Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ ਗੁਰਪ੍ਰੀਤ ਕੌਰ ਵਿਰੁਧ ਕਥਿਤ ਤੌਰ ‘ਤੇ ਬਲਾਤਾਕਾਰੀਆਂ ਨੂੰ ਬਚਾਉਣ ਲਈ 5 ਕਰੋੜ ਰੁਪਏ ਦੇ ਲਗਾਏ ਜਾ ਰਹੇ ਦੋਸ਼ਾਂ ਦੇ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਚੰਡੀਗੜ੍ਹ ਦੀ ਸਥਾਨਕ ਅਦਾਲਤ ਨੇ ਬਿਕਰਮ ਮਜੀਠੀਆ, ਸੁਖਪਾਲ ਖਹਿਰਾ ਅਤੇ ਰਣਜੀਤ ਸਿੰਘ ਨੂੰ ਝਟਕਾ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਬਿਕਰਮ ਮਜੀਠੀਆ, ਸੁਖਪਾਲ ਖਹਿਰਾ ਅਤੇ ਰਣਜੀਤ ਸਿੰਘ ਨੂੰ ਡਾ. ਗੁਰਪ੍ਰੀਤ ਕੌਰ ਵਿਰੁੱਧ ਕੋਈ ਵੀ ਦੋਸ਼ ਲਗਾਉਣ ਤੋਂ ਰੋਕ ਦਿੱਤਾ ਹੈ।
ਇਹ ਵੀ ਪੜ੍ਹੋ 👉Canada ‘ਚ ਪੰਜਾਬੀ ਅਦਾਕਾਰ ਤੇ ਗਾਇਕ ਐਮੀ ਵਿਰਕ ‘ਤੇ ਚੱਲੀਆਂ ਗੋ/ਲੀ/ਆਂ !
ਇਸਦੇ ਨਾਲ ਹੀ ਸੋਸ਼ਲ ਮੀਡੀਆ ‘ਤੇ ਜਾਂ ਕਿਸੇ ਹੋਰ ਮਾਧਿਅਮ ਰਾਹੀਂ ਅਜਿਹੇ ਦੋਸ਼ਾਂ ਨਾਲ ਸਬੰਧਤ ਪੋਸਟਾਂ, ਵੀਡੀਓ ਜਾਂ ਸਮੱਗਰੀ ਪੋਸਟ ਕਰਨ ‘ਤੇ ਪਾਬੰਦੀ ਲਗਾਈ ਗਈ ਹੈ।ਸੂਚਨਾ ਮੁਤਾਬਕ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 30 ਸਤੰਬਰ ਰੱਖੀ ਗਈ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਡਾ ਗੁਰਪ੍ਰੀਤ ਕੌਰ ਆਪਣੇ ਵਕੀਲ ਰਾਹੀਂ ਪਹਿਲਾਂ ਹੀ ਸੁਖਪਾਲ ਸਿੰਘ ਖਹਿਰਾ ਤੇ ਹੋਰਨਾਂ ਨੂੰ ਕਾਨੂੰਨੀ ਨੋਟਿਸ ਭੇਜ ਚੁੱਕੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




