Chandigarh News: ਭਲਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ ਤੋਂ ਇੱਕ ਦਿਨ ਪਹਿਲਾਂ ਪੰਜਾਬ ਭਾਜਪਾ ਦੀ ਕੋਰ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਚੰਡੀਗੜ੍ਹ ਸਥਿਤ ਸੂਬਾ ਦਫ਼ਤਰ ਵਿਖੇ ਹੋਈ। ਸੂਬਾ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿਚ ਪੰਜਾਬ ਭਾਜਪਾ ਦੇ ਸਹਿ-ਇੰਚਾਰਜ ਡਾ. ਨਰਿੰਦਰ ਰੈਣਾ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਮੰਤਰੀ ਸ਼੍ਰੀਨਿਵਾਸਲੂ, ਸਵੇਤ ਮਲਿਕ, ਮਨੋਰਜੰਨ ਕਾਲੀਆ, ਮਨਪ੍ਰੀਤ ਬਾਦਲ, ਗੁਰਮੀਤ ਸੋਢੀ, ਅਨਿਲ ਸਰੀਨ, ਸੋਮ ਨਾਥ ਸਮੇਤ ਪੰਜਾਬ ਦੇ ਵੱਡੇ ਆਗੂ ਮੌਜੂਦ ਸਨ।
ਇਹ ਵੀ ਪੜ੍ਹੋ ਸ਼੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ‘ਚ ਕੁਰਲਾ ਕਰਨ ਵਾਲਾ ਨੌਜਵਾਨ ਭੇਜਿਆ ਜੇਲ੍ਹ
ਸੂਚਨਾ ਮੁਤਾਬਕ ਮੀਟਿੰਗ ਦੇ ਵਿਚ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦੇ ਦੌਰੇ ਨੂੰ ਲੈ ਕੇ ਚਰਚਾ ਕੀਤੀ ਗਈ।ਦਸਿਆ ਜਾ ਰਿਹਾ ਕਿ ਉਹ ਕੁੱਝ ਸਮਾਂ ਪੰਜਾਬ ਭਾਜਪਾ ਦੇ ਆਗੂਆਂ ਨਾਲ ਵੀ ਮੁਲਾਕਾਤ ਕੀਤੀ ਜਾ ਰਹੀ ਹੈ। ਇਸਤੋਂ ਇਲਾਵਾ ਮੀਟਿੰਗ ਵਿਚ ਸੂਬਾ ਸੰਗਠਨ ਨੂੰ ਮਜਬੂਤ ਕਰਨ ਅਤੇ ਆਗਾਮੀ ਚੋਣਾਂ ਸਬੰਧੀ ਵੀ ਗੱਲਬਾਤ ਹੋਈ। ਦਸਣਾ ਬਣਦਾ ਹੈ ਕਿ ਭਲਕੇ ਸ਼੍ਰੀ ਮੋਦੀ ਸੱਚਖੰਡ ਡੇਰਾ ਸ਼੍ਰੀ ਸੱਚਖੰਡ ਬੱਲਾਂ ਵੱਲੋਂ ਦੌਰਾ ਕੀਤਾ ਜਾ ਰਿਹਾ। ਜਿੱਥੇ ਉਹ ਸੰਗਤਾਂ ਨੂੰ ਸੰਬੋਧਨ ਕਰਨ ਤੋਂ ਇਲਾਵਾ ਡੇਰਾ ਮੁਖੀ ਸੰਤ ਨਿਰੰਜਣ ਦਾਸ ਨਾਲ ਗੱਲਬਾਤ ਕਰਨਗੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


