Bathinda News: ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਲੰਘੀ 25 ਜੂਨ ਨੂੰ ਗ੍ਰਿਫਤਾਰ ਕੀਤੇ ਗਏ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅੱਜ ਐਤਵਾਰ ਨੂੰ ਮੋਹਾਲੀ ਦੀ ਅਦਾਲਤ ਵਿੱਚ ਪੇਸ਼ੀ ਨੂੰ ਦੇਖਦਿਆਂ ਪੰਜਾਬ ਪੁਲਿਸ ਵੱਲੋਂ ਵੱਡੀ ਗਿਣਤੀ ਵਿੱਚ ਅਕਾਲੀ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰਨ ਦੀ ਖਬਰ ਸਾਹਮਣੇ ਆਈ ਹੈ।ਬਠਿੰਡਾ ਦੇ ਵਿੱਚ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਨੇਤਾ ਸਿਕੰਦਰ ਸਿੰਘ ਮਲੂਕਾ ਨੂੰ ਉਨ੍ਹਾਂ ਦੇ ਪਿੰਡ ਮਲੂਕਾ ਵਿਖੇ ਤੜਕਸਾਰ ਕਰੀਬ ਪੰਜ ਵਜੇ ਪੁਲਿਸ ਵੱਲੋਂ ਘਰ ‘ਚ ਹੀ ਨਜ਼ਰਬੰਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ
ਦੱਸਣਾ ਬਣਦਾ ਹੈ ਕਿ ਕੁਝ ਦਿਨ ਪਹਿਲਾਂ ਹੀ ਸ: ਮਲੂਕਾ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕੀਤੀ ਸੀ। ਉਨ੍ਹਾਂ ਪੰਜਾਬੀ ਖਬਰਸਾਰ ਵੈਬਸਾਈਟ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਆਪਣੇ ਘਰ ਦੇ ਅੱਗੇ ਪੁਲਿਸ ਲੱਗੇ ਹੋਣ ਦੀ ਪੁਸ਼ਟੀ ਕਰਦੇ ਦੱਸਿਆ ਕਿ ਅੱਜ ਪਾਰਟੀ ਵੱਲੋਂ ਸ: ਮਜੀਠਿਆ ਦੀ ਪੇਸ਼ੀ ਮੌਕੇ ਮਹਾਲੀ ਜਾਣ ਦਾ ਕੋਈ ਪ੍ਰੋਗਰਾਮ ਨਹੀਂ ਉਲੀਕਿਆ ਗਿਆ ਸੀ ਪਰੰਤੂ ਫਿਰ ਵੀ ਪੁਲਿਸ ਨੇ ਉਹਨਾਂ ਸਹਿਤ ਕਈ ਆਗੂਆਂ ਨੂੰ ਅੱਜ ਸਵੇਰ ਤੋਂ ਹੀ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਹੈ।
ਇਹ ਵੀ ਪੜ੍ਹੋ ਬਲਕਾਰ ਸਿੰਘ ਬਰਾੜ ਤੇ ਜਗਸੀਰ ਸਿੰਘ ਜੱਗਾ ਕਲਿਆਣ ਬਣੇ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਮੈਂਬਰ
ਉਨ੍ਹਾਂ ਦੱਸਿਆ ਕਿ ਪ੍ਰਦੀਪ ਸਿੰਘ ਡੀ. ਐੱਸ.ਪੀ ਫੂਲ ਦੀ ਅਗਵਾਈ ਹੇਠ ਫੋਰਸ ਸਵੇਰੇ 4 ਵਜੇ ਵੱਡੇ ਤੜਕੇ ਉਨ੍ਹਾਂ ਦੇ ਘਰ ਅੱਗੇ ਪੁੱਜ ਗਈ ਸੀ। ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਦੀ ਪਿਛਲੀ ਪੇਸ਼ੀ ਦੌਰਾਨ ਅਕਾਲੀ ਦਲ ਵੱਲੋਂ ਉਹਨਾਂ ਦੀ ਹਮਾਇਤ ਵਿੱਚ ਮਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਵੱਡਾ ਇਕੱਠ ਰੱਖਿਆ ਗਿਆ ਸੀ। ਜਿਸ ਕਾਰਨ ਪੁਲਿਸ ਨੂੰ ਇਸ ਇਕੱਠ ਨੂੰ ਰੋਕਣ ਲਈ ਕਾਫੀ ਤਰਤੱਦ ਕਰਨਾ ਪਿਆ ਸੀ। ਜਿਸਦੇ ਚਲਦੇ ਇਸ ਵਾਰ ਪਹਿਲਾਂ ਹੀ ਇਹ ਕਾਰਵਾਈ ਕਰ ਦਿੱਤੀ ਗਈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।