ਬੀਐਲ ਸੰਤੋਸ਼ ਜਨਰਲ ਸਕੱਤਰ (ਸੰਗਠਨ) ਚਾਰ ਰੋਜ਼ਾ ਦੌਰੇ ਦੌਰਾਨ ਕਰਨਗੇ ਸੂਬਾਈ ਆਗੂਆਂ ਨਾਲ ਮੀਟਿੰਗਾਂ
Punjab News : ਪਿਛਲੇ ਦਿਨੀਂ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਮੀਟਿੰਗ ਤੋਂ ਬਾਅਦ ਪੰਜਾਬ ‘ਚ ਅਕਾਲੀ-ਭਾਜਪਾ ਵਿਚਕਾਰ ਮੁੜ ਗਠਜੋੜ ਦੀਆਂ ਚੱਲ ਰਹੀਆਂ ਚਰਚਾਵਾਂ ਦੌਰਾਨ ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ.ਐੱਲ. ਸੰਤੋਸ਼ ਦੋ ਦਿਨਾਂ ਦੇ ਦੌਰੇ ’ਤੇ ਪੰਜਾਬ ਪਹੁੰਚ ਗਏ ਹਨ। ਉਨ੍ਹਾਂ ਵੱਲੋਂ ਅੱਜ (24 ਅਗਸਤ) ਨੂੰ ਪਟਿਆਲਾ ਅਤੇ ਬਠਿੰਡਾ ਜ਼ੋਨ ਦੇ ਜ਼ਿਲ੍ਹਾ ਆਗੂਆਂ ਨਾਲ ਮੀਟਿੰਗ ਕੀਤੀ ਜਾਵੇਗੀ,ਜਿਸਦੇ ਵਿਚ ਮੁਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ, ਸੰਗਰੂਰ ਅਤੇ ਬਠਿੰਡਾ, ਬਰਨਾਲਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਫਰੀਦਕੋਟ ਜ਼ਿਲ੍ਹੇ ਸ਼ਾਮਲ ਹਨ। ਇਸੇ ਤਰ੍ਹਾਂ ਭਲਕੇ (25 ਅਗਸਤ) ਨੂੰ ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਜ਼ੋਨ ਨਾਲ ਸਬੰਧਤ ਜ਼ਿਲ੍ਹਿਆਂ ਦੇ ਆਗੂਆਂ ਦੀਆਂ ਮੀਟਿੰਗਾਂ ਕੀਤੀਆਂ ਜਾਣੀਆਂ ਹਨ।
ਇਹ ਵੀ ਪੜ੍ਹੋ 👉Bathinda ਦੇ ਬੱਸ ਸਟੈਂਡ ‘ਚ ਮਾਮੂਲੀ ਬਹਿਸ ਤੋਂ ਬਾਅਦ ਕੰਢਕਟਰ ਦਾ ਬੇਰਹਿਮੀ ਨਾਲ ਕ*ਤ*ਲ
ਸ਼੍ਰੀ ਸੰਤੋਸ਼ ਦੇ ਮੁਹਾਲੀ ਹਵਾਈ ਅੱਡੇ ’ਤੇ ਪੁੱਜਣ ਉੱਪਰ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸਮੁੱਚੀ ਲੀਡਰਸ਼ਿਪ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।ਜਾਣਕਾਰੀ ਅਨੁਸਾਰ, ਇਨ੍ਹਾਂ ਮੀਟਿੰਗਾਂ ਦਾ ਮੁੱਖ ਮਕਸਦ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨਾ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਇਸ ਦੌਰਾਨ ਪਾਰਟੀ ਦੇ ਕੁਝ ਨਾਰਾਜ਼ ਆਗੂਆਂ ਨਾਲ ਵੀ ਵਿਸ਼ੇਸ਼ ਗੱਲਬਾਤ ਕੀਤੀ ਜਾ ਸਕਦੀ ਹੈ। ਮੀਟਿੰਗਾਂ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੀਆਂ ਤਿਆਰੀਆਂ ਦੀ ਸਮੀਖਿਆ ਹੋਵੇਗੀ। ਇਸਤੋਂ ਇਲਾਵਾ ਅਕਾਲੀ-ਭਾਜਪਾ ਵਿਚਾਲੇ ਸੰਭਾਵਿਤ ਗਠਜੋੜ ਦਾ ਮੁੱਦਾ ਵੀ ਮੀਟਿੰਗਾਂ ਵਿੱਚ ਅਹਿਮ ਰਹਿ ਸਕਦਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




