ਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ :- ਭਗਵੰਤ ਸਿੰਘ ਮਾਨ

Date:

spot_img

👉ਪੰਜਾਬ ਦੀ ਜਨਤਾ ਤੋਂ ਮਿਲ ਰਹੇ ਪਿਆਰ ਤੋਂ ਭਾਜਪਾ ਘਬਰਾਈ – ਭਗਵੰਤ ਸਿੰਘ ਮਾਨ
👉ਭਾਜਪਾ ਪੰਜਾਬ ਸਰਕਾਰ ਅਤੇ ਮੈਨੂੰ ਬਦਨਾਮ ਕਰਨ ਲਈ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ – ਭਗਵੰਤ ਸਿੰਘ ਮਾਨ
👉ਸਾਡੇ ਕੰਮ ਦਾ ਮੁਕਾਬਲਾ ਕਰਨ ਵਿੱਚ ਅਸਮਰੱਥ ਭਾਜਪਾ ਨੇ ਜਾੰਚ ਏਜੰਸੀਆਂ ਨੂੰ ਮੈਦਾਨ ਵਿੱਚ ਉਤਾਰਿਆ – ਭਗਵੰਤ ਸਿੰਘ ਮਾਨ

Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਕੈਂਪ ਦਫ਼ਤਰ ‘ਤੇ ਹੋਈ ਸੀਬੀਆਈ ਰੇਡ ਨੂੰ ਲੈ ਕੇ ਭਾਜਪਾ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ ਹੈ। ਹੁਣ ਭਾਜਪਾ ਪੰਜਾਬ ਦੀ ਜਨਤਾ ਤੋਂ ਮੈਨੂੰ ਮਿਲ ਰਹੇ ਪਿਆਰ ਤੋਂ ਘਬਰਾ ਗਈ ਹੈ। ਇਸ ਲਈ ਭਾਜਪਾ ਪੰਜਾਬ ਸਰਕਾਰ ਅਤੇ ਮੈਨੂੰ ਬਦਨਾਮ ਕਰਨ ਲਈ ਹੁਣ ਸੀ.ਬੀ.ਆਈ. ਦੀ ਦੁਰਵਰਤੋਂ ਕਰ ਰਹੀ ਹੈ। ਮੇਰੇ ਕੈਂਪ ਦਫ਼ਤਰ ‘ਤੇ ਸੀਬੀਆਈ ਦੀ ਰੇਡ ਕਰਵਾ ਕੇ ਭਾਜਪਾ ਨੇ ਪੰਜਾਬ ਵਿੱਚ ਆਪਣੀ ਚੋਣ ਤਿਆਰੀ ਸ਼ੁਰੂ ਕਰ ਦਿੱਤੀ ਹੈ। ਭਾਜਪਾ ਸਾਡੇ ਕੰਮ ਦਾ ਮੁਕਾਬਲਾ ਨਹੀਂ ਕਰ ਸਕਦੀ, ਇਸ ਲਈ ਹੁਣ ਉਸ ਨੇ ਆਪਣੀਆਂ ਕੇਂਦਰੀ ਜਾਂਚ ਏਜੰਸੀਆਂ ਨੂੰ ਮੈਦਾਨ ਵਿੱਚ ਉਤਾਰ ਦਿੱਤਾ ਹੈ।

ਇਹ ਵੀ ਪੜ੍ਹੋ 👉ਭਗਵੰਤ ਮਾਨ ਨੂੰ 100 ਤੋਂ ਵਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ:-ਕੇਜਰੀਵਾਲ

ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਪੰਜਾਬ ਵਿੱਚ ਕੇਂਦਰੀ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ ਨੂੰ ਲੈ ਕੇ ਭਾਜਪਾ ‘ਤੇ ਤਿੱਖਾ ਹਮਲਾ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਕੈਂਪ ਦਫ਼ਤਰ ‘ਤੇ ਸੀ.ਬੀ.ਆਈ. ਦੀ ਛਾਪੇਮਾਰੀ ਪੰਜਾਬ ਸਰਕਾਰ ਦੇ ਅਕਸ ਨੂੰ ਖ਼ਰਾਬ ਕਰਨ ਦੀ ਇੱਕ ਨਿਰਾਸ਼ਾਜਨਕ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪੰਜਾਬ ਚੋਣਾਂ ਦੀ ਆਪਣੀ ਤਿਆਰੀ ਸ਼ੁਰੂ ਕਰ ਦਿੱਤੀ ਹੈ, ਕਿਉਂਕਿ ਚੁਣੀ ਹੋਈ ਰਾਜ ਸਰਕਾਰ ਅਤੇ ਉਸ ਦੀ ਲੀਡਰਸ਼ਿਪ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਰਾਜਨੀਤਿਕ ਹਥਿਆਰਾਂ ਵਜੋਂ ਵਰਤੋਂ ਕੀਤੀ ਜਾ ਰਹੀ ਹੈ। ਭਾਜਪਾ ਨੇ ਪੰਜਾਬ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਹੁਣ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਲਈ ਪੰਜਾਬ ਵਿੱਚ ਈ.ਡੀ. ਅਤੇ ਸੀ.ਬੀ.ਆਈ. ਦੀ ਦੁਰਵਰਤੋਂ ਕੀਤੀ ਜਾਵੇਗੀ। ਇਸ ਤਰ੍ਹਾਂ ਦੇ ਕਦਮ ਉਨ੍ਹਾਂ ਦੀ ਸਰਕਾਰ ਨੂੰ ਪੰਜਾਬ ਦੀ ਜਨਤਾ ਦੀ ਸੇਵਾ ਕਰਨ ਦੀ ਵਚਨਬੱਧਤਾ ਤੋਂ ਪਿੱਛੇ ਨਹੀਂ ਹਟਾ ਸਕਦੇ।

ਇਹ ਵੀ ਪੜ੍ਹੋ 👉ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਅਜਿਹੀਆਂ ਰਾਜਨੀਤੀ ਤੋਂ ਪ੍ਰੇਰਿਤ ਕਾਰਵਾਈਆਂ ਤੋਂ ਡਰਨ ਦੀ ਬਜਾਏ ਸੁਸ਼ਾਸਨ ਅਤੇ ਲੋਕ ਭਲਾਈ ‘ਤੇ ਆਪਣਾ ਧਿਆਨ ਕੇਂਦਰਿਤ ਰੱਖਣਾ ਜਾਰੀ ਰੱਖੇਗੀ। ਭਾਜਪਾ ਕੇਂਦਰੀ ਏਜੰਸੀਆਂ ਦਾ ਸਹਾਰਾ ਇਸ ਲਈ ਲੈ ਰਹੀ ਹੈ ਕਿਉਂਕਿ ਉਹ ਸਿਆਸੀ ਤੌਰ ‘ਤੇ ਰਾਜ ਸਰਕਾਰ ਦਾ ਮੁਕਾਬਲਾ ਕਰਨ ਵਿੱਚ ਅਸਮਰੱਥ ਹੈ। ਲੋਕਾਂ ਤੋਂ ਮਿਲ ਰਹੇ ਪਿਆਰ ਅਤੇ ਸਮਰਥਨ ਨੂੰ ਦੇਖ ਕੇ ਭਾਜਪਾ ਵਿੱਚ ਘਬਰਾਹਟ ਲਗਾਤਾਰ ਵਧਦੀ ਜਾ ਰਹੀ ਹੈ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹੋ ਵਜ੍ਹਾ ਹੈ ਕਿ ਹੁਣ ਕੇਂਦਰੀ ਏਜੰਸੀਆਂ ਨੂੰ ਪੰਜਾਬ ਦੇ ਸਿਆਸੀ ਅਖਾੜੇ ਵਿੱਚ ਉਤਾਰਿਆ ਜਾ ਰਿਹਾ ਹੈ। ਪਰ, ਪੰਜਾਬ ਦੀ ਇੱਕ ਮਜ਼ਬੂਤ ਜਮਹੂਰੀ ਪਰੰਪਰਾ ਰਹੀ ਹੈ ਅਤੇ ਇੱਥੋਂ ਦੇ ਲੋਕਾਂ ਨੇ ਆਪਣੇ ਸਿਆਸੀ ਜਨਾਦੇਸ਼ ਵਿੱਚ ਦਖਲਅੰਦਾਜ਼ੀ ਕਰਨ ਦੀਆਂ ਕੋਸ਼ਿਸ਼ਾਂ ਦਾ ਹਮੇਸ਼ਾ ਮੂੰਹ-ਤੋੜ ਜਵਾਬ ਦਿੱਤਾ ਹੈ। ਪੰਜਾਬ ਦੀ ਚੁਣੀ ਹੋਈ ਸਰਕਾਰ ਅਜਿਹੀਆਂ ਹਰਕਤਾਂ ਤੋਂ ਬਿਲਕੁਲ ਨਹੀਂ ਡਰੇਗੀ ਅਤੇ ਸੂਬੇ ਦੇ ਅਧਿਕਾਰਾਂ, ਹਿੱਤਾਂ ਅਤੇ ਵਿਕਾਸ ਨਾਲ ਜੁੜੇ ਮੁੱਦਿਆਂ ਨੂੰ ਲਗਾਤਾਰ ਚੁੱਕਦੀ ਰਹੇਗੀ।

ਇਹ ਵੀ ਪੜ੍ਹੋ 👉ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੀਬੀਆਈ ਅਤੇ ਈ.ਡੀ. ਵਰਗੀਆਂ ਏਜੰਸੀਆਂ ਨੂੰ ਸੁਤੰਤਰ ਅਤੇ ਨਿਰਪੱਖ ਤੌਰ ‘ਤੇ ਕੰਮ ਕਰਨਾ ਚਾਹੀਦਾ ਹੈ, ਨਾ ਕਿ ਸਿਆਸੀ ਬਦਲਾਖੋਰੀ ਦਾ ਜ਼ਰੀਆ ਬਣਨਾ ਚਾਹੀਦਾ ਹੈ। ਜਾਂਚ ਏਜੰਸੀਆਂ ਨੂੰ ਬਿਨਾਂ ਕਿਸੇ ਸਿਆਸੀ ਦਖਲਅੰਦਾਜ਼ੀ ਦੇ ਆਪਣੀਆਂ ਸੰਵਿਧਾਨਕ ਅਤੇ ਕਾਨੂੰਨੀ ਜ਼ਿੰਮੇਵਾਰੀਆਂ ਨਿਭਾਉਣ ਦੀ ਪੂਰੀ ਛੋਟ ਹੋਣੀ ਚਾਹੀਦੀ ਹੈ। ਪੰਜਾਬ ਦੀ ਜਨਤਾ ਅੰਤ ਵਿੱਚ ਸਿਆਸੀ ਬਿਆਨਬਾਜ਼ੀ ਜਾਂ ਜਾਂਚ ਏਜੰਸੀਆਂ ਦੀਆਂ ਕਾਰਵਾਈਆਂ ਦੀ ਬਜਾਏ ਸਰਕਾਰਾਂ ਦਾ ਮੁਲਾਂਕਣ ਉਨ੍ਹਾਂ ਦੇ ਕੰਮ, ਉਨ੍ਹਾਂ ਦੇ ਸ਼ਾਸਨ ਅਤੇ ਲੋਕ ਭਲਾਈ ਦੇ ਆਧਾਰ ‘ਤੇ ਹੀ ਕਰੇਗੀ।ਦੂਜੇ ਪਾਸੇ, ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਭਾਜਪਾ ਦੀ ਬੌਖਲਾਹਟ ਸਾਫ਼ ਦਿਖਾਈ ਦੇ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਆਫ਼ਿਸ ‘ਤੇ ਸੀਬੀਆਈ ਦੀ ਰੇਡ ਪਾ ਕੇ ਮਾਨ ਸਰਕਾਰ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਦੀ ਗਲਤ ਵਰਤੋਂ ਨਾਲ ਪੰਜਾਬ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਅਸੀਂ ਸੜਕਾਂ ਤੋਂ ਲੈ ਕੇ ਸੰਸਦ ਤੱਕ ਇਹ ਲੜਾਈ ਲੜਾਂਗੇ ਅਤੇ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਾਂਗੇ। ਪੰਜਾਬ ਦੇ ਲੋਕਾਂ ਦਾ ਪਿਆਰ ਅਤੇ ਸਮਰਥਨ ਹੀ ਸਾਡੀ ਤਾਕਤ ਹੈ।

ਇਹ ਵੀ ਪੜ੍ਹੋ 👉Big News; CBI ਦੀ Raid ‘ਤੇ CM Mann ਦਾ ਵੱਡਾ ਬਿਆਨ…

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੇਸ਼ ਵਿੱਚ ਈ.ਡੀ. ਅਤੇ ਸੀਬੀਆਈ ਜ਼ਰੀਏ ਲੋਕਾਂ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ। ਇਸੇ ਲੜੀ ਵਿੱਚ ਸੀ.ਬੀ.ਆਈ. ਨੇ ਸੁਪਰੀਮ ਕੋਰਟ ਵਿੱਚ ਸਾਡੀ ਪਟੀਸ਼ਨ ਦਾ ਇੰਤਜ਼ਾਰ ਕੀਤੇ ਬਿਨਾਂ 24 ਘੰਟਿਆਂ ਦੇ ਅੰਦਰ ਜੋ ਛਾਪੇਮਾਰੀ ਕੀਤੀ ਹੈ, ਉਹ ਪੰਜਾਬੀਆਂ ਨੂੰ ਡਰਾਉਣ ਦਾ ਯਤਨ ਹੈ। ਪੰਜਾਬ ਅਤੇ ਪੰਜਾਬੀ ਕਦੇ ਡਰੇ ਨਹੀਂ ਹਨ। ਸੂਬੇ ਦੇ ਤਿੰਨ ਕਰੋੜ ਪੰਜਾਬੀ ਛਾਤੀ ਠੋਕ ਕੇ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਨਾਲ ਖੜ੍ਹੇ ਹਨ। ਉਹ ਭਾਜਪਾ ਦੇ ਨਾਪਾਕ ਇਰਾਦਿਆਂ ਅਤੇ ਤਰੀਕਿਆਂ ਦਾ ਮੂੰਹ-ਤੋੜ ਜਵਾਬ ਦੇਣਗੇ। ਅਸੀਂ ਬਿਲਕੁਲ ਨਹੀਂ ਡਰਾਂਗੇ ਅਤੇ ਦੇਸ਼ ਦੇ ਸੰਵਿਧਾਨ ਤੇ ਲੋਕਤੰਤਰ ਨੂੰ ਬਚਾਉਣ ਲਈ ਸੜਕ ਤੋਂ ਲੈ ਕੇ ਸੰਸਦ ਤੱਕ ਅਤੇ ਅਦਾਲਤੀ ਪ੍ਰਕਿਰਿਆ ਰਾਹੀਂ ਨਿਰਣਾਇਕ ਲੜਾਈ ਲੜਾਂਗੇ।

ਇਹ ਵੀ ਪੜ੍ਹੋ 👉Bhagwant Mann Govt ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

ਉੱਥੇ ਹੀ, ਸੀਬੀਆਈ ਰੇਡ ‘ਤੇ “ਆਪ” ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਆਫ਼ਿਸ ‘ਤੇ ਸੀ.ਬੀ.ਆਈ. ਨੇ ਰੇਡ ਕੀਤੀ ਹੈ। ਭਾਜਪਾ ਨੇ ਸੀ.ਬੀ.ਆਈ. ਦੀ ਇਸ ਰੇਡ ਜ਼ਰੀਏ ਆਪਣੇ 2027 ਦੀਆਂ ਚੋਣਾਂ ਦੀ ਮੁਹਿੰਮ ਦਾ ਆਗਾਜ਼ ਕਰ ਦਿੱਤਾ ਹੈ। ਪਿਛਲੇ ਪੌਣੇ ਪੰਜ ਸਾਲਾਂ ਵਿੱਚ ਭਗਵੰਤ ਮਾਨ ਸਰਕਾਰ ਨੇ ਜੋ ਕੰਮ ਕੀਤੇ ਹਨ, ਉਨ੍ਹਾਂ ਨੂੰ ਦੇਖ ਕੇ ਭਾਜਪਾ ਘਬਰਾਹਟ ਵਿੱਚ ਹੈ। ਜ਼ਮੀਨੀ ਪੱਧਰ ‘ਤੇ ਲੋਕ ਭਾਜਪਾ ਨੂੰ ਦੇਖਣ ਤੱਕ ਲਈ ਤਿਆਰ ਨਹੀਂ ਹਨ, ਇਸੇ ਬੌਖਲਾਹਟ ਵਿੱਚ ਭਾਜਪਾ ਆਪਣੀਆਂ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਦਿਆਂ ਇਹ ਰੇਡ ਕਰਵਾ ਰਹੀ ਹੈ। ਪੰਜਾਬ ਦੇ ਲੋਕ ਦਿਲੇਰ ਹਨ ਅਤੇ ਉਹ ਹਮੇਸ਼ਾ ਧੱਕੇਸ਼ਾਹੀ ਦਾ ਮੂੰਹ-ਤੋੜ ਜਵਾਬ ਦਿੰਦੇ ਆਏ ਹਨ। ਆਉਣ ਵਾਲੀਆਂ ਚੋਣਾਂ ਵਿੱਚ ਵੀ ਪੰਜਾਬ ਦੀ ਜਨਤਾ ਵੱਲੋਂ ਭਾਜਪਾ ਨੂੰ ਉਸ ਦੀ ਇਸ ਧੱਕੇਸ਼ਾਹੀ ਦਾ ਕਰਾਰਾ ਜਵਾਬ ਦਿੱਤਾ ਜਾਵੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਭਗਵੰਤ ਮਾਨ ਨੂੰ 100 ਤੋਂ ਵਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ:-ਕੇਜਰੀਵਾਲ

👉ਕਿਸਾਨ ਅੰਦੋਲਨ, ਪੰਜਾਬ ਦੇ ਪਾਣੀ, ਪੰਜਾਬ ਯੂਨੀਵਰਸਿਟੀ ਤੋਂ ਬਾਅਦ...