Sunday, May 3, 2026
spot_img
spot_img

ਬਿੱਟੂ ਅਤੇ ਹਰਸਿਮਰਤ ਬੰਦੀ ਸਿੰਘਾਂ ਦੀ ਰਿਹਾਈ ਰੋਕ ਰਹੇ ਹਨ: ਵੜਿੰਗ ਦਾ ਲੋਕ ਸਭਾ ਵਿੱਚ ਹੈਰਾਨ ਕਰਨ ਵਾਲਾ ਖੁਲਾਸਾ

Date:

spot_img

👉ਕਿਹਾ: ਪੰਜਾਬ ਦੇ ਦੋ ਸੰਸਦ ਮੈਂਬਰ ਗ੍ਰਹਿ ਮੰਤਰੀ ਨੂੰ ਮਿਲ ਕੇ ਰਿਹਾਈ ਦਾ ਵਿਰੋਧ ਕਰਦੇ ਹਨ
👉ਮੰਗ: ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ
Chandigarh News:ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਹੈਰਾਨ ਕਰਨ ਵਾਲਾ ਖੁਲਾਸਾ ਕਰਦਿਆਂ, ਕਿਹਾ ਹੈ ਕਿ ਪੰਜਾਬ ਦੇ ਦੋ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਰੁਕਾਵਟ ਪੈਦਾ ਕਰਨ ਲਈ ਵਾਰ ਵਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਰਹੇ ਸਨ ਅਤੇ ਆਪਣਾ ਵਿਰੋਧ ਪ੍ਰਗਟਾ ਰਹੇ ਸਨ।ਅੱਜ ਲੋਕ ਸਭਾ ਵਿੱਚ ਬੋਲਦਿਆਂ ਵੜਿੰਗ ਨੇ ਮੰਗ ਕੀਤੀ ਹੈ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਬੰਦੀ ਸਿੰਘਾਂ ਨੂੰ ਦੇਸ਼ ਦੇ ਕਾਨੂੰਨ ਅਨੁਸਾਰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ  ਖਾੜੀ ਜੰਗ ਦੌਰਾਨ ਵੱਡੀ ਖ਼ਬਰ; ਦੇਸ਼ ‘ਚ ਪੈਟਰੋਲ ਤੇ ਡੀਜ਼ਲ ਹੋਵੇਗਾ ਸਸਤਾ

ਉਨ੍ਹਾਂ ਕਿਹਾ ਕਿ ਸਿਰਫ ਬੰਦੀ ਸਿੰਘ ਹੀ ਨਹੀਂ, ਸਗੋਂ ਉਹ ਸਾਰੇ ਕੈਦੀ ਜਿਨ੍ਹਾਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ, ਲੇਕਿਨ ਫਿਰ ਵੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਕੈਦ ਹਨ, ਉਹਨਾਂ ਨੂੰ ਵੀ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ।ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਹੈ ਕਿ ਜਿੱਥੇ ਦੇਸ਼ ਦਾ ਸੰਵਿਧਾਨ ਅਤੇ ਕਾਨੂੰਨ ਕਿਸੇ ਵੀ ਅਪਰਾਧ ਲਈ ਕੜੀ ਸਜ਼ਾ ਦੀ ਤਜਵੀਜ਼ ਕਰਦੇ ਹਨ, ਉੱਥੇ ਇਹ ਵੀ ਸਪੱਸ਼ਟ ਕਰਦੇ ਹਨ ਕਿ ਜਿਹੜੇ ਲੋਕ ਆਪਣੀਆਂ ਸਜ਼ਾਵਾਂ ਪੂਰੀ ਕਰ ਲੈਂਦੇ ਹਨ, ਉਹਨਾਂ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ  Bathinda ਚ ਗੈਸ, ਪਟਰੋਲ ਅਤੇ ਡੀਜਲ ਸਬੰਧੀ ਕੋਈ ਦਿੱਕਤ ਨਹੀਂ; ਡਿਪਟੀ ਕਮਿਸ਼ਨਰ

ਬਾਅਦ ਵਿੱਚ ਸੰਸਦ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਇੱਕ ਗੈਰ-ਰਸਮੀ ਗੱਲਬਾਤ ਦੌਰਾਨ, ਵੜਿੰਗ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਕੋਲ ਭਰੋਸੇਯੋਗ ਜਾਣਕਾਰੀ ਹੈ ਕਿ ਬਿੱਟੂ ਅਤੇ ਬੀਬੀ ਬਾਦਲ ਨਿਯਮਿਤ ਤੌਰ ’ਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲ ਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਕਰ ਰਹੇ ਸਨ।ਉਨ੍ਹਾਂ ਕਿਹਾ ਕਿ ਦੋਵੇਂ ਸੰਸਦ ਮੈਂਬਰ ਵੱਖ-ਵੱਖ ਪਾਰਟੀਆਂ ਭਾਜਪਾ ਅਤੇ ਅਕਾਲੀ ਦਲ ਨਾਲ ਸੰਬੰਧਿਤ ਹਨ, ਲੇਕਿਨ ਲੱਗਦਾ ਹੈ ਕਿ ਉਹ ਚੋਣਾਂ ਦੌਰਾਨ ਇਸ ਮੁੱਦੇ ਨੂੰ ਜਿਉਂਦਾ ਰੱਖ ਕੇ ਇਸਦਾ ਸਿਆਸੀ ਲਾਭ ਲੈਣਾ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਜਨਤਕ ਤੌਰ ’ਤੇ ਉਹ ਇਸ ਮਾਮਲੇ ’ਤੇ ਜਿਹੜਾ ਰਵਈਆ ਦਿਖਾਉਂਦੇ ਹਨ, ਉਹ ਇਨ੍ਹਾਂ ਦੀ ਨਿੱਜੀ ਤੌਰ ’ਤੇ ਕੀਤੀ ਗਈ ਮੰਗ ਤੋਂ ਬਿਲਕੁਲ ਵੱਖਰਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related