Bathinda News : ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜ਼ਵਾ ਨੇ ਆਪ ਤੇ ਭਾਜਪਾ ਨੂੰ ਇੱਕੋ ਸਿੱਕੇ ਦੇ ਪਹਿਲੂ ਕਰਾਰ ਦਿੰਦਿਆਂ ਪੰਜਾਬੀਆਂ ਨੂੰ ਪੰਜਾਬ ਬਚਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ। ਪਿਛਲੇ ਦਿਨੀਂ ਮਾਨਸਾ ‘ਚ ਗੋਲੀਆਂ ਨਾਲ ਕਤਲ ਕੀਤੇ ਗਏ ਨਸ਼ਾ ਵਿਰੋਧੀ ਕਮੇਟੀ ਦੇ ਕਾਰਕੁੰਨ ਦੇ ਘਰ ਅਫ਼ਸੋਸ ਪ੍ਰਗਟ ਕਰਨ ਲਈ ਜਾਣ ਤੋਂ ਪਹਿਲਾਂ ਬਠਿੰਡਾ ਵਿਖੇ ਇੱਕ ਪ੍ਰੈਸ ਕਾਨਫਰੰਸ ਕਰਦਿਆਂ ਸ: ਬਾਜ਼ਵਾ ਨੇ ਕਿਹਾ ਕਿ, ‘‘ ਦੋਨਾਂ ਪਾਰਟੀਆਂ ਨਸ਼ਿਆਂ ਦੇ ਖ਼ਾਤਮੇ ਲਈ ਗੰਭੀਰ ਨਹੀਂ ਹਨ ਤੇ ਸਿਰਫ਼ ਨਸ਼ੇ ਦੇ ਨਾਂ ‘ਤੇ ਸਿਆਸਤ ਕੀਤੀ ਜਾ ਰਹੀ ਹੈ। ” ਉਨ੍ਹਾਂ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਅਤਿ ਦੁਖਦਾਈ ਕਰਾਰ ਦਿੰਦਿਆਂ ਕਿਹਾ ਕਿ ਹੁਣ ਸੂਬੇ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਪੁਲਿਸ ਦੇ ਨਿਯੰਤਰਣ ਬਾਹਰ ਜਾ ਚੁੱਕੀ ਹੈ ਪ੍ਰੰਤੂ ਭਾਜਪਾ ਤੇ ਆਪ ਮਿਲਕੇ ਸਿਆਸੀ ‘ਗੇਮ’ ਖੇਡ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਪੰਜਾਬ ਦੀ ਮੌਜੂਦਾ ਸਥਿਤੀ ਲਈ ਜਿੰਮੇਵਾਰੀ ਚੁੱਕਦੇ ਹੋਏ ਅਸਤੀਫ਼ਾ ਦੇਣ ਦੀ ਵੀ ਮੰਗ ਕੀਤੀ।
ਇਹ ਵੀ ਪੜ੍ਹੋ 👉Parvinder Singh Jhota Murder Case; ਦਿਨ ਚੜ੍ਹਣ ਤੋਂ ਪਹਿਲਾਂ CBI ਦੀ ਟੀਮ Mansa ਪੁੱਜੀ
ਸ਼੍ਰੀ ਬਾਜ਼ਵਾ ਨੇ ਕਿਹਾ ਕਿ ਪਿਛਲੇ ਪੌਣੇ ਪੰਜ ਸਾਲਾਂ ਵਿਚ ਪੰਜਾਬ ‘ਚ ਨਸ਼ਿਆਂ ਕਾਰਨ ਹਜ਼ਾਰਾਂ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ, ਇਸਦੀ ਜਿੰਮੇਵਾਰੀ ਮੌਜੂਦਾ ਆਪ ਸਰਕਾਰ ਨੂੰ ਚੁੱਕਣੀ ਪੈਣੀ ਹੈ। ਉਨ੍ਹਾਂ ਪੰਜਾਬ ਵਿਚ ਪਰਵਿੰਦਰ ਝੋਟੇ ਦੀ ਮੌਤ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਦੇ ਬਾਵਜੂਦ ਮੁੱਖ ਮੰਤਰੀ ਦੇ ਵਿਦੇਸ਼ ਦੌਰੇ ‘ਤੇ ਵੀ ਸਵਾਲ ਚੁੱਕੇ। ਇਸਤੋਂ ਇਲਾਵਾ ਹਾਲੇ ਤੱਕ ਝੋਟੇ ਦੇ ਘਰ ਸਰਕਾਰ ਦੇ ਕਿਸੇ ਮੰਤਰੀ ਤੇ ਆਗੂ ਵੱਲੋਂ ਅਫ਼ਸੋਸ ਜ਼ਾਹਰ ਨਾ ਕਰਨ ‘ਤੇ ਦੁੱਖ ਪ੍ਰਗਟ ਕੀਤਾ। ਸੂਬੇ ਵਿਚ ਗੈਂਗਸਟਰਾਂ ਦਾ ਬੋਲਬਾਲਾ ਹੈ ਤੇ ਉਨ੍ਹਾਂ ਨੂੰ ਚੋਣਾਂ ਵਿਚ ਸਿਰਫ਼ ਵਰਤਿਆਂ ਹੀ ਨਹੀਂ ਜਾ ਰਿਹਾ, ਬਲਕਿ ਅੱਗੇ ਲਿਆਂਦਾ ਜਾ ਰਿਹਾ। ਪ੍ਰਤਾਪ ਸਿੰਘ ਬਾਜਵਾ ਨੇ ਐਲਾਨ ਕੀਤਾ ਕਿ ਉਹ ਭਲਕੇ ਤੋਂ ਸ਼ੁਰੂ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਵਿਚ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਰੱਖਣਗੇ।
ਇਹ ਵੀ ਪੜ੍ਹੋ 👉ਮਾਣਹਾਨੀ ਕੇਸ ਵਿੱਚ ਇੱਕ ਸਾਲ ਦੀ ਸਜ਼ਾ; ਸਿਮਰਜੀਤ ਸਿੰਘ ਬੈਂਸ ਵੱਲੋਂ ਫੈਸਲੇ ਖਿਲਾਫ਼ ਹਾਈਕੋਰਟ ਵਿਚ ਜਾਣ ਦਾ ਐਲਾਨ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਉੱਪਰ ਸਵਾਲ ਚੁੱਕਦਿਆਂ ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਕੇਂਦਰ ਵਿਚ ਪਿਛਲੇ 12-13 ਸਾਲਾਂ ਤੋਂ ਭਾਜਪਾ ਦੀ ਸਰਕਾਰ ਹੈ ਤੇ ਕੇਂਦਰੀ ਏਜੰਸੀਆਂ NIA (ਨੈਸ਼ਨਲ ਇੰਨਵੈਸਟੀਗੇਸ਼ਨ ਏਜੰਸੀ) ਤੇ NCB (ਨਾਰੋਕਿਟਸ ਕੰਟਰੋਲ ਬੋਰਡ) ਆਦਿ ਹੈ ਤੇ ਹੁਣ ਵੀ ਜਦ ਮਰਜ਼ੀ ਪੰਜਾਬ ਵਿਚ ਆ ਜਾ ਰਹੀਆਂ ਹਨ ਤੇ ਕੇਂਦਰ ਦੀ ਸੁਰੱਖਿਆ ਏਜੰਸੀ ਬੀਐਸਐਫ਼ ਕੋਲ ਪੰਜਾਬ ਦੇ ਅੱਧੀ ਦਰਜ਼ਨ ਜ਼ਿਲਿਆਂ ਤੋਂ ਵੱਧ 50 ਕਿਲੋਮੀਟਰ ਤੱਕ ਦਾ ਬਾਰਡਰ ਸੌਪਿਆ ਹੋਇਆ ਹੈ ਪ੍ਰੰਤੂ ਇਸਦੇ ਬਾਵਜੂਦ ਉਹ ਡਰੋਨਾਂ ਰਾਹੀਂ ਆ ਰਹੇ ਨਸ਼ੇ ਨੂੰ ਰੋਕਿਆ ਨਹੀਂ ਜਾ ਰਿਹਾ। ਇਸੇ ਤਰ੍ਹਾਂ ਭਾਜਪਾ ਦੇ ਰਾਜਾਂ ਵਾਲੀਆਂ ਸਰਕਾਰਾਂ ਦੀ ਮੁੰਦਰਾ ਵਰਗੀ ਬੰਦਰਗਾਹਾਂ ਤੋਂ ਹਜ਼ਾਰਾਂ ਕਿਲੋਂ ਨਸ਼ਾ ਆ ਰਿਹਾ ਤੇ ਉਸਨੂੰ ਰੋਕਿਆ ਨਹੀਂ ਜਾ ਰਿਹਾ।
ਇਹ ਵੀ ਪੜ੍ਹੋ 👉ਬਿਜਲੀ ਦੇ ਬਕਾਇਆ ਬਿੱਲਾਂ ਤੋਂ ਪਰੇਸ਼ਾਨ ਲੋਕਾਂ ਲਈ ਵੱਡੀ ਖ਼ਬਰ!
ਜਿਸਦੇ ਚੱਲਦੇ ਭਾਜਪਾ ਸਿਰਫ਼ ਇਸ ਮੁੱਦੇ ‘ਤੇ ਸਿਆਸਤ ਕਰ ਰਹੀ ਹੈ। ਕਾਂਗਰਸ ਸਰਕਾਰ ਦੇ ਸੀਨੀਅਰ ਆਗੂ ਨੇ ਅਮਿਤ ਸ਼ਾਹ ਵੱਲੋਂ ਪੰਜਾਬ ਵਿਚ ਨਸ਼ਾ ਖ਼ਤਮ ਕਰਨ ਲਈ ਪਹਿਲਾਂ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਾਉਣ ਦੀ ਸ਼ਰਤ ਰੱਖਣ ਅਤੇ ਉਸਤੋਂ ਬਾਅਦ ਨਸ਼ੇ ਦੇ ਖਾਤਮੇ ਲਈ 3 ਸਾਲ ਦਾ ਸਮਾਂ ਮੰਗਣ ‘ਤੇ ਸਵਾਲ ਖੜ੍ਹੇ ਕੀਤੇ। ਇਸੇ ਤਰ੍ਹਾਂ ਪੰਜਾਬ ਵਿਚ ਹਿੰਸਾਂ ਫ਼ਲਾਉਣ ਵਾਲੇ ਗੈਂਗਸਟਰਾਂ ਨੁੰ ਸਾਬਰਮਤੀ ਜੇਲ੍ਹ ਵਿਚ ਰੱਖਿਆ ਹੋਇਆ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਉੱਪ ਮੁੱਖ ਮੰਤਰੀ ਓਪੀ ਸੋਨੀ , ਸਾਬਕਾ ਐਮਪੀ ਜਸਬੀਰ ਸਿੰਘ ਡਿੰਪਾ, ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ੍ਹ, ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ, ਗੁਰਜੰਟ ਸਿੰਘ ਕੁੱਤੀਵਾਲ, ਸੀਨੀਅਰ ਆਗੂ ਸੁਖਦੇਵ ਸਿੰਘ ਚਾਹਲ, ਸਾਬਕਾ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਭਲੇਰੀਆ, ਸੀਨੀਅਰ ਆਗੂ ਅੰਮ੍ਰਿਤਾ ਗਿੱਲ ਤੇ ਸੁਧੀਰ ਨਾਗਪਾਲ ਆਦਿ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



