ਬਠਿੰਡਾ, 4 ਦਸੰਬਰ: ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹ ਦੇ ਐਲਾਨ ਤੋਂ ਬਾਅਦ ਧਾਰਮਿਕ ਸਜ਼ਾ ਭੁਗਤ ਰਹੇ ਸੁਖਬੀਰ ਸਿੰਘ ਬਾਦਲ ‘ਤੇ ਵਿਸ਼ਵ ਦੇ ਸਭ ਤੋਂ ਵੱਡੇ ਧਾਰਮਿਕ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਗੇਟ ‘ਤੇ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਵਹਿਗੁਰੂ ਦਾ ਸ਼ੁਕਰਾਨਾ ਕੀਤਾ ਕਿ ਉਹ ਇਸ ਹਮਲੇ ਤੋਂ ਬਚ ਗਏ ਅਤੇ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਲਈ ਦੁਨੀਆ ਦੇ ਸਭ ਤੋਂ ਵੱਡੇ ਧਾਰਮਿਕ ਸਥਾਨ ਦੇ ਬਾਹਰ ਹੋਇਆ ਇਹ ਹਮਲਾ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਥਿਤੀ ਨੂੰ ਬਿਆਨ ਕਰਦਾ ਹੈ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦਾ ਖ਼ਾਤਮਾ ਹੋ ਗਿਆ ਹੈ।
ਇਹ ਵੀ ਪੜ੍ਹੋ Attack on sukhbir badal:ਧਾਰਮਿਕ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ ਉਪਰ ਚਲਾਈ ਗੋਲੀ, ਹਮਲਾਵਾਰ ਮੌਕੇ ’ਤੇ ਕਾਬੂ
ਜਦੋਂ ਪੰਜਾਬ ਦੇ ਏਨੇ ਵੱਡੇ ਸਿਆਸੀ ਆਗੂ ’ਤੇ ਜਨਤਕ ਤੌਰ ’ਤੇ ਜਾਨਲੇਵਾ ਹਮਲਾ ਹੋ ਸਕਦਾ ਹੈ ਤਾਂ ਆਮ ਆਦਮੀ ਦਾ ਕੀ ਹਾਲ ਹੈ। ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਰੰਗਲਾ ਪੰਜਾਬ ਤੋਂ ਕੰਗਲਾ ਪੰਜਾਬ ਵਿੱਚ ਬਦਲ ਦਿੱਤਾ ਹੈ। ਖੁਸ਼ਹਾਲ ਪੰਜਾਬ ਉੱਡਦੇ ਪੰਜਾਬ ਵਿੱਚ ਤਬਦੀਲ ਹੋ ਗਿਆ ਹੈ। ਉਹ ਕੇਂਦਰ ਸਰਕਾਰ ਤੋਂ ਮੰਗ ਕਰਦੇ ਹਨ ਕਿ ਪੰਜਾਬ ਦੇ ਜੋ ਹਾਲਾਤ ਦਿਨੋਂ-ਦਿਨ ਵਿਗੜਦੇ ਜਾ ਰਹੇ ਹਨ, ਉਸ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਦਖਲਅੰਦਾਜ਼ੀ ਕੀਤੀ ਜਾਵੇ ਅਤੇ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਗਾਇਆ ਜਾਵੇ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਕੀਤੀ ਸਖ਼ਤ ਨਿਖੇਧੀ"