New Delhi News: bandi sikh release issue; ਪੂਰੇ ਦੇਸ ‘ਚ ਸਿੱਖ ਬੰਦੀਆਂ ਦੀ ਰਿਹਾਈ ਲਈ ਉੱਠ ਰਹੀ ਮੰਗ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਇੱਕ ਕੌਮੀ ਆਗੂ ਨੇ ਤੀਜ਼ੇ ਸਾਲ ਵੀ ਦੀਵਾਲੀ ਮਨਾਉਣ ਤੋਂ ਇੰਨਕਾਰ ਕਰ ਦਿੱਤਾ ਹੈ। ਇਸਦੇ ਪਿੱਛੇ ਮੁੱਖ ਵਜ੍ਹਾ ਦਹਾਕਿਆਂ ਤੋੋਂ ਜੇਲ੍ਹ ‘ਚ ਬੰਦ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਦੱਸੀ ਜਾ ਰਹੀ ਹੈ। ਹਾਲੇ ਕੁੱਝ ਦਿਨ ਪਹਿਲਾਂ ਹੀ ਪ੍ਰੋ ਭੁੱਲਰ ਦੀ ਰਿਹਾਈ ਨੂੰ ਲੈ ਕੇ ਭਾਜਪਾ ਦੇ ਕੌਮੀ ਸਕੱਤਰ ਤੇ ਬੁਲਾਰੇ ਆਰ.ਪੀ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ ਨੂੰ ਵੀ ਇੱਕ ਪੱਤਰ ਲਿਖਿਆ ਸੀ। ਉਹ ਭੁੱਲਰ ਦੀ ਰਿਹਾਈ ਨੂੰ ਲੈ ਕੇ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਮੁੱਦਾ ਚੂੱਕ ਰਹੇ ਹਨ।
ਇਹ ਵੀ ਪੜ੍ਹੋ DIG Harcharan Singh Bhullar ਵਿਰੁਧ ਇੱਕ ਹੋਰ ਪਰਚਾ ਦਰਜ਼, ਜਾਣੋਂ ਮਾਮਲਾ
ਇਸਤੋਂ ਇਲਾਵਾ ਇਸੇ ਮੰਗ ਨੂੰ ਲੈ ਕੇ ਉਨ੍ਹਾਂ ਵੱਲੋਂ ਸਾਲ 2022 ਤੋਂ ਹੁਣ ਤੱਕ ਹਰ ਸਾਲ ਦੀਵਾਲੀ ਨਹੀਂ ਮਨਾਈ ਜਾ ਰਹੀ ਹੈ ਤੇ ਨਾਂ ਹੀ ਕਿਸੇ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਜਾ ਰਿਹਾ ਤੇ ਨਾਂ ਹੀ ਲਿਆ ਜਾ ਰਿਹਾ। ਵੱਖ ਵੱਖ ਮੀਡੀਆ ਚੈਨਲਾਂ ਨਾਲ ਗੱਲਬਾਤ ਕਰਦਿਆਂ ਆਰਪੀ ਸਿੰਘ ਨੇ ਦਾਅਵਾ ਕੀਤਾ ਹੈ ਕਿ ਪ੍ਰੋ ਭੁੱਲਰ ਪਿਛਲੇ 28 ਸਾਲਾਂ ਤੋਂ ਜੇਲ੍ਹ ਵਿਚ ਬੰਦ ਹੈ ਤੇ ਪਿਛਲੇ 14 ਸਾਲਾਂ ਤੋਂ ਮਾਨਸਿਕ ਰੋਗ ਤੋਂ ਪੀੜਤ ਹੋ ਚੁੱਕਿਆ, ਜਿਸਦੇ ਚੱਲਦੇ ਉਸਦਾ ਅੰਮ੍ਰਿਤਸਰ ਦੇ ਹਸਪਤਾਲ ਤੋਂ ਇਲਾਜ਼ ਵੀ ਚੱਲ ਰਿਹਾ। ਭਾਜਪਾ ਦੇ ਇਸ ਕੌਮੀ ਆਗੂ ਨੇ ਮੰਗ ਕੀਤੀ ਹੈ ਕਿ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਮਾਨਵਤਾ ਦੇ ਆਧਾਰ ‘ਤੇ ਤੁਰੰਤ ਰਿਹਾਅ ਕਰਨਾ ਚਾਹੀਦੀ ਹੈ ਤੇ ਇਸਦੇ ਲਈ ਉਹ ਲਗਾਤਾਰ ਯਤਨ ਕਰਦੇ ਰਹਿਣਗੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।









