Khalsa School Bathinda ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

Date:

spot_img

Bathinda News:  Khalsa School Bathinda ;ਖਾਲਸਾ ਸੀਨੀਅਰ ਸੈਕੇਡੰਰੀ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਦੀ ਸਭਾ ਵਿਚ ਦੇਗ ਵਰਤਾਈ ਗਈ ਅਤੇ ਚਾਹ ਪਾਣੀ ਦਾ ਲੰਗਰ ਲਗਾਇਆ ਗਿਆ। ਪ੍ਰਿੰਸੀਪਲ ਜਗਤਾਰ ਸਿੰਘ ਬਰਾੜ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸਿਧਾਂਤਾਂ ਬਾਰੇ ਵਿਸਤਾਰ ਪੂਰਬਕ ਜਾਣਕਾਰੀ ਦਿੱਤੀ ਗਈ। ਆਪਣੇ ਭਾਸ਼ਣ ਦੌਰਾਨ ਉਨ੍ਹਾਂ ਗੁਰ ਨਾਨਕ ਵੱਲੋਂ ਸਦੀਆਂ ਪਹਿਲਾਂ ਦਿੱਤੀਆਂ ਗਈਆਂ ਸਿੱਖਿਆਵਾਂ, ਜੋ ਅੱਜ ਵੀ ਪੂਰੀ ਤਰਾਂ ਸਾਰਥਕ ਹਨ ਅਤੇ ਆਧੁਨਿਕ ਵਿਗਿਆਨ ਵੀ ਉਨ੍ਹਾਂ ਦੀ ਮਹੱਤਤਾ ਨੂੰ ਸਮਝਾ ਰਿਹਾ ਹੈ, ਬਾਰੇ ਚਾਨਣਾ ਪਾਇਆ। ਇਸ ਮੌਕੇ ਸਕੂਲ ਵੱਲੋਂ ਅੰਡਰ 19 ਬਾਸਕਿਟਬਾਲ ਵਿਚ ਭਾਗ ਲੈਣ ਅਤੇ ਪੰਜਾਬ ਵਿਚੋਂ ਤੀਸਰਾ ਸਥਾਨ ਹਾਸਿਲ ਕਰਨ ਵਾਲੇ ਪੰਜ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਕੋਚ ਸਾਹਿਬਾਨ ਨੂੰ ਪ੍ਰਿੰਸੀਪਲ ਜਗਤਾਰ ਸਿੰਘ ਬਰਾੜ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੈਡਮ ਪਰਮਜੀਤ ਕੌਰ, ਮੈਡਮ ਕਮਲੇਸ਼ ਕੁਮਾਰੀ, ਮੈਡਮ ਗੁਰਿੰਦਰ ਕੌਰ, ਮੈਡਮ ਨਰਿੰਦਰਪਾਲ ਕੌਰ, ਮੈਡਮ ਬਲਜੀਤ ਕੌਰ ਅਤੇ ਰਾਜਪਾਲ ਸਿੰਘ ਸਮੇਤ ਸਮੂਹ ਸਟਾਫ ਵੀ ਮੌਜੂਦ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

2027 ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਸਿਆਸੀ ਦਾਅ! Madan Lal Jalalpur ਕਾਂਗਰਸ ‘ਚ ਵਾਪਸੀ

Chandigarh News : 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ...

ਪੋਸਟ-ਗ੍ਰੈਜੂਏਟ ਵਿਭਾਗ ਵਿਖੇ ਇੱਕ ਹਫ਼ਤੇ ਦੀ ‘ਖੋਜ ਵਿਧੀ’ (Research Methodology) ਵਰਕਸ਼ਾਪ ਸਫਲਤਾਪੂਰਵਕ ਸੰਪੰਨ ਹੋਈ

Bathinda News:ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਮਾਣਯੋਗ ਉਪ-ਕੁਲਪਤੀ ਡਾ. ਜਗਦੀਪ...