Bathinda News:ਅੰਤਰ ਰਾਸ਼ਟਰੀ ਅਕਾਦਮਿਕ ਸਹਿਯੋਗ, ਵਿਸ਼ਵ ਪੱਧਰੀ ਖੋਜਾਂ, ਨਵੀਨਤਾ ਅਤੇ ਗਿਆਨ ਦੇ ਖੇਤਰਾਂ ਨੂੰ ਆਪਸ ਵਿੱਚ ਜੋੜਨ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਚਾਂਸਲਰ ਸ. ਗੁਰਲਾਭ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਪ੍ਰੋ.(ਡਾ.) ਰਾਮੇਸ਼ਵਰ ਸਿੰਘ ਵਾਈਸ ਚਾਂਸਲਰ, ਡਾ. ਪੀਯੂਸ਼ ਵਰਮਾ ਰਜਿਸਟਰਾਰ, ਜੀ.ਕੇ.ਯੂ., ਪ੍ਰੋ. (ਡਾ.) ਇੰਜੀ. ਜਮਾਲੁਦੀਨ ਜੋਮਪਾ ਰੈਕਟਰ, ਡਾ. ਅੰਸਦੀਆਦੀ ਡਾਇਰੈਕਟਰ, ਹਸਾਨੁੱਦਿਨ ਯੂਨੀਵਰਸਿਟੀ, ਇੰਡੋਨੇਸ਼ੀਆ ਵੱਲੋਂ ਦੁਵੱਲਾ ਸਮਝੌਤਾ ਹਸਤਾਖ਼ਰਿਤ ਕੀਤਾ ਗਿਆ। ਇਸ ਮੌਕੇ ਅਕਾਦਮਿਕ ਕੌਂਸਲਾਂ ਦੇ ਮੈਂਬਰ, ਵੱਖ-ਵੱਖ ਫੈਕਲਟੀਆਂ ਦੇ ਡੀਨ ਅਤੇ ਦੋਵੇਂ ਦੇਸ਼ਾਂ ਦੇ ਸਿੱਖਿਆ ਮਾਹਿਰ ਵਿਸ਼ੇਸ਼ ਤੌਰ ਤੇ ਆਨਲਾਈਨ ਹਾਜ਼ਰ ਸਨ।ਸਮਝੌਤੇ ਮੌਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਾਈਸ ਚਾਂਸਲਰ ਡਾ. ਸਿੰਘ ਵਾਈਸ ਚਾਂਸਲਰ ਨੇ ਕਿਹਾ ਕਿ ਇਸ ਸਮਝੌਤੇ ਨਾਲ ਵਿਦਿਆਰਥੀਆਂ, ਖੋਜਾਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਨਵੀਆਂ ਖੋਜਾਂ ਅਤੇ ਨਵੀਂ ਤਕਨੀਕ ਲਈ ਵਿਸ਼ਵ ਪੱਧਰੀ ਸੁਵਿਧਾਵਾਂ ਅਤੇ ਮੌਕੇ ਮਿਲਣਗੇ, ਜਿਸ ਨਾਲ ਉਹ ਆਪਣੇ ਨਵੇਂ ਵਿਚਾਰਾਂ ਨੂੰ ਅਮਲੀ ਜਾਮਾ ਪਹਿਣਾ ਸਕਣਗੇ।
ਇਹ ਵੀ ਪੜ੍ਹੋ punjab cabinet ਦੀ ਅਹਿਮ ਮੀਟਿੰਗ ਅੱਜ, ਹੜ੍ਹਾਂ ਦੀ ਸਥਿਤੀ ‘ਤੇ ਹੋਵੇਗੀ ਚਰਚਾ
ਉਨ੍ਹਾਂ ਇਹ ਵੀ ਕਿਹਾ ਕਿ ਸਮਝੌਤੇ ਨਾਲ ਦੋਹੇਂ ਯੂਨੀਵਰਸਿਟੀਆਂ ਦੇ ਵਿਦਿਆਰਥੀ, ਖੋਜਾਰਥੀ ਅਤੇ ਫੈਕਲਟੀ ਮੈਂਬਰ ਇੱਕ ਦੂਜੇ ਦੀਆਂ ਲਾਇਬ੍ਰੇਰੀਆਂ, ਪ੍ਰਯੋਗਸ਼ਾਲਾਵਾਂ ਅਤੇ ਵਰਕਸ਼ਾਪਾਂ ਦਾ ਇਸਤੇਮਾਲ ਸਾਂਝੇ ਤੌਰ ਤੇ ਕਰਕੇ ਆਪਣੇ ਗਿਆਨ ਅਤੇ ਹੁਨਰ ਦਾ ਵਿਸਥਾਰ ਕਰ ਸਕਣਗੇ। ਸਮਝੌਤੇ ਦੇ ਫਾਇਦਿਆਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਦੋਹੇਂ ਗਿਆਨ ਦੇ ਕੇਂਦਰ ਬੌਧਿਕਤਾ ਦੇ ਆਦਾਨ-ਪ੍ਰਦਾਨ ਤੇ ਨਵੀਨ ਵਿਚਾਰਾਂ ਦੇ ਪਾਸਾਰ ਲਈ ਆਪਸ ਵਿੱਚ ਜੁੜਨਗੇ ਤੇ ਨਤੀਜੇ ਪੱਖੋਂ ਉਨ੍ਹਾਂ ਵੱਲੋਂ ਕੀਤੀਆਂ ਖੋਜਾਂ ਲੋਕਾਈ ਦੇ ਭਲੇ ਲਈ ਸਹਾਈ ਹੋਣਗੀਆਂ।ਰੈਕਟਰ ਡਾ. ਜੋਮਪਾ ਨੇ ਇਸ ਸਮਝੌਤੇ ਨੂੰ ਉੱਚੇਰੀ ਸਿੱਖਿਆ ਦੇ ਖੇਤਰ ਵਿੱਚ ਖੂਬਸੂਰਤ ਕਦਮ ਦੱਸਦੇ ਹੋਏ ਕਿਹਾ ਕਿ ਦੋਹੇਂ ਯੂਨੀਵਰਸਿਟੀਆਂ ਸਾਂਝੇ ਤੌਰ ਤੇ ਡਿਉਲ ਡਿਗਰੀ ਪ੍ਰੋਗਰਾਮ ਸ਼ੁਰੂ ਕਰਨ ਦੇ ਰਸਤੇ ਤਲਾਸ਼ਣਗੀਆਂ ਜਿਸ ਨਾਲ ਦੋਹੋਂ ਦੇਸ਼ਾਂ ਦੇ ਵਿਦਿਆਰਥੀ ਦੋਹੇਂ ਯੂਨੀਵਰਸਿਟੀਆਂ ਵਿੱਚ ਪੜ੍ਹ ਕੇ ਡਿਉਲ ਡਿਗਰੀ ਹਾਸਿਲ ਕਰ ਸਕਣਗੇ, ਜਿਸ ਨਾਲ ਰੁਜ਼ਗਾਰ ਅਤੇ ਵਿਕਾਸ ਦੇ ਨਵੇਂ ਰਸਤੇ ਖੁਲ੍ਹਣਗੇ ਅਤੇ ਨਵੀਆਂ ਸੰਭਾਵਨਾਵਾਂ ਪੈਦਾ ਹੋਣਗੀਆਂ।
ਇਹ ਵੀ ਪੜ੍ਹੋ RTI activist arrested ;ਨਿਗਮ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਬਲੈਕਮੇਲ ਕਰਦਾ RTI ਐਕਟੀਵਿਸਟ ਵਿਜੀਲੈਂਸ ਨੇ ਚੁੱਕਿਆ
ਰਜਿਸਟਰਾਰ ਡਾ. ਵਰਮਾ ਅਨੁਸਾਰ ਹੁਣ ਦੋਹੇਂ ਯੂਨੀਵਰਸਿਟੀਆਂ ਦੇ ਵਿਦਿਆਰਥੀ ਅਤੇ ਖੋਜਾਰਥੀ ਸਾਂਝੇ ਤੌਰ ਤੇ ਪ੍ਰਜੈਕਟਾਂ ਤੇ ਕੰਮ ਕਰ ਸਕਣਗੇ ਅਤੇ ਸਰਬੱਤ ਦੇ ਭਲੇ ਲਈ ਨਵੀਆਂ ਕਾਢਾਂ ਕਰਨਗੇ। ਉਨ੍ਹਾਂ ਕਿਹਾ ਕਿ ਹੁਣ ਸਾਂਝੇ ਤੌਰ ‘ਤੇ ਸੈਮੀਨਾਰਾਂ, ਵਰਕਸ਼ਾਪਾਂ ਅਤੇ ਕਾਨਫਰੰਸਾਂ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੁਵੱਲਾ ਸਮਝੌਤਾ ਅਧਿਆਪਕਾਂ ਦੇ ਅਕਾਦਮਿਕ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













