Bikram Majithia drug case; ਵਧਣਗੀਆਂ ਮੁਸ਼ਕਿਲਾਂ; ਪੁਲਿਸ ਨੇ ਅਦਾਲਤ ਕੋਲੋਂ ਮੰਗੇ ਸਰਚ ਵਰੰਟ

Date:

spot_img

SAS Nagar News: Bikram Majithia drug case ;ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਆਉਣ ਵਾਲੇ ਦਿਨਾਂ ’ਚ ਮੁਸ਼ਕਿਲਾਂ ਵਧ ਸਕਦੀਆਂ ਹਨ। ਪਹਿਲਾਂ ਹੀ ਸੁਰੱਖਿਆ ਵਾਪਸ ਲੈਣ ਅਤੇ ਨਸ਼ਾ ਤਸਕਰੀ ਦੇ ਮਾਮਲੇ ਵਿਚ ਲਗਾਤਾਰ ਪੁਛਗਿਛ ਅਤੇ ਸਿੱਟ ਬਦਲਣ ਕਾਰਨ ਚਰਚਾ ਵਿਚ ਚੱਲੇ ਆ ਰਹੇ ਮਜੀਠਿਆ ਵਿਰੁਧ ਹੁਣ ਪੰਜਾਬ ਪੁਲਿਸ ਨੇ ਸਰਚ ਵਰੰਟ ਦੀ ਮੰਗ ਕੀਤੀ ਹੈ।ਇਸਦੇ ਲਈ ਵਿਸ਼ੇਸ ਜਾਂਚ ਟੀਮ ਵੱਲੋ ਮੁਹਾਲੀ ਦੀ ਅਦਾਲਤ ਦਾ ਰੁੱਖ ਕੀਤਾ ਗਿਆ ਹੈ, ਜਦਕਿ ਮਜੀਠੀਆ ਦੇ ਵਕੀਲਾਂ ਵੱਲੋਂ ਐਸਆਈਟੀ ਵੱਲੋਂ ਦਾਇਰ ਕੀਤੀ ਅਰਜ਼ੀ ਦੀ ਕਾਪੀ ਮੰਗੀ ਗਈ ਹੈ।

ਇਹ ਵੀ ਪੜ੍ਹੋ ਕਿਸਾਨ ਆਗੂ ਡੱਲੇਵਾਲ ਨੂੰ ਹਸਪਤਾਲ ‘ਚੋਂ ਮਿਲੀ ਛੁੱਟੀ, ਸਾਢੇ ਚਾਰ ਮਹੀਨਿਆਂ ਬਾਅਦ ਪੁੱਜਣਗੇ ਪਿੰਡ

ਦਸਣਾ ਬਣਦਾ ਹੈ ਕਿ ਮਜੀਠਿਆ ਨੇ ਪਿਛਲੇ ਕੁੱਝ ਦਿਨਾਂ ਵਿਚ ਕਈ ਵਾਰ ਇਹ ਦਾਅਵਾ ਕੀਤਾ ਹੈ ਕਿ ਉਸਦੇ ਵਿਰੁਧ ਜਲਦੀ ਹੀ ਕੋਈ ਪਰਚਾ ਦਰਜ਼ ਹੋ ਸਕਦਾ ਹੈ। ਇੱਥੇ ਜਿਕਰ ਕਰਨਾ ਬਣਦਾ ਹੈ ਕਿ ਦਸੰਬਰ 2021 ਵਿਚ ਤਤਕਾਲੀ ਕਾਂਗਰਸ ਸਰਕਾਰ ਦੇ ਦੌਰਾਨ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਵਿਰੁਧ ਮੁਹਾਲੀ ਵਿਖੇ ਨਸ਼ਾ ਤਸਕਰੀ ਦਾ ਪਰਚਾ ਦਰਜ਼ ਹੋਇਆ ਸੀ। ਇਸ ਮਾਮਲੇ ਵਿਚ ਅਦਾਲਤ ਦੇ ਹੁਕਮਾਂ ‘ਤੇ ਮਜੀਠਿਆ ਨੇ ਫ਼ਰਵਰੀ 2022 ਵਿਚ ਸਰੰਡਰ ਕੀਤਾ ਸੀ, ਜਿਸਤੋਂ ਬਾਅਦ ਉਹ ਕਰੀਬ 6 ਮਹੀਨੇ ਪਟਿਆਲਾ ਜੇਲ੍ਹ ਵਿਚ ਰਹੇ ਅਤੇ ਹੁਣ ਉਹ ਜਮਾਨਤ ‘ਤੇ ਚੱਲ ਰਹੇ ਹਨ, ਜਿਸਨੂੰ ਰੱਦ ਕਰਵਾਉਣ ਲਈ ਪੰਜਾਬ ਸਰਕਾਰ ਸੁਪਰੀਮ ਕੋਰਟ ਪੁੱਜੀ ਹੋਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...