👉ਤਨਵੀਰ ਗਿੱਲ ਤੋਂ ਵੀ ਹੋਵੇਗੀ ਪੁਛਗਿਛ, ਸਾਬਕਾ ਡੀਜੀਪੀ ਤੇ ਈਡੀ ਦੇ ਵਧੀਕ ਡਾਇਰੈਕਟਰ ਵੀ ਪਹਿਲਾਂ ਦੇ ਚੁੱਕੇ ਹਨ ਬਿਆਨ
bikram majithia case; ਪਿਛਲੇ ਕਈ ਸਾਲਾਂ ਤੋਂ ਪੰਜਾਬ ਦੇ ਵਿਚ ਨਸ਼ਾ ਤਸਕਰੀ ਨੂੰ ਲੈ ਕੇ ਚਰਚਾ ਵਿਚ ਚੱਲੇ ਆ ਰਹੇ ਅਤੇ ਹੁਣ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤੇ ਗਏ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ ਦੀਆਂ ਮੁਸ਼ਕਿਲਾਂ ਹੋਰ ਵਧਦੀਆਂ ਨਜ਼ਰ ਆ ਰਹੀਆਂ ਹਨ।
ਇਹ ਵੀ ਪੜ੍ਹੋ Fazilka police ਨੇ ਇੱਕ ਹੋਰ ਨਸ਼ਾ ਤਸਕਰ ਦੇ ਘਰ ਨੂੰ ਕੀਤਾ ਢਹਿ ਢੇਰੀ
ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸਿਧਾਰਧ ਚੱਟੋਪਾਧਿਆਏ ਅਤੇ ਇਨਫ਼ੋਰਸਮੈਂਟ ਡਾਇਰੈਕਟੋਰੇਟ ਦੇ ਸਾਬਕਾ ਵਧੀਕ ਡਾਇਰੈਕਟਰ ਨਿਰੰਜਣ ਸਿੰਘ ਵੱਲੋਂ ਮਜੀਠਿਆ ਕੇਸ ਵਿਚ ਆਪਣੇ ਵੱਲੋਂ ਕੀਤੀ ਪੜਤਾਲ ਦੇ ਤੱਥ ਵਿਜੀਲੈਂਸ ਨਾਲ ਸਾਂਝੇ ਕਰਨ ਤੋਂ ਬਾਅਦ ਅੱਜ ਐਤਵਾਰ ਨੂੰ ਟਕਸਾਲੀ ਆਗੂ ਰਤਨ ਸਿੰਘ ਅਜਨਾਲਾ ਦੇ ਪੁੱਤਰ ਅਤੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਵੀ ਆਪਣੇ ਬਿਆਨ ਦਰਜ਼ ਕਰਵਾਏ। ਬੋਨੀ ਅਜਨਾਲਾ ਨੇ ਅਕਾਲੀ ਸਰਕਾਰ ਦੌਰਾਨ ਹੀ ਸਾਲ 2013 ਵਿਚ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕਥਿਤ ਤੌਰ ‘ਤੇ ਨਸ਼ਾ ਤਸਕਰੀ ਦੇ ਮਾਮਲੇ ਵਿਚ ਡੀਓ ਲੈਟਰ ਵੀ ਲਿਖਿਆ ਸੀ।
ਇਹ ਵੀ ਪੜ੍ਹੋ AAP ਦਾ ਵੱਡਾ Action; ਮਜੀਠੀਆ ਵਿਰੁੱਧ ਕਾਰਵਾਈ ‘ਤੇ ਸਵਾਲ ਚੁੱਕਣ ਵਾਲੇ MLA ਨੂੰ ਪਾਰਟੀ ਤੋਂ ਬਾਹਰ ਕੱਢਿਆ
ਪ੍ਰੰਤੂ ਉਸਦੀ ਕੋਈ ਸੁਣਵਾਈ ਨਹੀਂ ਹੋਈ ਤੇ ਅਖੀਰ ਉਸਨੂੰ ਅਕਾਲੀ ਦਲ ਛੱਡ ਕੇ ਭਾਜਪਾ ਵਿਚ ਜਾਣਾ ਪਿਆ ਸੀ। ਇਸਦੇ ਇਲਾਵਾ ਵਿਜੀਲੈਂਸ ਵੱਲੋਂ ਇਸ ਕੇਸ ਵਿਚ ਬਿਕਰਮ ਮਜੀਠਿਆ ਦੇ ਸਹਿਯੋਗੀ ਰਹੇ ਤਨਵੀਰ ਸਿੰਘ ਗਿੱਲ ਕੋਲੋਂ ਵੀ ਪੁਛਗਿਛ ਕੀਤੀ ਜਾਵੇਗੀ। ਜਦਕਿ ਚਰਚਾ ਇਹ ਵੀ ਹੈ ਕਿ ਨਸ਼ਾ ਤਸਕਰੀ ਦੇ ਕੇਸਾਂ ਵਿਚ ਸ਼ਾਮਲ ਰਹੇ ਜਗਦੀਸ ਭੋਲਾ ਅਤੇ ਬਿੱਟੂ ਔਲਖ ਕੋਲੋਂ ਵੀ ਇਸ ਮਾਮਲੇ ਵਿਚ ਵਿਜੀਲੈਂਸ ਸਵਾਲ ਜਵਾਬ ਕਰ ਸਕਦੀ ਹੈ। ਦਸਣਾ ਬਣਦਾ ਹੈ ਕਿ ਸਾਲ 2021 ਵਿਚ ਨਸ਼ਾ ਤਸਕਰੀ ਦੇ ਮਾਮਲੇ ਵਿਚ ਜੇਲ੍ਹ ਤੋਂ ਜਮਾਨਤ ਉਪਰ ਆਏ ਬਿਕਰਮ ਸਿੰਘ ਮਜੀਠਿਆ ਵਿਰੁਧ ਮਾਨ ਸਰਕਾਰ ਪੱਕੇ ਪੈਰੀ ਕਾਰਵਾਈ ਕਰ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


