Monday, February 2, 2026

ਭਾਜਪਾ ਵੱਲੋਂ ਸੁਖਬੀਰ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ ਨਾਲ ‘ਗਠਜੋੜ’ ਤੋਂ ਕੋਰੀ ਨਾਂਹ

Date:

spot_img

👉ਮਨਜਿੰਦਰ ਸਿਰਸਾ ਨੇ ਕਿਹਾ, ਬੇਅਦਬੀ ਦੇ ਦੋਸ਼ਾਂ ਤੋਂ ਬਾਅਦ ਆਇਆ ਨਿਘਾਰ
ਅਸ਼ਵਨੀ ਸ਼ਰਮਾ ਦਾ ਦਾਅਵਾ, ਦੂਜਿਆਂ ‘ਤੇ ਦੋਸ਼ ਲਗਾਉਣ ਤੋਂ ਪਹਿਲਾਂ ਸੁਖਬੀਰ ਆਪਣਾ ਘਰ ਸੰਭਾਲੇ
Punjab News: ਕਿਸੇ ਸਮੇਂ ਆਪਣੇ ਮੋਢਿਆ ‘ਤੇ ਚੁੱਕ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਵਿਚ ਲਿਆਉਣ ਵਾਲੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਹੁਣ ਭਾਜਪਾ ਨੇ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਗਠਜੋੜ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਬੀਤੇ ਕੱਲ ਨਵੇਂ ਹੋਂਦ ਵਿਚ ਆਏ ਸ਼੍ਰੋਮਣੀ ਅਕਾਲੀ ਦਲ ਤੋਂ ਪੈਦਾ ਹੋਏ ਤਾਜ਼ਾ ਸਮੀਕਰਨਾਂ ਦੌਰਾਨ ਭਾਜਪਾ ਦੇ ਦੋ ਚੋਟੀ ਦੇ ਨੇਤਾਵਾਂ ਨੇ ਵੱਖ ਵੱਖ ਮੀਡੀਆ ਚੈਨਲਾਂ ਨਾਲ ਗੱਲਬਾਤ ਕਰਦਿਆਂ ਸਪੱਸ਼ਟ ਐਲਾਨ ਕੀਤਾ ਹੈ ਕਿ ਭਾਜਪਾ 2027 ਦੀਆਂ ਚੋਣਾਂ ਵਿਚ ਅਕਾਲੀ ਦਲ ਨਾਲ ਗਠਜੋੜ ਨਹੀਂ ਕਰਨ ਜਾ ਰਹੀ ਹੈ।

ਇਹ ਵੀ ਪੜ੍ਹੋ  ਚੱਲਦੀ ਬੱਸ ‘ਚ ਮੋਬਾਇਲ ‘ਤੇ ਰੀਲਾਂ ਵੇਖਦੇ PRTC ਦੇ ਬੱਸ ਡਰਾਈਵਰ ਦੀ ਵੀਡੀਓ ਵਾਈਰਲ, ਹੋਈ ਵੱਡੀ ਕਾਰਵਾਈ

ਪਾਰਟੀ ਦੇ ਕੌਮੀ ਸਕੱਤਰ ਦੇ ਦਿੱਲੀ ਸਰਕਾਰ ਵਿਚ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਤਾਂ ਇੱਥੋਂ ਤੱਕ ਦਾਅਵਾ ਕਰ ਦਿੱਤਾ ਕਿ ਬੇਅਦਬੀ ਤੋਂ ਬਾਅਦ ਅਕਾਲੀ ਦਲ ਵਿਚ ਵੱਡਾ ਨਿਘਾਰ ਆਇਆ ਹੈ ਤੇ ਪੰਜਾਬ ਦੇ ਲੋਕਾਂ ਨੇ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਪ੍ਰਵਾਨ ਕਰਨ ਤੋਂ ਪਾਸਾ ਵੱਟ ਲਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਨਵਾਂ ਅਕਾਲੀ ਦਲ ਹੋਂਦ ਵਿਚ ਆਉਣ ਤੋਂ ਬਾਅਦ ਸਿੱਖਾਂ ਵਿਚ ਦੁਬਿਧਾ ਪੈਦਾ ਹੋ ਗਈ ਹੈ ਤੇ ਉਮੀਦ ਹੈ ਕਿ ਲੋਕ ਸ਼੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਨੂੰ ਸਵੀਕਾਰ ਕਰਨਗੇ। ਸਿਰਸਾ ਨੇ ਇਹ ਵੀ ਸਪੱਸ਼ਟ ਕੀਤਾ ਕਿ ਸਾਲ 2022 ਭਾਜਪਾ ਤੇ ਅਕਾਲੀ ਦਲ ਦੇ ਰਾਸਤੇ ਅਲੱਗ ਅਲੱਗ ਹੋ ਗਏ ਸਨ ਤੇ ਹੁਣ 2027 ਵਿਚ ਵੀ ਦੋਨੋਂ ਅਲੱਗ ਅਲੱਗ ਚੋਣਾਂ ਲੜਣਗੇ ਤੇ ਭਾਜਪਾ ਵੱਲੋਂ 117 ਵਿਧਾਨ ਸਭਾ ਹਲਕਿਆਂ ‘ਤੇ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ  ਪੈਸਿਆਂ ਬਦਲੇ ‘ਔਰਤ’ ਨੂੰ ਦੋਸਤੀ ਲਈ ਮਜਬੂਰ ਕਰਨ ਵਾਲੇ ‘ਥਾਣੇਦਾਰ’ ਵਿਰੁੱਧ ਪਰਚਾ ਦਰਜ਼

ਉਧਰ, ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇੱਕ ਨਿੱਜੀ ਚੈਨਲ ਦੇ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੂੰ ਨਸੀਹਤ ਦਿੱਤੀ ਹੈ ਕਿ ਉਹ ਕਿਸੇ ‘ਤੇ ਦੋਸ਼ ਲਗਾਉਣ ਤੋਂ ਪਹਿਲਾਂ ਆਪਣਾ ਘਰ ਸੰਵਾਰਨ। ਬੀਤੇ ਕੱਲ ਪਟਿਆਲਾ ‘ਚ ਆਪਣੀ ਇੱਕ ਰੈਲੀ ਦੌਰਾਨ ਨਵੇਂ ਅਕਾਲੀ ਦਲ ਦੇ ਪਿੱਛੇ ਕੇਂਦਰ ਦੀ ਸਾਜਸ਼ ਦੇ ਦੋਸ਼ਾਂ ਨੂੰ ਨਕਾਰਦਿਆਂ ਸ਼੍ਰੀ ਸ਼ਰਮਾ ਨੇ ਕਿਹਾ ਕਿ ਸੁਖਬੀਰ ਨੂੰ ਆਤਮਚਿੰਤਨ ਦੀ ਜਰੂਰਤ ਹੈ, ਕਿਉਂਕਿ ਜੇਕਰ ਉਸਨੈ ਅਕਾਲੀ ਦਲ ਦੇ ਪ੍ਰਵਾਰ ਵੱਲ ਧਿਆਨ ਦਿੱਤਾ ਹੁੰਦਾਂ ਤਾਂ ਅੱਜ ਉਸਨੂੰ ਇਹ ਦਿਨ ਦੇਖਣੇ ਨਾ ਪੈਂਦੇ। ਪੰਜਾਬ ਪ੍ਰਧਾਨ ਨੇ ਵੀ ਸਪੱਸ਼ਟ ਕੀਤਾ ਕਿ ਭਾਜਪਾ ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ਦੇ ਸਾਬਕਾ ਕੌਂਸਲਰ ਵਿਰੁਧ ਧੋਖਾਧੜੀ ਦਾ ਪਰਚਾ ਦਰਜ਼, ਜਾਣੋਂ ਮਾਮਲਾ

Bathinda News: Bathinda ਦੇ ਥਾਣਾ ਸਿਵਲ ਲਾਈਨ ਦੀ ਪੁਲਿਸ...

ਕੰਪਿਊਟਰ ਅਧਿਆਪਕਾਂ ਵੱਲੋਂ ਗੈਰ-ਵਿੱਦਿਅਕ ਡਿਊਟੀਆਂ ਦਾ ਵਿਰੋਧ; ਭਲਕੇ ਡੀ.ਸੀ. ਬਠਿੰਡਾ ਨੂੰ ਸੌਂਪਣਗੇ ਮੰਗ ਪੱਤਰ

Bathinda News:ਅੱਜ ਬਠਿੰਡਾ ਵਿਖੇ ਜ਼ਿਲ੍ਹੇ ਦੀਆਂ ਸਮੂਹ ਕੰਪਿਊਟਰ ਅਧਿਆਪਕ...