10 Views
ਬਰਨਾਲਾ: ਕਿਸਾਨਾਂ ਵੱਲੋਂ ਲਗਾਤਾਰ ਪਿੰਡਾਂ ਵਿਚ ਚੋਣ ਪ੍ਰਚਾਰ ਕਰਨ ਆ ਰਹੇ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ। ਹੁਣ ਤਾਜ਼ਾ ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ। ਜਿਥੇ ਭਾਜਪਾ ਆਗੂ ਅਤੇ ਲੋਕ ਸਭਾ ਸੰਗਰੂਰ ਸੀਟ ਤੋਂ ਸੰਭਾਵੀ ਉਮੀਦਵਾਰ ਅਰਵਿੰਦ ਖੰਨਾ ਦਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਵਿਰੋਧ ਕੀਤਾ ਗਿਆ।
ਵਿਧਾਇਕ ਬਿਕਰਮਜੀਤ ਸਿੰਘ ਚੌਧਰੀ ਆਪਣੀ ਵਿਧਾਇਕੀ ਤੋਂ ਦੇਣ ਅਸਤੀਫ਼ਾ: ਪ੍ਰਗਟ ਸਿੰਘ
ਹਲਾਂਕਿ ਪੁਲਿਸ ਨੇ ਬੈਰੀਕੇਡ ਲਾ ਕੇ ਕਿਸਾਨਾਂ ਨੂੰ ਪ੍ਰੋਗਰਾਮ ਵਾਲੀ ਥਾਂ ’ਤੇ ਜਾਣ ਤੋਂ ਰੋਕ ਦਿੱਤਾ ਪਰ ਕਿਸਾਨਾਂ ਨੇ ਪੱਕਾ ਕਾਲਜ ਰੋਡ ‘ਤੇ ਜਾਮ ਲਗਾ ਕੇ ਭਾਜਪਾ ਅਤੇ ਪੁਲਿਸ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ|ਉਥੇ ਹੀ ਦੂਜੇ ਪਾਸੇ ਅਰਵਿੰਦ ਖੰਨਾ ਦਾ ਕਹਿਣਾ ਹੈ ਕਿ ਧਰਨਾਕਾਰੀ ਕਿਸਾਨ ਨਹੀਂ ਸਗੋਂ ਕਿਸਾਨ ਯੂਨੀਅਨਾਂ ਦੀ ਆੜ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਹਨ। ਅਸਲ ਕਿਸਾਨ ਖੇਤਾਂ ਵਿੱਚ ਆਪਣੀ ਫ਼ਸਲ ਵੱਢ ਰਹੇ ਹਨ।