👉ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਦੋਸ਼ ਦੇਣਾ ਬੰਦ ਕਰਨ ਅਤੇ ਆਪਣੀਆਂ ਪ੍ਰਸ਼ਾਸਨਿਕ ਨਾਕਾਮੀਆਂ ਦਾ ਜਵਾਬ ਦੇਣ: ਬਲਤੇਜ ਪੰਨੂ
👉ਪੰਜਾਬ ਨੇ ਇਸ ਸਾਲ ਪਰਾਲੀ ਸਾੜਨ ‘ਤੇ ਲਗਭਗ 90% ਕੰਟਰੋਲ ਹਾਸਲ ਕੀਤਾ ਹੈ; ਸਰਕਾਰੀ ਸੰਸਦੀ ਰਿਕਾਰਡਾਂ ਦੁਆਰਾ ਭਾਜਪਾ ਦੇ ਆਪਣੇ ਦਾਅਵਿਆਂ ਦੀ ਪੋਲ ਖੁੱਲ੍ਹ ਗਈ ਹੈ: ਬਲਤੇਜ ਪੰਨੂ
👉ਝੋਨੇ ਦੀ ਵਾਢੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਭਾਜਪਾ ਆਗੂਆਂ ਨੇ ਪੰਜਾਬ ਦੇ ਧੂੰਏਂ ਬਾਰੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਸੀ: ਬਲਤੇਜ ਪੰਨੂ
👉ਕਾਲੇ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਦੌਰਾਨ ਸ਼ਹੀਦ ਹੋਏ ਲਗਭਗ 750 ਕਿਸਾਨਾਂ ਦਾ ਭਾਜਪਾ ਕੋਲ ਅਜੇ ਵੀ ਕੋਈ ਜਵਾਬ ਨਹੀਂ ਹੈ; ਇਸ ਦੀ ਬਜਾਏ, ਇਹ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨਾ ਜਾਰੀ ਰੱਖਦੀ ਹੈ: ਬਲਤੇਜ ਪੰਨੂ
Chandigarh News : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂਆਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਪ੍ਰਦੂਸ਼ਣ ਦੇ ਨਾਂ ‘ਤੇ ਲਗਾਤਾਰ ਨਿਸ਼ਾਨਾ ਬਣਾਉਣ ਅਤੇ ਬਦਨਾਮ ਕਰਨ ਲਈ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਜੇ ਝੋਨੇ ਦੀ ਵਾਢੀ ਸ਼ੁਰੂ ਵੀ ਨਹੀਂ ਹੋਈ ਸੀ, ਉਦੋਂ ਤੋਂ ਹੀ ਦਿੱਲੀ ਦੇ ਭਾਜਪਾ ਨੇਤਾਵਾਂ ਨੇ ਇੱਕੋ ਰਾਗ ਅਲਾਪਣਾ ਸ਼ੁਰੂ ਕਰ ਦਿੱਤਾ ਸੀ ਕਿ ਦਿੱਲੀ ਵਿੱਚ ਧੂੰਆਂ ਪੰਜਾਬ ਤੋਂ ਆ ਰਿਹਾ ਹੈ। ਦੀਵਾਲੀ ਉੱਤੇ ਦਿੱਲੀ ਵਿੱਚ ਬਣੇ ਗੈਸ ਚੈਂਬਰ ਵਰਗੇ ਹਾਲਾਤ ਅਤੇ ਆਪਣੀਆਂ ਪ੍ਰਸ਼ਾਸਨਿਕ ਨਾਕਾਮੀਆਂ ਨੂੰ ਛੁਪਾਉਣ ਲਈ ਭਾਜਪਾ ਆਗੂ ਹਰ ਰੋਜ਼ ਨਵੇਂ ਮਨਘੜਤ ਦੋਸ਼ ਲਗਾ ਰਹੇ ਹਨ।
ਭਾਜਪਾ ਆਗੂ ਕਪਿਲ ਮਿਸ਼ਰਾ ਦੇ ਬਿਆਨਾਂ ‘ਤੇ ਪਲਟਵਾਰ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਰਾਤੋ-ਰਾਤ 1200 ਲੋਕਾਂ ਵੱਲੋਂ ਪਰਾਲੀ ਸਾੜਨ ਦਾ ਦਾਅਵਾ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਹਾਸੋਹੀਣਾ ਹੈ। ਜੇਕਰ ਕਪਿਲ ਮਿਸ਼ਰਾ ਦੇ ਦਾਅਵਿਆਂ ਵਿੱਚ ਕੋਈ ਸੱਚਾਈ ਹੈ, ਤਾਂ ਉਨ੍ਹਾਂ ਨੂੰ ਆਪਣੇ ਹੀ ਆਗੂ ਮਨਜਿੰਦਰ ਸਿੰਘ ਸਿਰਸਾ ਤੋਂ ਜਵਾਬ ਮੰਗਣਾ ਚਾਹੀਦਾ ਹੈ, ਜੋ ਕਈ ਦਿਨਾਂ ਤੋਂ ਪੰਜਾਬ ਤੋਂ ਧੂੰਆਂ ਆਉਣ ਦੀ ਬਿਆਨਬਾਜ਼ੀ ਕਰ ਰਹੇ ਸਨ। ਪੰਨੂ ਨੇ ਸਪੱਸ਼ਟ ਕੀਤਾ ਕਿ ਇਸ ਸਾਲ ਪੰਜਾਬ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ 90% ਤੱਕ ਕੰਟਰੋਲ ਹਾਸਲ ਕਰ ਲਿਆ ਹੈ, ਜਦਕਿ ਪਿਛਲੇ ਸਾਲ 80% ਕਮੀ ਦਰਜ ਕੀਤੀ ਗਈ ਸੀ—ਜਿਸ ਦਾ ਸਬੂਤ ਖੁਦ ਸੰਸਦ ਦੇ ਅਧਿਕਾਰਤ ਰਿਕਾਰਡ ਵਿੱਚ ਦਰਜ ਕੇਂਦਰ ਸਰਕਾਰ ਦੇ ਜਵਾਬ ਵਿੱਚ ਮੌਜੂਦ ਹੈ।
ਇਹ ਵੀ ਪੜ੍ਹੋ 👉ਹਲਕਾ ਜੰਡਿਆਲਾ ਗੁਰੂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, 50 ਪਰਿਵਾਰ ਹੋਏ ‘ਆਪ’ ਵਿੱਚ ਸ਼ਾਮਲ
ਭਾਜਪਾ ਦੀ ਕਿਸਾਨ-ਵਿਰੋਧੀ ਮਾਨਸਿਕਤਾ ‘ਤੇ ਹਮਲਾ ਬੋਲਦਿਆਂ ਪੰਨੂ ਨੇ ਕਿਹਾ ਕਿ ਦਿੱਲੀ ਸਰਹੱਦਾਂ ‘ਤੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਸ਼ਹੀਦ ਹੋਏ 750 ਦੇ ਕਰੀਬ ਕਿਸਾਨਾਂ ਬਾਰੇ ਭਾਜਪਾ ਨੇ ਅੱਜ ਤੱਕ ਕੋਈ ਜਵਾਬ ਨਹੀਂ ਦਿੱਤਾ। ਹਰ ਰੋਜ਼ ਕੋਈ ਨਾ ਕੋਈ ਭਾਜਪਾ ਆਗੂ ਆ ਕੇ ਪੰਜਾਬ ਦੇ ਮਿਹਨਤੀ ਕਿਸਾਨਾਂ ਨੂੰ ਬਦਨਾਮ ਕਰਨ ਦੀ ਨਾਕਾਮ ਕੋਸ਼ਿਸ਼ ਕਰਦਾ ਹੈ। ਪੰਜਾਬ ਨੇ ਲਗਭਗ ਮੁਕੰਮਲ ਤੌਰ ‘ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਨਕੇਲ ਪਾ ਲਈ ਹੈ, ਇਸ ਲਈ ਭਾਜਪਾ ਨੂੰ ਝੂਠੀ ਬਿਆਨਬਾਜ਼ੀ ਬੰਦ ਕਰਕੇ ਆਪਣੀਆਂ ਨਾਕਾਮੀਆਂ ਵੱਲ ਧਿਆਨ ਦੇਣਾ ਚਾਹੀਦਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













