Bathinda News: ਗੁਰਦੁਆਰਾ ਸ਼੍ਰੀ ਹਰਿ ਰਾਇ ਸਾਹਿਬ, ਭਾਰਤ ਨਗਰ ਬਠਿੰਡਾ ਵਿੱਚ ਸੱਤਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਪਾਵਨ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ।ਇਸ ਪਾਵਨ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪੁਰਸ਼, ਮਹਿਲਾਵਾਂ ਅਤੇ ਬੱਚਿਆਂ ਸਮੇਤ ਸੰਗਤ ਨੇ ਹਾਜ਼ਰੀ ਭਰੀ।ਸਮਾਗਮ ਦੀ ਸ਼ੁਰੂਆਤ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ, ਜਿਸਦਾ ਪਾਠ ਸੰਗਤ ਵੱਲੋਂ ਸਾਂਝੇ ਤੌਰ ‘ਤੇ ਕੀਤਾ ਗਿਆ।
ਇਹ ਵੀ ਪੜ੍ਹੋ ਸ਼੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ‘ਚ ਕੁਰਲਾ ਕਰਨ ਵਾਲਾ ਨੌਜਵਾਨ ਭੇਜਿਆ ਜੇਲ੍ਹ
ਇਸ ਮੌਕੇ ‘ਤੇ ਰਾਮ ਲਾਲ ਰਾਵਲ ਨੇ ਸੱਤਵੇਂ ਗੁਰੂ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੀ ਜੀਵਨੀ, ਉਨ੍ਹਾਂ ਦੀ ਸੇਵਾ, ਦਇਆ, ਕੁਦਰਤ ਨਾਲ ਪਿਆਰ ਅਤੇ ਮਨੁੱਖਤਾ ਲਈ ਦਿੱਤੇ ਸੰਦੇਸ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।ਸਮਾਗਮ ਦੇ ਅੰਤ ਵਿੱਚ ਮੁੱਖ ਗ੍ਰੰਥੀ ਭਾਈ ਇਕਬਾਲ ਸਿੰਘ ਜੀ ਵੱਲੋਂ ਅਰਦਾਸ ਕੀਤੀ ਗਈ। ਉਪਰਾਂਤ ਮੂਲ ਮੰਤਰ ਦਾ ਪਾਠ ਹੋਇਆ ਅਤੇ ਸੰਗਤ ਵਿੱਚ ਦੇਗ ਪ੍ਰਸ਼ਾਦ, ਸਮੋਸੇ ਅਤੇ ਬਾਲੂਸ਼ਾਹੀ ਵਰਤੀ ਗਈ।ਸੰਗਤ ਨੇ ਇਸ ਪਾਵਨ ਮੌਕੇ ‘ਤੇ ਗੁਰੂ ਸਾਹਿਬ ਦੀ ਬਾਣੀ ਅਤੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


