ਚੰਡੀਗੜ੍ਹ, 8 ਮਈ: ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੀਆਂ ਤਿੰਨ ਹੋਰ ਲੋਕ ਸਭਾ ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਭਾਜਪਾ 9 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ ਅਤੇ ਹਾਲੇ ਸ਼੍ਰੀ ਫਤਿਹਗੜ੍ਹ ਸਾਹਿਬ ਹਲਕੇ ਤੋਂ ਉਮੀਦਵਾਰ ਦਾ ਐਲਾਨ ਕਰਨਾ ਬਾਕੀ ਹੈ। ਅੱਜ ਜਾਰੀ ਲਿਸਟ ਦੇ ਵਿੱਚ ਫਿਰੋਜ਼ਪੁਰ ਤੋਂ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ
ਇਸੇ ਤਰ੍ਹਾਂ ਸੰਗਰੂਰ ਲੋਕ ਸਭਾ ਹਲਕੇ ਤੋਂ ਅਰਵਿੰਦ ਖੰਨਾ ਨੂੰ ਟਿਕਟ ਦਿੱਤੀ ਗਈ ਹੈ। ਜਦਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਦੇ ਟਕਸਾਲੀ ਆਗੂ ਤੇ ਸੂਬਾ ਜਨਰਲ ਸੈਕਟਰੀ ਡਾ ਸੁਭਾਸ਼ ਸ਼ਰਮਾ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਜੇਕਰ ਗੱਲ ਕੀਤੀ ਜਾਵੇ ਤਾਂ ਹੁਣ ਤੱਕ ਐਲਾਨੇ ਕੁਲ 12 ਉਮੀਦਵਾਰਾਂ ਵਿੱਚੋਂ ਭਾਜਪਾ ਦੇ ਆਪਣੇ ਟਕਸਾਲੀ ਉਮੀਦਵਾਰਾਂ ਦੀ ਗਿਣਤੀ ਸਿਰਫ ਦੋ ਹੈ।
ਭਾਜਪਾ ਉਮੀਦਵਾਰ ਦੀ ਹਮਾਇਤ ਕਰਨ ਵਾਲੀ ਸ਼੍ਰੋਮਣੀ ਕਮੇਟੀ ਮੈਂਬਰ ਨੂੰ ਅਕਾਲੀ ਦਲ ਨੇ ਕੱਢਿਆ
ਜਿਨਾਂ ਦੇ ਵਿੱਚ ਹੁਣ ਉਮੀਦਵਾਰ ਬਣਾਏ ਗਏ ਸੁਭਾਸ਼ ਸ਼ਰਮਾ ਅਤੇ ਇਸ ਤੋਂ ਪਹਿਲਾਂ ਗੁਰਦਾਸਪੁਰ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਦਿਨੇਸ਼ ਬੱਬੂ ਦਾ ਨਾਮ ਸ਼ਾਮਿਲ ਹੈ। ਜਦੋਂ ਕਿ ਅੱਠ ਦੂਜੀਆਂ ਪਾਰਟੀਆਂ ਤੋਂ ਆਏ ਆਗੂਆਂ ਨੂੰ ਟਿਕਟਾਂ ਨਾਲ ਨਿਵਾਜਿਆ ਗਿਆ ਹੈ। ਇਸ ਤੋਂ ਇਲਾਵਾ ਇੱਕ ਸਾਬਕਾ ਰਾਜਦੂਤ ਅਤੇ ਇੱਕ ਰਾਜ ਗਾਇਕ ਜੋ ਕਿ ਪਹਿਲਾਂ ਵੀ ਭਾਜਪਾ ਦੀ ਟਿਕਟ ‘ਤੇ ਦਿੱਲੀ ਤੋਂ ਐਮਪੀ ਬਣ ਚੁੱਕੇ ਹਨ, ਨੂੰ ਫਰੀਦਕੋਟ ਤੋਂ ਟਿਕਟ ਦਿੱਤੀ ਗਈ ਹੈ।
Share the post "Breaking: ਭਾਜਪਾ ਨੇ ਪੰਜਾਬ ਵਿੱਚ ਤਿੰਨ ਹੋਰ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ"