2 Views
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਐਸਆਈਟੀ ਨੇ 30 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਸਾਲ 2021 ਵਿਚ ਦਰਜ ਹੋਏ ਡਰੱਗ ਕੇਸ ਸਬੰਧੀ ਜਾਂਚ ਲਈ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ। ਸਿੱਟ ਦੇ ਚੇਅਰਮੈਨ ਕਮ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਵਲੋਂ ਮਜੀਠੀਆ ਨੂੰ 18 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਭੇਜਿਆ ਸੀ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ
ਜਿਸ ’ਤੇ ਮਜੀਠੀਆ ਤੋਂ ਪਟਿਆਲਾ ਵਿਖੇ ਕਰੀਬ ਸੱਤ ਘੰਟੇ ਪੁੱਛਗਿਛ ਕੀਤੀ ਗਈ ਸੀ। 18 ਦਸੰਬਰ ਨੂੰ ਹੀ ਐੱਸਆਈਟੀ ਵਲੋਂ ਮਜੀਠੀਆ ਨੂੰ 27 ਦਸੰਬਰ ਨੂੰ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ ਪਰ ਉਹ ਤੈਅ ਤਰੀਕ ’ਤੇ ਕਮੇਟੀ ਅੱਗੇ ਪੇਸ਼ ਹੋਣ ਲਈ ਨਹੀਂ ਪੁੱਜੇ। ਜਿਸ ’ਤੇ ਐਸਆਈਟੀ ਨੇ ਹੁਣ 30 ਦਸੰਬਰ ਨੂੰ ਪੇਸ਼ ਹੋਣ ਸਬੰਧੀ ਸੰਮਨ ਜਾਰੀ ਕੀਤਾ ਹੈ।
Share the post "ਬਿਕਰਮ ਸਿੰਘ ਮਜੀਠੀਆ ਨੂੰ SIT ਨੇ ਮੁੜ ਜਾਰੀ ਕੀਤੇ ਸਮਨ, 30 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ"