Patiala News: ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਦੇਖਿਆ ਵਿਰੁੱਧ Drug Case ਦੀ ਪੜਤਾਲ ਹੁਣ ਨਵੀਂ ਵਿਸ਼ੇਸ਼ ਜਾਂਚ ਟੀਮ(SIT) ਵੱਲੋਂ ਕੀਤੀ ਜਾਵੇਗੀ। ਪੰਜਾਬ ਪੁਲਿਸ ਦੇ DIG ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ ਨੂੰ ਹੁਣ ਬਦਲ ਦਿੱਤਾ ਗਿਆ ਹੈ। ਸਾਹਮਣੇ ਆਈ ਸੂਚਨਾ ਮੁਤਾਬਕ ਸ੍ਰੀ ਭੁੱਲਰ ਦੀ ਥਾਂ ਹੁਣ AIG ਵਰੁਣ ਸ਼ਰਮਾ ਇਸ ਨਵੀਂ SIT ਦੇ ਮੁਖੀ ਹੋਣਗੇ ਜਦੋਂ ਕਿ ਤਰਨਤਾਰਨ ਦੇ SSP ਅਭਿਮਨਿਊ ਰਾਣਾ ਅਤੇ ਪਟਿਆਲਾ ਦੇ SP ਗੁਰਬੰਸ ਸਿੰਘ ਬੈਂਸ ਨੂੰ ਇਸਦੇ ਮੈਂਬਰ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ Col Bath Case; ਵਿਸ਼ੇਸ਼ ਜਾਂਚ ਟੀਮ ਨੇ ਸ਼ੁਰੂ ਕੀਤੀ ਜਾਂਚ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ DIG ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਵਿਚ AIG ਵਰੁਣ ਸ਼ਰਮਾ ਮੈਂਬਰ ਦੇ ਤੌਰ ‘ਤੇ ਕੰਮ ਕਰ ਰਹੇ ਸਨ। ਹਾਲਾਂਕਿ SIT ਬਦਲੇ ਜਾਣ ਬਾਰੇ ਕਾਰਨਾਂ ਦਾ ਖੁਲਾਸਾ ਨਹੀਂ ਹੋ ਸਕਿਆ ਪਰੰਤੂ ਚਰਚਾ ਮੁਤਾਬਿਕ ਸਰਕਾਰ ਇਸ ਕੇਸ ਵਿੱਚ ਜਲਦ ਤੋਂ ਜਲਦ ਚਲਾਨ ਪੇਸ਼ ਕਰਨਾ ਚਾਹੁੰਦੀ ਹੈ। ਗੌਰਤਲਬ ਹੈ ਕਿ ਦਸੰਬਰ 2021 ਦੌਰਾਨ ਬਿਕਰਮ ਸਿੰਘ ਮਜੀਠੀਆ ਅਤੇ ਉਸਦੇ ਕੁਝ ਸਾਥੀਆਂ ਵਿਰੁੱਧ ਨਸ਼ਿਆਂ ਦਾ ਤਸਕਰੀ ਦੇ ਦੋਸ਼ਾਂ ਹੇਠ ਮੋਹਾਲੀ ਚ ਕੇਸ ਦਰਜ ਕੀਤਾ ਗਿਆ ਸੀ।
ਇਸ ਮਾਮਲੇ ਵਿੱਚ ਫਰਵਰੀ 2022 ‘ਚ ਮਜੀਠੀਆ ਦੀ ਗਿਰਫਤਾਰੀ ਦੀ ਹੋਈ ਸੀ ਅਤੇ ਉਹ ਕਰੀਬ ਛੇ ਮਹੀਨੇ ਜੇਲ ਵਿੱਚ ਵੀ ਰਹਿ ਕੇ ਆਏ ਹਨ। ਹੁਣ ਉਹਨਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਦਿੱਤੀ ਹੋਈ ਹੈ। ਜਿਸ ਨੂੰ ਰੱਦ ਕਰਾਉਣ ਦੇ ਲਈ ਪੰਜਾਬ ਸਰਕਾਰ ਸੁਪਰੀਮ ਕੋਰਟ ਵਿੱਚ ਪੁੱਜੀ ਹੋਈ ਹੈ। ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਹੀ DIG ਭੁੱਲਰ ਦੀ ਅਗਵਾਈ ਵਾਲੀ ਜਾਂਚ ਟੀਮ ਵੱਲੋਂ ਲੰਘੀ 17 ਅਤੇ 18 ਮਾਰਚ ਨੂੰ ਬਿਕਰਮ ਸਿੰਘ ਮਜੀਠੀਆ ਕੋਲੋਂ ਪੁੱਛਗਿੱਛ ਕੀਤੀ ਗਈ ਸੀ ਅਤੇ ਹੁਣ ਇਸ ਮਾਮਲੇ ਵਿੱਚ ਜਲਦ ਹੀ ਮੁੜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਣੀ ਹੈ। ਪਰੰਤੂ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜਾਂਚ ਟੀਮ ਵਿੱਚ ਵੱਡਾ ਫੇਰਬਦਲ ਕਰ ਦਿੱਤਾ ਗਿਆ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।