ਚੰਡੀਗੜ੍ਹ, 16 ਅਪ੍ਰੈਲ: ਭਾਰਤੀ ਜਨਤਾ ਪਾਰਟੀ ਨੇ ਮੰਗਲਵਾਰ ਨੂੰ ਪੰਜਾਬ ਲਈ ਤਿੰਨ ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇੰਨ੍ਹਾਂ ਦੇ ਵਿਚ ਬਾਦਲਾਂ ਦੇ ਗੜ੍ਹ ਮੰਨੇ ਜਾਂਦੇ ਬਠਿੰਡਾ ਲੋਕ ਸਭਾ ਹਲਕੇ ਸੰਭਾਵੀਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਮੁਕਾਬਲੇ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਮਲੂਕਾ ਨੂੰ ਮੈਦਾਨ ਵਿਚ ਲਿਆਂਦਾ ਗਿਆ ਹੈ। ਜਿਕਰਯੋਗ ਹੈ ਕਿ ਪਰਮਪਾਲ ਕੌਰ ਕੁੱਝ ਦਿਨ ਪਹਿਲਾਂ ਹੀ ਆਈਏਐਸ ਦੀ ਨੌਕਰੀ ਛੱਡ ਕੇ ਅਪਣੇ
ਆਪ ਵੱਲੋਂ ਬਾਕੀ ਰਹਿੰਦੇ ਚਾਰ ਲੋਕ ਸਭਾ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ
ਪਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਗੁਰਪੀਤ ਸਿੰਘ ਮਲੂਕਾ ਦੇ ਨਾਲ ਭਾਜਪਾ ਵਿਚ ਸ਼ਾਮਲ ਹੋਈ ਸੀ। ਇਸਤੋਂ ਇਲਾਵਾ ਹੁਸ਼ਿਆਰਪੁਰ ਤੋਂ ਪਾਰਟੀ ਨੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਥਾਂ ਉ੍ਹਨਾਂ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਨੂੰ ਮੈਦਾਨ ਵਿਚ ਲਿਆਂਦਾ ਹੈ। ਇਸੇ ਤਰ੍ਹਾਂ ਖ਼ਡੂਰ ਸਾਹਿਬ ਪੰਥਕ ਹਲਕੇ ਤੋਂ ਮਨਜੀਤ ਸਿੰਘ ਮੰਨਾ ਨੂੰ ਟਿਕਟ ਦਿੱਤੀ ਗਈ ਹੈ। ਇਸਤੋਂ ਪਹਿਲਾਂ ਭਾਜਪਾ ਕਈ ਟਿਕਟਾਂ ਦਾ ਐਲਾਨ ਕਰ ਚੁੱਕੀ ਹੈ। ਬੀਤੇ ਕੱਲ ਕਾਂਗਰਸ ਨੇ ਵੀ ਅੱਧੀ ਦਰਜ਼ਨ ਉਮੀਦਵਾਰ ਚੌਣ ਮੈਦਾਨ ਵਿਚ ਉਤਾਰੇ ਹਨ।
ਸੰਤ ਸਮਾਜ ਨੇ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਅੱਗੇ ਰੱਖਿਆ ਵਾਤਾਵਰਣ ਦਾ ਏਜੰਡਾ
ਭਾਜਪਾ ਵੱਲੋਂ ਜਾਰੀ ਕੀਤੀ ਉਮੀਦਵਾਰਾਂ ਦੀ ਲਿਸਟ ਹੇਠਾਂ ਦੇਖੋਂ
Share the post "ਭਾਜਪਾ ਵੱਲੋਂ ਮਲੂਕਾ ਦੀ ਨੂੰਹ ਸਹਿਤ ਪੰਜਾਬ ਲਈ ਤਿੰਨ ਹੋਰ ਉਮੀਦਵਾਰ ਮੈਦਾਨ ’ਚ ਉਤਾਰੇ"