ਦਿੱਲੀ ’ਚ ਇਸ ਵਾਰ ਭਾਜਪਾ ਦੀ ਸਰਕਾਰ ਬਨਣੀ ਤਹਿ: ਪਰਮਪਾਲ ਸਿੱਧੂ
Delhi News:ਆਗਾਮੀ 5 ਫ਼ਰਵਰੀ ਨੂੰ ਦਿੱਲੀ ਵਿਧਾਨ ਸਭਾ ਦੀਆਂ ਹੋਣ ਜਾ ਰਹੀਆਂ ਚੋਣਾਂ ’ਚ ਬਠਿੰਡਾ ਲੋਕ ਸਭਾ ਹਲਕੇ ਦੇ ਇੰਚਾਰਜ ਬੀਬਾ ਪਰਮਪਾਲ ਕੌਰ ਸਿੱਧੂ ਅਤੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਵੱਲੋ ਲਕਸ਼ਮੀ ਨਗਰ ਵਿਧਾਨ ਸਭਾ ਹਲਕੇ ਤੋ ਭਾਜਪਾ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਅਭੈ ਵਰਮਾ ਦੇ ਹੱਕ ’ਚ ਚੋਣ ਪ੍ਰਚਾਰ ਕੀਤਾ ਗਿਆ।
ਇਹ ਵੀ ਪੜ੍ਹੋ ਸਵਾ ਸਾਲ ਬਾਅਦ ਮਿਲੇਗਾ ਬਠਿੰਡਾ ਸ਼ਹਿਰ ਨੂੰ ਨਵਾਂ ‘ਮੇਅਰ’, ਸ਼ਹਿਰ ਵਾਸੀਆਂ ਨੂੰ ਭਾਰੀ ਉਮੀਦਾਂ
ਇਸ ਦੌਰਾਨ ਭਾਜਪਾ ਦੇ ਹੱਕ ’ਚ ਵੋਟਾਂ ਪਾਉਣ ਦੀ ਅਪੀਲ ਕਰਦਿਆ ਪਰਮਪਾਲ ਕੌਰ ਸਿੱਧੂ ਨੇ ਕਿਹਾ ਕਿ ਦੇਸ਼ ਦੀ ਰਾਜਧਾਨੀ ਦੇ ਚੌਤਰਫੇ ਵਿਕਾਸ ਲਈ ਭਾਜਪਾ ਦੀ ਸਰਕਾਰ ਬਣਾਉਣੀ ਜਰੂਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਦਿੱਲੀ ਦੇ ਅੰਤਰਰਾਸ਼ਟਰੀ ਪੱਧਰ ਦੇ ਵਿਕਾਸ ਲਈ ਕਈ ਨਵੇਂ ਪ੍ਰੋਜੈਕਟ ਉਲੀਕੇ ਸਨ ਪਰ ਕੇਜਰੀਵਾਲ ਦੀ ਸਰਕਾਰ ਕਦੇ ਵੀ ਦਿੱਲੀ ਦੇ ਵਿਕਾਸ ਲਈ ਗੰਭੀਰ ਨਹੀਂ ਰਹੀ।
ਇਹ ਵੀ ਪੜ੍ਹੋ ਰਵਨੀਤ ਬਿੱਟੂ ਦੇ ਬਿਆਨ ‘ਤੇ ‘ਆਪ’ ਨੇ ਕਿਹਾ- ਭਾਜਪਾ ਲਗਾਤਾਰ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ
ਉਨ੍ਹਾਂ ਦੋਸ਼ ਲਗਾਇਆ ਕਿ ਕੇਜਰੀਵਾਲ ਦਾ ਵਿਕਾਸ ਸਿਰਫ਼ ਇਸ਼ਤਿਹਾਰਾਂ ਤੱਕ ਹੀ ਸੀਮਤ ਹੈ ਅਤੇ ਜ਼ਮੀਨੀ ਪੱਧਰ ’ਤੇ ਕੋਈ ਵਿਕਾਸ ਨਹੀਂ ਹੋਇਆ। ਭਾਜਪਾ ਦੀ ਮਹਿਲਾ ਆਗੂ ਨੇ ਇਹ ਵੀ ਕਿਹਾ ਕਿ ਸ਼ਰਾਬ ਤੇ ਹੋਰ ਘੁਟਾਲੇ ਚ ਜ਼ੇਲ ਯਾਤਰਾ ਨੇ ਅਖੌਤੀ ਇਮਾਨਦਾਰਾਂ ਦਾ ਚਿਹਰਾ ਬੇਨਕਾਬ ਹੋ ਗਿਆ ਲੋਕ ਹੁਣ ਭਾਜਪਾ ਦੇ ਹੱਕ ਚ ਭੁਗਤਨ ਦਾ ਮਨ ਬਣਾ ਚੁੱਕੇ ਹਨ। ਇਸ ਮੌਕੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕੇ ਦਿੱਲੀ ਚ ਭਾਜਪਾ ਦੀ ਸਰਕਾਰ ਬਣਨ ’ਤੇ ਦਿੱਲੀ ਦੇ ਲੋਕਾ ਨੂੰ ਵੱਧ ਤੋ ਵੱਧ ਸਹੂਲਤਾਂ ਮਿਲਣਗੀਆਂ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "ਭਾਜਪਾ ਆਗੂ ਪਰਮਪਾਲ ਕੌਰ ਸਿੱਧੂ ਤੇ ਗੁਰਪ੍ਰੀਤ ਮਲੂਕਾ ਵੱਲੋ ਦਿੱਲੀ ’ਚ ਅਭੈ ਵਰਮਾ ਦੇ ਹੱਕ ਚ ਚੋਣ ਪ੍ਰਚਾਰ"