ਭਾਜਪਾ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਲਗਾਈ ਠੰਡੇ ਮਿੱਠੇ ਜਲ ਦੀ ਛਬੀਲ

Date:

spot_img

👉ਸਰੂਪ ਚੰਦ ਸਿੰਗਲਾ ਨੇ ਕਿਹਾ, ਮਹਾਰਾਜਾ ਰਣਜੀਤ ਸਿੰਘ ਨੇ ਸਰਬੱਤ ਦੇ ਭਲੇ, ਧਾਰਮਿਕ ਸਹਿਣਸ਼ੀਲਤਾ ਅਤੇ ਲੋਕ ਸੇਵਾ ਦਾ ਸੰਦੇਸ਼ ਦਿੱਤਾ
Bathinda News: ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਭਾਰਤੀ ਜਨਤਾ ਪਾਰਟੀ ਵੱਲੋਂ ਬੀਬੀ ਵਾਲਾ ਰੋਡ ਸਥਿਤ ਭਾਜਪਾ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੇ ਦਫ਼ਤਰ ਦੇ ਬਾਹਰ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਰਾਹਗੀਰਾਂ ਨੂੰ ਠੰਡਾ ਮਿੱਠਾ ਜਲ ਛਕਾ ਕੇ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਗਰਮੀ ਦੇ ਮੌਸਮ ਨੂੰ ਦੇਖਦਿਆਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਛਬੀਲ ਦਾ ਪ੍ਰਸਾਦ ਗ੍ਰਹਿਣ ਕੀਤਾ ਅਤੇ ਇਸ ਸੇਵਾ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਪੂਰੇ ਪੰਜਾਬ ਵਿੱਚ ਪਾਰਟੀ ਵਰਕਰਾਂ ਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਛਬੀਲਾਂ ਲਗਾ ਕੇ ਲੋਕ ਸੇਵਾ ਕਰਨ ਦਾ ਸੱਦਾ ਦਿੱਤਾ ਗਿਆ ਸੀ। ਇਸੇ ਲੜੀ ਤਹਿਤ ਬਠਿੰਡਾ ਵਿੱਚ ਵੀ ਇਹ ਸੇਵਾ ਕਾਰਜ ਸ਼ਰਧਾ ਅਤੇ ਉਤਸ਼ਾਹ ਨਾਲ ਕੀਤਾ ਗਿਆ।ਭਾਜਪਾ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕਿਹਾ, ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੇ ਸਰਬੱਤ ਦੇ ਭਲੇ, ਧਾਰਮਿਕ ਸਹਿਣਸ਼ੀਲਤਾ ਅਤੇ ਲੋਕ ਸੇਵਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀ ਬਰਸੀ ਮੌਕੇ ਛਬੀਲ ਲਗਾਉਣਾ ਉਨ੍ਹਾਂ ਦੇ ਆਦਰਸ਼ਾਂ ਨੂੰ ਨਮਨ ਕਰਨ ਅਤੇ ਸਮਾਜ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਇੱਕ ਨਿਮਾਣਾ ਯਤਨ ਹੈ। ਭਾਰਤੀ ਜਨਤਾ ਪਾਰਟੀ ਹਮੇਸ਼ਾ ਲੋਕ ਭਲਾਈ ਅਤੇ ਸੇਵਾ ਦੇ ਕਾਰਜਾਂ ਲਈ ਵਚਨਬੱਧ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

👉ਗ੍ਰਿਫਤਾਰ ਮੁਲਜ਼ਮ ਸਰਹੱਦ ਪਾਰ ਦੇ ਰੂਟਾਂ ਰਾਹੀਂ ਗੈਰ-ਕਾਨੂੰਨੀ ਹਥਿਆਰਾਂ...