ਵੱਡੀ ਖਬਰ; ਅਦਾਲਤ ਨੇ ਬਿਕਰਮ ਮਜੀਠਿਆ ਨੂੰ ਭੇਜਿਆ ਨਿਆਂਇਕ ਹਿਰਾਸਤ ‘ਚ, ਨਾਭਾ ਜੇਲ੍ਹ ‘ਚ ਜਾਵੇਗਾ ਰੱਖਿਆ

0
727

SAS Nagar News: ਵਿਜੀਲੈਂਸ ਬਿਊਰੋ ਵੱਲੋਂ 25 ਜੂਨ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਐਤਵਾਰ ਨੂੰ ਭਾਰੀ ਸੁਰੱਖਿਆ ਹੇਠ ਮੁੜ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਦੋਨਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਸ: ਮਜੀਠਿਆ ਨੂੰ 14 ਦਿਨ ਲਈ ਨਿਆਂਇਕ ਹਿਰਾਸਤ ਵਿਚ ਭੇਜਣ ਦੇ ਆਦੇਸ਼ ਦਿੱਤੇ। ਨਿਆਂਇਕ ਹਿਰਾਸਤ ਦੌਰਾਨ ਸ਼੍ਰੀ ਮਜੀਠਿਆ ਨੂੰ ਨਾਭਾ ਦੀ ਨਿਊ ਜੇਲ੍ਹ ਵਿਚ ਰੱਖਿਆ ਜਾਵੇਗਾ। ਜਿਸਤੋਂ ਬਾਅਦ 19 ਜੁਲਾਈ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼;5 ਕਿਲੋ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ

ਅੱਜ ਉਨ੍ਹਾਂ ਦੇ ਨਿਆਂਇਕ ਹਿਰਾਸਤ ਦੀ ਅਰਜ਼ੀ ਲਗਾਈ ਗਈ ਸੀ। ਅਦਾਲਤ ਵਿਚ ਸੁਣਵਾਈ ਤੋਂ ਬਾਅਦ ਸਰਕਾਰ ਦੇ ਵਕੀਲਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਪਹਿਲਾਂ 12 ਦਿਨ ਦਾ ਪੁਲਿਸ ਰਿਮਾਂਡ ਲੈ ਚੁੱਕੇ ਹਨ ਅਤੇ ਬੀਐਨਐਸ ਦੇ ਤਹਿਤ 3 ਦਿਨ ਹੋਰ ਪੁਲਿਸ ਰਿਮਾਂਡ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਜਾਂਚ ਟੀਮ ਨੂੰ ਬਿਕਰਮ ਮਜੀਠਿਆ ਤੋਂ ਕੋਈ ਪੁਛਗਿਛ ਕਰਨੀ ਹੋਵੇ ਜਾਂ ਕਿੱਤੇ ਜਾਂਚ ਲਈ ਨਾਲ ਲੈ ਕੇ ਜਾਣਾ ਹੋਵੇ ਤਾਂ ਉਹ ਅਦਾਲਤ ਵਿਚ ਅਰਜ਼ੀ ਲਗਾ ਕੇ ਮੁੜ ਉਸਦਾ ਰਿਮਾਂਡ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪੁਛਗਿਛ ਦੌਰਾਨ ਕਾਫ਼ੀ ਅਹਿਮ ਖੁਲਾਸੇ ਹੋਏ ਹਨ।

ਇਹ ਵੀ ਪੜ੍ਹੋ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ

ਇਸਤੋਂ ਪਹਿਲਾਂ 26 ਜੂਨ ਤੋਂ ਵਿਜੀਲੈਂਸ ਦੀ ਹਿਰਾਸਤ ਵਿੱਚ ਚੱਲ ਰਹੇ ਮਜੀਠਿਆ ਨੂੰ ਇਸਤੋਂ ਪਹਿਲਾਂ ਵਿਜੀਲੈਂਸ ਦੋ ਵਾਰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰ ਚੁੱਕੀ ਹੈ।ਪਹਿਲਾਂ ਅਦਾਲਤ ਵੱਲੋਂ ਮਜੀਠਿਆਂ ਦਾ ਇੱਕ ਹਫ਼ਤੇ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਤੇ ਦੂਜੀ ਵਾਰ ਚਾਰ ਦਿਨਾਂ ਦੇ ਰਿਮਾਂਡ ਉਪਰ ਹਨ, ਜੋਕਿ ਅੱਜ ਖਤਮ ਹੋ ਰਿਹਾ। ਇਸ ਮਾਮਲੇ ਵਿਚ ਵਿਜੀਲੈਂਸ ਬਿਊਰੋ ਦੀ ਟੀਮ ਬੀਤੇ ਕੱਲ੍ਹ ਸ: ਮਜੀਠੀਆ ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ ਗੋਰਖਪੁਰ ਵੀ ਪੁੱਜੀ ਸੀ, ਜਿੱਥੇ ਮਜੀਠੀਆ ਪਰਿਵਾਰ ਦੀ ਸਰਾਇਆ ਡਿਸਟਿਲਰੀ ਲੱਗੀ ਹੋਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here