SAS Nagar News: Bikram Majithia drug case ;ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਆਉਣ ਵਾਲੇ ਦਿਨਾਂ ’ਚ ਮੁਸ਼ਕਿਲਾਂ ਵਧ ਸਕਦੀਆਂ ਹਨ। ਪਹਿਲਾਂ ਹੀ ਸੁਰੱਖਿਆ ਵਾਪਸ ਲੈਣ ਅਤੇ ਨਸ਼ਾ ਤਸਕਰੀ ਦੇ ਮਾਮਲੇ ਵਿਚ ਲਗਾਤਾਰ ਪੁਛਗਿਛ ਅਤੇ ਸਿੱਟ ਬਦਲਣ ਕਾਰਨ ਚਰਚਾ ਵਿਚ ਚੱਲੇ ਆ ਰਹੇ ਮਜੀਠਿਆ ਵਿਰੁਧ ਹੁਣ ਪੰਜਾਬ ਪੁਲਿਸ ਨੇ ਸਰਚ ਵਰੰਟ ਦੀ ਮੰਗ ਕੀਤੀ ਹੈ।ਇਸਦੇ ਲਈ ਵਿਸ਼ੇਸ ਜਾਂਚ ਟੀਮ ਵੱਲੋ ਮੁਹਾਲੀ ਦੀ ਅਦਾਲਤ ਦਾ ਰੁੱਖ ਕੀਤਾ ਗਿਆ ਹੈ, ਜਦਕਿ ਮਜੀਠੀਆ ਦੇ ਵਕੀਲਾਂ ਵੱਲੋਂ ਐਸਆਈਟੀ ਵੱਲੋਂ ਦਾਇਰ ਕੀਤੀ ਅਰਜ਼ੀ ਦੀ ਕਾਪੀ ਮੰਗੀ ਗਈ ਹੈ।
ਇਹ ਵੀ ਪੜ੍ਹੋ ਕਿਸਾਨ ਆਗੂ ਡੱਲੇਵਾਲ ਨੂੰ ਹਸਪਤਾਲ ‘ਚੋਂ ਮਿਲੀ ਛੁੱਟੀ, ਸਾਢੇ ਚਾਰ ਮਹੀਨਿਆਂ ਬਾਅਦ ਪੁੱਜਣਗੇ ਪਿੰਡ
ਦਸਣਾ ਬਣਦਾ ਹੈ ਕਿ ਮਜੀਠਿਆ ਨੇ ਪਿਛਲੇ ਕੁੱਝ ਦਿਨਾਂ ਵਿਚ ਕਈ ਵਾਰ ਇਹ ਦਾਅਵਾ ਕੀਤਾ ਹੈ ਕਿ ਉਸਦੇ ਵਿਰੁਧ ਜਲਦੀ ਹੀ ਕੋਈ ਪਰਚਾ ਦਰਜ਼ ਹੋ ਸਕਦਾ ਹੈ। ਇੱਥੇ ਜਿਕਰ ਕਰਨਾ ਬਣਦਾ ਹੈ ਕਿ ਦਸੰਬਰ 2021 ਵਿਚ ਤਤਕਾਲੀ ਕਾਂਗਰਸ ਸਰਕਾਰ ਦੇ ਦੌਰਾਨ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਵਿਰੁਧ ਮੁਹਾਲੀ ਵਿਖੇ ਨਸ਼ਾ ਤਸਕਰੀ ਦਾ ਪਰਚਾ ਦਰਜ਼ ਹੋਇਆ ਸੀ। ਇਸ ਮਾਮਲੇ ਵਿਚ ਅਦਾਲਤ ਦੇ ਹੁਕਮਾਂ ‘ਤੇ ਮਜੀਠਿਆ ਨੇ ਫ਼ਰਵਰੀ 2022 ਵਿਚ ਸਰੰਡਰ ਕੀਤਾ ਸੀ, ਜਿਸਤੋਂ ਬਾਅਦ ਉਹ ਕਰੀਬ 6 ਮਹੀਨੇ ਪਟਿਆਲਾ ਜੇਲ੍ਹ ਵਿਚ ਰਹੇ ਅਤੇ ਹੁਣ ਉਹ ਜਮਾਨਤ ‘ਤੇ ਚੱਲ ਰਹੇ ਹਨ, ਜਿਸਨੂੰ ਰੱਦ ਕਰਵਾਉਣ ਲਈ ਪੰਜਾਬ ਸਰਕਾਰ ਸੁਪਰੀਮ ਕੋਰਟ ਪੁੱਜੀ ਹੋਈ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "Bikram Majithia drug case; ਵਧਣਗੀਆਂ ਮੁਸ਼ਕਿਲਾਂ; ਪੁਲਿਸ ਨੇ ਅਦਾਲਤ ਕੋਲੋਂ ਮੰਗੇ ਸਰਚ ਵਰੰਟ"