ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ:ਹਰਭਜਨ ਸਿੰਘ ਈ.ਟੀ.ਓ.

Date:

spot_img

Chandigarh News:ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਦੱਸਣਾਯੋਗ ਹੈ ਕਿ ਉਨ੍ਹਾਂ ਵੱਲੋਂ ਇਹ ਨਿਖੇਧੀ, ‘ਕੱਚੀ ਦਰਗਾਹ-ਬਿਦੂਪੁਰ’ ਛੇ-ਮਾਰਗੀ ਪੁਲ ਦਾ ਨਾਮ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਵਿਰਾਸਤ ਨੂੰ ਸਨਮਾਨ ਦੇਣ ਦੀ ਬਜਾਏ ਸਾਬਕਾ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਨਾਮ ’ਤੇ ‘ਨਿਤੀਸ਼ ਸੇਤੂ’ ਰੱਖਣ ਕਾਰਨ ਕੀਤੀ ਗਈ ਹੈ।ਇਸ ਫੈਸਲੇ ਨੂੰ ਬੇਹੱਦ ਮੰਦਭਾਗਾ ਅਤੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਰਾਰ ਦਿੰਦਿਆਂ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਬਿਹਾਰ ਸਰਕਾਰ ਨੇ ਪਹਿਲਾਂ ਇਸ ਪੁਲ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ’ਤੇ ਰੱਖਣ ਦੇ ਪ੍ਰਸਤਾਵ ਨੂੰ ਸਵੀਕਾਰ ਕੀਤਾ ਸੀ। ਇਹ ਪ੍ਰਸਤਾਵ ਇਸ ਲਈ ਪੇਸ਼ ਕੀਤਾ ਗਿਆ ਸੀ ਕਿਉਂਕਿ ਇਹ ਪੁਲ ਸਿੱਖਾਂ ਦੇ ਦਸਵੇਂ ਗੁਰੂ ਦੇ ਪਵਿੱਤਰ ਜਨਮ ਅਸਥਾਨ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਬਿਲਕੁਲ ਨੇੜੇ ਸਥਿਤ ਹੈ।ਪਰ, ਬਾਅਦ ਵਿੱਚ ਇਸਦਾ ਨਾਮ ਇੱਕ ਸਿਆਸੀ ਆਗੂ ਦੇ ਨਾਮ ’ਤੇ ਰੱਖਣ ਦਾ ਫੈਸਲਾ ਲੈ ਲਿਆ ਗਿਆ, ਜੋ ਭਾਜਪਾ-ਅਗਵਾਈ ਵਾਲੀ ਸਰਕਾਰ ਦੀਆਂ ਸੌੜੀਆਂ ਸਿਆਸੀ ਤਰਜੀਹਾਂ ਅਤੇ ਲੱਖਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਪ੍ਰਤੀ ਅਣਦੇਖੀ ਦੀ ਗਵਾਹੀ ਭਰਦਾ ਹੈ।

ਇਹ ਵੀ ਪੜ੍ਹੋ 👉ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਉਨ੍ਹਾਂ ਕਿਹਾ ਕਿ ਮਨੁੱਖਤਾ, ਕੁਰਬਾਨੀ, ਧਰਮ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਲਾਸਾਨੀ ਯੋਗਦਾਨ ਸਿਆਸੀ ਹੱਦਾਂ ਤੋਂ ਕਿਤੇ ਉੱਪਰ ਹੈ। ਉਨ੍ਹਾਂ ਦੀ ਮਹਾਨ ਵਿਰਾਸਤ ਪੂਰੇ ਦੇਸ਼ ਦੀ ਧਰੋਹਰ ਹੈ ਅਤੇ ਇਸ ਨੂੰ ਉੱਚਤਮ ਸਤਿਕਾਰ ਅਤੇ ਮਾਨਤਾ ਦਿੱਤੀ ਜਾਣੀ ਲਾਜ਼ਮੀ ਹੈ।ਮੰਤਰੀ ਨੇ ਸਵਾਲ ਕੀਤਾ ਕਿ ਮਹਾਨ ਸਿੱਖ ਗੁਰੂ ਨੂੰ ਸਨਮਾਨ ਦੇਣ ਦੇ ਪ੍ਰਸਤਾਵ ਨੂੰ ਅੱਖੋਂ-ਪਰੋਖੇ ਕਰਨ ਪਿੱਛੇ ਕੀ ਤਰਕ ਸੀ? ਉਨ੍ਹਾਂ ਕਿਹਾ ਕਿ ਜਨਤਕ ਬੁਨਿਆਦੀ ਢਾਂਚੇ ਨੂੰ ਸਿਆਸੀ ਪ੍ਰਚਾਰ ਜਾਂ ਚੋਣ ਲਾਭਾਂ ਲਈ ਵਰਤਿਆ ਨਹੀਂ ਜਾਣਾ ਚਾਹੀਦਾ। ਸਿਆਸੀ ਆਗੂਆਂ ਦੇ ਯੋਗਦਾਨ ਨੂੰ ਮਾਨਤਾ ਦੇਣ ਦੇ ਹੋਰ ਵੀ ਕਈ ਤਰੀਕੇ ਹਨ, ਪਰ ਇੱਕ ਪੂਜਣਯੋਗ ਅਧਿਆਤਮਿਕ ਸ਼ਖਸੀਅਤ ਦੇ ਨਾਮ ਨੂੰ ਹਟਾ ਕੇ ਕਿਸੇ ਹੋਰ ਦਾ ਨਾਮ ਰੱਖਣਾ ਬਿਲਕੁਲ ਵੀ ਸਵੀਕਾਰਯੋਗ ਨਹੀਂ ਹੈ।ਹਰਭਜਨ ਸਿੰਘ ਈ.ਟੀ.ਓ. ਨੇ ਬਿਹਾਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇ ਅਤੇ ਇਸ ਪੁਲ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ’ਤੇ ਰੱਖਿਆ ਜਾਵੇ ਤਾਂ ਜੋ ਸਿੱਖ ਭਾਈਚਾਰੇ ਅਤੇ ਦੇਸ਼ ਭਰ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

Amritsar Police ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

👉ਭਾਰਤ ਸਰਕਾਰ ਦੇ ਸੀ.ਈ.ਆਈ.ਆਰ. ਪੋਰਟਲ ਰਾਹੀਂ ਗੁੰਮ ਅਤੇ ਚੋਰੀ...

ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਹਾਂਗੀਰ-ਕਹੇਰੂ ਵਿਖੇ ਅਤਿ-ਆਧੁਨਿਕ...

ਵੋਟਰ ਸੂਚੀਆਂ ਦੇ ਅਬਜ਼ਰਵਰ ਵਿਨੈ ਬੁਬਲਾਨੀ ਅਤੇ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਵਿਸ਼ੇਸ਼ ਕੈਂਪਾਂ ਦਾ ਨਿਰੀਖਣ

👉ਅਧਿਕਾਰੀਆਂ ਨੇ ਬੀ.ਐੱਲ.ਓਜ਼. ਦੀ ਹਾਜ਼ਰੀ, ਕੈਂਪਾਂ ਦੇ ਪ੍ਰਬੰਧਾਂ ਅਤੇ...