ਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲ

Date:

spot_img

👉ਮਾਨ ਸਰਕਾਰ ਨੇ ਪੀੜਤ ਪਰਿਵਾਰ ਦੇ ਨਾਲ ਖੜ੍ਹੀ, ਦੋਸ਼ੀਆਂ ‘ਤੇ ਤੁਰੰਤ ਪਰਚਾ ਦਰਜ ਕਰਕੇ ਜੇਲ੍ਹ ਭੇਜਿਆ, ਪਰਿਵਾਰ ਦੀ ਮਾਲੀ ਮਦਦ ਅਤੇ ਬੱਚੇ ਨੂੰ ਸਰਕਾਰੀ ਨੌਕਰੀ ਵੀ ਦਿੱਤੀ:ਧਾਲੀਵਾਲ
👉ਭਾਜਪਾ ਆਗੂਆਂ ਨੂੰ ਲੋਕਾਂ ਦੇ ਗੁੱਸੇ ਦਾ ਕਰਨਾ ਪਿਆ ਸਾਹਮਣਾ, ਕਾਲੇ ਝੰਡੇ ਦਿਖਾ ਕੇ ਪਿੰਡ ਤੋਂ ਭਜਾਇਆ:ਧਾਲੀਵਾਲ

Chandigarh News : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਬੀਜੇਪੀ ਆਗੂਆਂ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਵਿਰੋਧੀ ਪਾਰਟੀਆਂ, ਖ਼ਾਸ ਕਰਕੇ ਬੀਜੇਪੀ, ਪੰਜਾਬ ਵਿੱਚ ਲੋਕਾਂ ਦੀਆਂ ਲਾਸ਼ਾਂ ‘ਤੇ ਰਾਜਨੀਤੀ ਕਰਨ ਤੋਂ ਬਾਜ਼ ਨਹੀਂ ਆ ਰਹੀਆਂ। ਉਨ੍ਹਾਂ ਕਿਹਾ ਕਿ ਬੀਜੇਪੀ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਹੋਰ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਜਾ ਕੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ, ਜੋ ਮਾਸ ਅਤੇ ਲਾਸ਼ਾਂ ਦੀ ਭਾਲ ਵਿੱਚ ਭਟਕਦੀਆਂ ਹਨ। ਇਨ੍ਹਾਂ ਕੋਲ ਪੰਜਾਬ ਦੀ ਬਿਹਤਰੀ ਲਈ ਕੋਈ ਏਜੰਡਾ ਨਹੀਂ ਹੈ। ਹਾਲਾਂਕਿ ਉਨ੍ਹਾਂ ਨੂੰ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ। ਲੋਕਾਂ ਨੇ ਕਾਲੇ ਝੰਡੇ ਦਿਖਾਏ ਅਤੇ ਪਿੰਡ ਵਿੱਚ ਵੜਨ ਨਹੀਂ ਦਿੱਤਾ।

ਇਹ ਵੀ ਪੜ੍ਹੋ 👉ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ, ਜਿਸ ਤਹਿਤ ਦੋਸ਼ੀਆਂ ‘ਤੇ ਤੁਰੰਤ ਪਰਚਾ ਦਰਜ ਕਰਕੇ ਜੇਲ੍ਹ ਭੇਜਿਆ ਗਿਆ, ਪਰਿਵਾਰ ਦੀ ਮਾਲੀ ਮਦਦ ਕੀਤੀ ਗਈ ਅਤੇ ਬੱਚੇ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਗਈ।ਉਨ੍ਹਾਂ ਕਿਹਾ ਕਿ ਇਹ ਉਹੀ ਬੀਜੇਪੀ ਹੈ ਜਿਸ ਨੇ ਕਿਸਾਨ ਅੰਦੋਲਨ ਦੌਰਾਨ ਪੰਜਾਬ ਦੇ 750 ਕਿਸਾਨਾਂ ਨੂੰ ਸ਼ਹੀਦ ਕੀਤਾ, ਸਾਰੇ ਵਿਕਾਸ ਫੰਡ ਰੋਕੇ ਅਤੇ ਅਕਾਲੀ ਦਲ ਨਾਲ ਮਿਲ ਕੇ ਰਾਜ ਵਿੱਚ ਨਸ਼ਾ ਅਤੇ ਗੈਂਗਸਟਰਵਾਦ ਦਾ ਬੀਜ ਬੀਜਿਆ।

ਇਹ ਵੀ ਪੜ੍ਹੋ 👉ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ: ਕੇਜਰੀਵਾਲ

ਅੱਜ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਦਿਨ-ਰਾਤ ਮਿਹਨਤ ਕਰਕੇ ਡਰੱਗ ਡੀਲਰਾਂ ਤੇ ਮਾਫੀਆ ਨੂੰ ਜੇਲ੍ਹਾਂ ਵਿੱਚ ਡੱਕ ਰਹੇ ਹਨ, ਤਾਂ ਬੀਜੇਪੀ ਆਗੂ ਆਪਣੀ ਨਾਕਾਮੀ ਛੁਪਾਉਣ ਲਈ ਸਿਆਸਤ ਚਮਕਾ ਰਹੇ ਹਨ।ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦੇ ਜਾਗਰੂਕ ਲੋਕਾਂ ਨੇ ਬੀਜੇਪੀ ਆਗੂਆਂ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਸਪੱਸ਼ਟ ਸੰਦੇਸ਼ ਦੇ ਦਿੱਤਾ ਹੈ ਕਿ ਇੱਥੇ ਲਾਸ਼ਾਂ ‘ਤੇ ਰਾਜਨੀਤੀ ਨਹੀਂ ਚੱਲੇਗੀ। ਜੇਕਰ ਬੀਜੇਪੀ ਨੇ ਆਪਣੀਆਂ ਹਰਕਤਾਂ ਨਾ ਸੁਧਾਰੀਆਂ ਤਾਂ ਆਉਣ ਵਾਲੇ ਦਿਨਾਂ ‘ਚ ਲੋਕ ਇਨ੍ਹਾਂ ਦਾ ਹੋਰ ਵੀ ਤਿੱਖਾ ਵਿਰੋਧ ਕਰਨਗੇ। ਮਾਨ ਸਰਕਾਰ ਨਸ਼ਿਆਂ ਅਤੇ ਤਸਕਰਾਂ ਵਿਰੁੱਧ ਆਪਣੀ ਜੰਗ ਉਦੋਂ ਤੱਕ ਜਾਰੀ ਰੱਖੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਨਹੀਂ ਹੋ ਜਾਂਦਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

मुख्यमंत्री नायब सिंह सैनी ने गुजरात के मुख्यमंत्री भूपेंद्र पटेल से की मुलाकात

👉दोनों राज्यों के बीच आपसी तालमेल और सहयोग बढ़ाने...

CM Bhagwant Singh Mann ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਦਾ ਨਿੱਘਾ ਸਵਾਗਤ

ਪੰਜਾਬ ਦਾ ਦਿਲ ਅਤੇ ਦਰਵਾਜ਼ੇ ਉਨ੍ਹਾਂ ਲਈ ਹਮੇਸ਼ਾ ਖੁੱਲ੍ਹੇ...

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਸਾਡੀ ਸਰਕਾਰ ਦੀ ਨੀਅਤ ਸਾਫ਼, ਅਸੀਂ ਲੋਕਾਂ ਦਾ ਪੈਸਾ...