ਚੰਡੀਗੜ੍ਹ, 12 ਅਪ੍ਰੈਲ: ਆਮ ਆਦਮੀ ਪਾਰਟੀ ਪੰਜਾਬ ਨੇ ਭਾਰਤੀ ਜਨਤਾ ਪਾਰਟੀ ’ਤੇ ਦਿੱਲੀ ’ਚ ’ਆਪ’ ਸਰਕਾਰ ਨੂੰ ਡੇਗਣ ਅਤੇ ਉੱਥੇ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਸਾਜ਼ਿਸ਼ ਰਚਣ ਲਈ ਤਿੱਖਾ ਹਮਲਾ ਕੀਤਾ ਹੈ। ਦਿੱਲੀ ਵਿੱਚ ‘ਆਪ’ ਦੀ ਸਰਕਾਰ ਭਾਰੀ ਬਹੁਮਤ ਨਾਲ ਚੁਣੀ ਗਈ ਹੈ, ਰਾਸ਼ਟਰਪਤੀ ਸ਼ਾਸਨ ਅਸੰਵਿਧਾਨਕ ਅਤੇ ਦਿੱਲੀ ਦੇ ਲੋਕਾਂ ਦੇ ਫ਼ਤਵੇ ਦੇ ਖ਼ਿਲਾਫ਼ ਹੋਵੇਗਾ। ਸ਼ੁੱਕਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ‘ਆਪ’ ਆਗੂ ਅਤੇ ਬੁਲਾਰੇ ਬਿਕਰਮ ਜੀਤ ਪਾਸੀ ਨੇ ਕਿਹਾ ਕਿ ਅੱਜ ਭਾਰਤ ਵਿੱਚ ਲੋਕਤੰਤਰ ਲਈ ਸਭ ਤੋਂ ਵੱਡਾ ਖਤਰਾ ਭਾਜਪਾ ਹੈ। ਲੋਕਾਂ ਵੱਲੋਂ ਚੁਣੀ ਸਰਕਾਰ ਨੂੰ ਡੇਗਣ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ, ਦਿੱਲੀ ਅਤੇ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਉਣ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ।
Big News: ਅਕਾਲੀ ਦਲ ਨੇ ‘ਮਲੂਕਾ’ ਦੀ ਥਾਂ ‘ਸੇਖੋ’ ਨੂੰ ਮੌੜ ਹਲਕੇ ਦਾ ਇੰਚਾਰਜ ਲਗਾਇਆ
ਪਾਸੀ ਨੇ ਕਿਹਾ ਕਿ ਅਸੀਂ ਬਹੁਤ ਕੁਰਬਾਨੀਆਂ ਤੋਂ ਬਾਅਦ ਇਹ ਆਜ਼ਾਦੀ ਹਾਸਲ ਕੀਤੀ ਅਤੇ ਅਸੀਂ ਲੋਕਤੰਤਰੀ ਦੇਸ਼ ਬਣੇ। ਡਾ ਬੀ ਆਰ ਅੰਬੇਡਕਰ ਨੇ ਇਹ ਯਕੀਨੀ ਬਣਾਉਣ ਲਈ ਇੱਕ ਸੰਵਿਧਾਨ ਲਿਖਿਆ ਕਿ ਹਰ ਕਿਸੇ ਦੇ ਅਧਿਕਾਰਾਂ ਦੀ ਰੱਖਿਆ ਕੀਤੀ ਜਾਵੇ। ਪਰ, ਬਦਕਿਸਮਤੀ ਨਾਲ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਭਾਰਤ ਵਿੱਚ ਗੈਰ-ਭਾਜਪਾ ਚੁਣੀਆਂ ਗਈਆਂ ਸਰਕਾਰਾਂ ਨੂੰ ਲਗਾਤਾਰ ਤੰਗ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਦਿੱਲੀ ਦੀ ਸਰਕਾਰ ਨੂੰ 5 ਸਾਲਾਂ ਲਈ ਚੁਣਿਆ ਹੈ। ਪਰ ਭਾਜਪਾ ਸਾਡੇ ਲੋਕਤੰਤਰ ਦਾ ਕਤਲ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੀ। ਇਸੇ ਤਰ੍ਹਾਂ ਪੰਜਾਬ ਵਿੱਚ ‘ਆਪ’ ਸਰਕਾਰ ਨੂੰ ਭਾਜਪਾ ਦੇ ਰਾਜਪਾਲ ਵੱਲੋਂ ਲਗਾਤਾਰ ਤੰਗ-ਪ੍ਰੇਸ਼ਾਨ ਅਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। 25 ਅਗਸਤ 2023 ਨੂੰ ਰਾਜਪਾਲ ਦੇ ਇੱਕ ਪੱਤਰ ਵਿੱਚ, ਉਨਾਂ ਨੇ ਖੁੱਲ੍ਹੇਆਮ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਧਮਕੀ ਦਿੱਤੀ,
ਪਟਿਆਲਾ ਤੋਂ ਡਾ ਗਾਂਧੀ ਨੂੰ ਟਿਕਟ ਮਿਲਣ ਤੋਂ ਪਹਿਲਾਂ ਹੀ ਟਕਸਾਲੀ ਕਾਂਗਰਸੀਆਂ ਨੇ ਬੀੜਾਂ ਤੋਪਾਂ
ਪਰ ਜਦੋਂ ਉਹ ਸਾਨੂੰ ਡਰਾਉਣ ਵਿੱਚ ਅਸਫਲ ਰਹੇ ਤਾਂ ਉਨ੍ਹਾਂ ਨੇ ਇਹ ਝੂਠਾ ਕੇਸ ਦਰਜ ਕਰ ਲਿਆ, ਸਾਡੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ। ਅਰਵਿੰਦ ਕੇਜਰੀਵਾਲ ਨੂੰ ਜੇਲ ’ਚ ਡੱਕਣ ਤੋਂ ਬਾਅਦ ਉਹ ਲਗਾਤਾਰ ਸਾਡੇ ਨੇਤਾਵਾਂ ਨੂੰ ਡਰਾ ਧਮਕਾ ਕੇ ਖਰੀਦਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਸਾਡੇ ਦੇਸ਼, ਇਸ ਦੀ ਵਿਭਿੰਨਤਾ, ਸਾਡੇ ਸੰਵਿਧਾਨ ਅਤੇ ਸਾਡੇ ਲੋਕਤੰਤਰ ਨੂੰ ਤਬਾਹ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਤਾਨਾਸ਼ਾਹੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ, ਅਸੀਂ ਆਪਣੇ ਆਖਰੀ ਸਾਹ ਤੱਕ ਇਸ ਵਿਰੁੱਧ ਲੜਾਂਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰ ਨੂੰ ਬਚਾਉਣ ਲਈ ਭਾਜਪਾ ਨੂੰ ਵੋਟ ਨਾ ਦੇਣ।
Share the post "ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰਦੀ ਹੈ, ਰਾਸ਼ਟਰਪਤੀ ਸ਼ਾਸਨ ਰਾਹੀਂ ਦਿੱਲੀ ਵਿੱਚ ਹੋਣਾ ਚਾਹੁੰਦੇ ਹਨ ਦਾਖਲ: ਆਪ"