WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

BJP ਪੰਜਾਬ ਪ੍ਰਧਾਨ ਸੁਨੀਲ ਜਾਖੜ ਦਾ CM ਮਾਨ ਨੂੰ ਸਵਾਲ, ਮਾਨ ਸਾਹਬ! ਸੱਦਾ ਦੇ ਕੇ ਹੁਣ ਭੱਜਦੇ ਕਿਉਂ ਹੋ?

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 1 ਨਵੰਬਰ ਨੂੰ ਪੰਜਾਬ ਦੇ ਮੁੱਦਿਆ ‘ਤੇ ਇਕ ਓਪਨ ਡਿਬੇਟ ਰੱਖੀ ਗਈ ਹੈ। ਜਿਸ ਵਿਚ ਪੰਜਾਬ ਦੀ ਹਰੇਕ ਸਿਆਸੀ ਪਾਰਟੀ ਨੂੰ ਇਸ ਡਿਬੇਟ ਵਿਚ ਪਹੁੰਚਣ ਲਈ ਖੁਲ੍ਹਾਂ ਸੱਦਾ ਦਿੱਤਾ ਗਿਆ ਹੈ। ਇਸ ਓਪਨ ਡਿਬੇਟ ਨੂੰ ਲੈ ਕੇ ਸਿਆਸੀ ਲੀਡਰਾਂ ਵੱਲੋਂ ਸਿਆਸੀ ਪ੍ਰਤੀਕਰਮ ਲਗਾਤਾਰ ਸਾਹਮਣੇ ਆ ਰਹੇ ਹਨ। ਹੁਣ ਬੀਜੇਪੀ ਪੰਜਾਬ ਪ੍ਰਧਾਨ ਸੁਨੀਲ ਜਾਖੜ ਵੱਲੋਂ CM ਮਾਨ ਨੂੂੰ ਸਵਾਲ ਪੁੱਛੇ ਗਏ ਹਨ। ਉਨ੍ਹਾਂ ਸ਼ੋਸਲ ਮੀਡੀਆਂ ‘ਤੇ ਇਕ ਪੋਸਟ ਪਾ ਕੇ ਕਿਹਾ ਕਿ “ਪੰਜਾਬ ਮੰਗਦਾ ਜਵਾਬ

ਮਾਨ ਸਾਹਬ! ਸੱਦਾ ਦੇ ਕੇ ਹੁਣ ਭੱਜਦੇ ਕਿਉਂ ਹੋ? ਜੇ ਨਹੀਂ ਭੱਜਦੇ ਤਾਂ ਬਹਿਸ ਦਾ ਸੰਚਾਲਨ/ਨਿਗਰਾਨੀ ਕਰਨ ਲਈ ਇਨਾਂ ਨਾਂਵਾਂ (ਡਾ.ਧਰਮਵੀਰ ਗਾਂਧੀ, ਐੱਚ.ਐੱਸ.ਫੂਲਕਾ, ਕੰਵਰ ਸੰਧੂ) ਤੇ ਇਤਰਾਜ਼ ਕਿਉਂ ? ਜੇ ਇਤਰਾਜ਼ ਨਹੀਂ ਤਾਂ ਭਰੋ ਹਾਮੀ, ਇਨਾਂ ਨੂੰ ਮਨਾ ਕੇ ਲਿਆਉਣ ਦੀ ਜ਼ਿੰਮੇਵਾਰੀ ਮੇਰੀ ।”

ਵੱਡੀ ਖ਼ਬਰ: Chandigarh PGI Advance EYE Centre ‘ਚ ਲੱਗੀ ਅੱਗ, ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਜੂਦ

ਇਸ ਤੋਂ ਪਹਿਲਾ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਇਸ ਓਪਨ ਡਿਬੇਟ ਵਿਚ ਹਿੱਸਾ ਲੈਣ ਤੋਂ ਮਨ੍ਹਾਂ ਕਰ ਦਿੱਤਾ ਗਿਆ ਹੈ। ਉਥੇ ਹੀ ਬੀਤੇ ਦਿਨ CM ਮਾਨ ਵੱਲੋਂ ਓਪਨ ਡਿਬੇਟ ਨੂੰ ਲੈ ਕੇ ਸਿਆਸੀ ਲੀਡਰਾਂ ‘ਤੇ ਨਿਸ਼ਾਨੇ ਸਾਧੇ ਗਏ ਸੀ। ਉਨ੍ਹਾਂ ਕਿਹਾ ਸੀ ਕਿ “ਵਿਰੋਧੀ ਪਾਰਟੀਆਂ ਦੇ ਲੀਡਰਾਂ ਦੀ ਸੂਬੇ ਨੂੰ ਬਰਬਾਦ ਕਰਨ ਵਾਲੇ ਲੋਕਾਂ ਨਾਲ ਗੰਢਤੁੱਪ ਸੀ ਜਿਸ ਕਰਕੇ ਉਹ ਇਕ ਨਵੰਬਰ ਦੀ ਬਹਿਸ ਵਿੱਚ ਆਉਣ ਤੋਂ ਪਾਸਾ ਵੱਟ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਦੇ ਹੱਥ ਅਤੇ ਰੂਹਾਂ ਸੂਬੇ ਦੇ ਲਹੂ ਨਾਲ ਭਿੱਜੇ ਹੋਏ ਹਨ ਕਿਉਂਕਿ ਇਨ੍ਹਾਂ ਲੀਡਰਾਂ ਨੇ ਪੰਜਾਬ ਤੇ ਪੰਜਾਬੀਆਂ ਨਾਲ ਹਮੇਸ਼ਾ ਗੱਦਾਰੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਵੱਲੋਂ ਸੂਬੇ ਨਾਲ ਕਮਾਏ ਧ੍ਰੋਹ ਲਈ ਕਦੇ ਵੀ ਮੁਆਫ਼ ਨਹੀਂ ਕਰਨਗੇ।”

Related posts

ਪੰਜਾਬ ਸਰਕਾਰ ਦੇ ਦੋ ਮੰਤਰੀਆਂ ਨੇ ਸਾਂਝੀ ਪੱਲੇਦਾਰ ਮਜ਼ਦੂਰ ਯੂਨੀਅਨ ਨਾਲ ਕੀਤੀ ਮੀਟਿੰਗ

punjabusernewssite

ਚੰਡੀਗੜ੍ਹ ਵਿਵਾਦ: ਪੰਜਾਬ ਤੋਂ ਬਾਅਦ ਹਰਿਆਣਾ ਨੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ  

punjabusernewssite

ਸਕਰੈਪ ਡੀਲਰ ਦਾ ਕਤਲ ਕਾਂਡ: ਪੰਜਾਬ ਪੁਲਿਸ ਨੇ ਬਲਟਾਣਾ ਵਿੱਚ ਮੁਕਾਬਲੇ ਉਪਰੰਤ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ; ਪਿਸਤੌਲ ਬਰਾਮਦ

punjabusernewssite