ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ

Date:

spot_img

Punjab News : ਖਾਸ ਗੱਲ ਇਹ ਹੈ ਕਿ ਕੇਵਲ ਸਿੰਘ ਢਿੱਲੋਂ ਨੂੰ ਸਿਰਫ਼ ਦੋ ਦਿਨ ਪਹਿਲਾਂ ਹੀ ਪੰਜਾਬ ਭਾਜਪਾ ਦੀ ਕਮਾਨ ਸੌਂਪੀ ਗਈ ਹੈ ਅਤੇ ਪ੍ਰਧਾਨ ਬਣਨ ਤੋਂ ਬਾਅਦ ਡੇਰਾ ਬਿਆਸ ਮੁਖੀ ਨਾਲ ਇਹ ਉਨ੍ਹਾਂ ਦੀ ਪਹਿਲੀ ਮੁਲਾਕਾਤ ਹੈ। ਇਸ ਕਾਰਨ ਸਿਆਸੀ ਹਲਕਿਆਂ ਵਿੱਚ ਇਸ ਮੁਲਾਕਾਤ ਨੂੰ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਲੋਕ ਭਲਾਈ ਲਈ ਅਰਦਾਸ ਕੀਤੀ ਅਤੇ ਡੇਰਾ ਮੁਖੀ ਤੋਂ ਆਸ਼ੀਰਵਾਦ ਤੇ ਮਾਰਗਦਰਸ਼ਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ 👉 Punjab News : ਪੰਜਾਬ ‘ਚ 4 ਨਗਰ ਕੌਂਸਲਾਂ ਲਈ ਵੱਜਿਆ ਚੋਣੀ ਬਿਗੁਲ

ਹਾਲਾਂਕਿ ਭਾਜਪਾ ਵੱਲੋਂ ਇਸ ਨੂੰ ਇੱਕ ਸ਼ਿਸ਼ਟਾਚਾਰ ਮੁਲਾਕਾਤ ਦੱਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਰਾਧਾ ਸੁਆਮੀ ਡੇਰਾ ਬਿਆਸ ਵਿਖੇ ਦੇਸ਼ ਦੇ ਪ੍ਰਧਾਨ ਮੰਤਰੀਆਂ, ਕੇਂਦਰੀ ਮੰਤਰੀਆਂ, ਰਾਜਪਾਲਾਂ ਅਤੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਆਵਾਜਾਈ ਲਗਾਤਾਰ ਰਹਿੰਦੀ ਹੈ, ਜੋ ਡੇਰਾ ਮੁਖੀ ਨਾਲ ਮੁਲਾਕਾਤ ਕਰਕੇ ਆਸ਼ੀਰਵਾਦ ਲੈਂਦੇ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related