣ ਲਈ ਕੀਤਾ ਜਾ ਰਿਹਾ ਹੈ। ਭਾਜਪਾ ਦੇ ਜ਼ਿਆਦਾਤਰ ਪੁਰਾਣੇ ਚਿਹਰੇ ਮੰਤਰੀ ਮੰਡਲ ਦਾ ਹਿੱਸਾ ਹੋਣਗੇ ਪਰ ਨਵੇਂ ਚਿਹਰਿਆਂ ਨੂੰ ਵੀ ਮੌਕਾ ਦਿੱਤਾ ਜਾਵੇਗਾ। ਉਪ ਮੁੱਖ ਮੰਤਰੀ ਦੇ ਅਹੁਦੇ ‘ਤੇ ਕੁਝ ਬਦਲਾਅ ਹੋ ਸਕਦੇ ਹਨ।