ਬੀਜੇਪੀ ਪੰਜਾਬ ਤੋਂ ਸਿੱਖ ਕੇ ਆਪਣੇ ਰਾਜਾਂ ਵਿੱਚ ਵੀ ਨਸ਼ਾ ਖ਼ਤਮ ਕਰੇ :- ਕੇਜਰੀਵਾਲ

Date:

spot_img

👉ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ
👉ਪੂਰੇ ਭਾਰਤ ਵਿੱਚ ਗੁਜਰਾਤ ਦੇ ਮੁੰਦਰਾ ਪੋਰਟ ਤੋਂ ਆ ਰਹੇ ਨਸ਼ੇ ਨੂੰ ਰੋਕਣ ਦੀ ਜ਼ਿੰਮੇਵਾਰੀ ਭਾਜਪਾ ਦੀ ਕੇਂਦਰ ਸਰਕਾਰ ਦੀ ਹੈ – ਕੇਜਰੀਵਾਲ

National News: ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ ਆਪਣੇ ਸ਼ਾਸਨ ਵਾਲੇ ਰਾਜਾਂ ਵਿੱਚ ਨਸ਼ਾ ਖ਼ਤਮ ਕਰਨ ਲਈ ਪੰਜਾਬ ਦੀ “ਆਪ” ਸਰਕਾਰ ਤੋਂ ਸਿੱਖਣ ਦੀ ਸਲਾਹ ਦਿੱਤੀ ਹੈ, ਤਾਂ ਜੋ ਪੂਰੇ ਦੇਸ਼ ਵਿੱਚ ਫੈਲ ਰਹੇ ਨਸ਼ੇ ‘ਤੇ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸੇ ਸਮੇਂ ਪੰਜਾਬ ਵਿੱਚ ਪਾਕਿਸਤਾਨ ਤੋਂ 80 ਫੀਸਦੀ ਨਸ਼ਾ ਆਉਂਦਾ ਸੀ, ਜਿਸ ‘ਤੇ ਪੰਜਾਬ ਸਰਕਾਰ ਨੇ ਐਂਟੀ-ਡ੍ਰੋਨ ਸਿਸਟਮ ਲਗਾ ਕੇ ਕਾਬੂ ਪਾ ਲਿਆ। ਪਰ ਹੁਣ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਪੰਜਾਬ ਵਿੱਚ 80 ਫੀਸਦੀ ਨਸ਼ਾ ਆ ਰਿਹਾ ਹੈ।

ਇਹ ਵੀ ਪੜ੍ਹੋ 👉CM Bhagwant Singh Mann ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

ਸਭ ਤੋਂ ਵੱਧ ਨਸ਼ਾ ਗੁਜਰਾਤ ਦੇ ਮੁੰਦਰਾ ਪੋਰਟ ਤੋਂ ਆ ਰਿਹਾ ਹੈ, ਜਿਸ ਨੂੰ ਰੋਕਣ ਦੀ ਜ਼ਿੰਮੇਵਾਰੀ ਬੀਜੇਪੀ ਦੀ ਕੇਂਦਰ ਸਰਕਾਰ ਦੀ ਹੈ, ਪਰ ਬੀਜੇਪੀ ਇਸ ਨੂੰ ਰੋਕਣ ਵਿੱਚ ਨਾਕਾਮ ਹੈ ਜਾਂ ਫਿਰ ਰੋਕਣਾ ਹੀ ਨਹੀਂ ਚਾਹੁੰਦੀ।2022 ਵਿੱਚ ਜਦੋਂ ਸਾਡੀ ਸਰਕਾਰ ਬਣੀ ਸੀ ਤਾਂ 80 ਫੀਸਦੀ ਡਰੱਗਜ਼ ਪਾਕਿਸਤਾਨ ਤੋਂ ਆਉਂਦੀ ਸੀ। “ਆਪ” ਸਰਕਾਰ ਨੇ ਐਂਟੀ-ਡ੍ਰੋਨ ਸਿਸਟਮ ਲਗਾ ਕੇ ਪਾਕਿਸਤਾਨ ਤੋਂ ਆਉਣ ਵਾਲੀ ਡਰੱਗਜ਼ ‘ਤੇ ਕਾਬੂ ਪਾਇਆ। ਅੱਜ ਸਿਰਫ਼ 20 ਫੀਸਦੀ ਡਰੱਗਜ਼ ਪਾਕਿਸਤਾਨ ਤੋਂ ਆਉਂਦੀ ਹੈ। ਅੱਜ 80 ਫੀਸਦੀ ਡਰੱਗਜ਼ ਬੀਜੇਪੀ ਸ਼ਾਸਿਤ ਰਾਜਾਂ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਹੀ ਹੈ। ਬੀਜੇਪੀ ਆਪਣੇ ਰਾਜਾਂ ਵਿੱਚ ਨਸ਼ੇ ਦਾ ਧੰਦਾ ਰੋਕਣ ਵਿੱਚ ਨਾਕਾਮ ਰਹੀ ਹੈ ਜਾਂ ਰੋਕਣਾ ਨਹੀਂ ਚਾਹੁੰਦੀ? ਗੁਜਰਾਤ ਵਿੱਚ ਤੀਹ ਸਾਲਾਂ ਤੋਂ ਇਨ੍ਹਾਂ ਦੀ ਸਰਕਾਰ ਹੈ ਅਤੇ ਨਸ਼ੇ ਦਾ ਸਭ ਤੋਂ ਵੱਧ ਧੰਦਾ ਉੱਥੇ ਹੀ ਹੈ।

ਇਹ ਵੀ ਪੜ੍ਹੋ 👉Amritsar ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਸ਼ਾਸਿਤ ਗੁਜਰਾਤ ਦੇ ਮੁੰਦਰਾ ਪੋਰਟ ਤੋਂ ਨਸ਼ਾ ਭਾਰਤ ਆਉਂਦਾ ਹੈ, ਜਿਸ ਨੂੰ ਰੋਕਣ ਦੀ ਜ਼ਿੰਮੇਵਾਰੀ ਕੇਂਦਰ ਦੀ ਬੀਜੇਪੀ ਸਰਕਾਰ ਦੀ ਹੈ। ਅਤੇ ਇਨ੍ਹਾਂ ਦੀ ਬੇਸ਼ਰਮੀ ਦੇਖੋ; ਪੰਜਾਬ ਵਿੱਚ ਇਹ ਲੋਕ ਨਸ਼ੇ ਦੇ ਖ਼ਿਲਾਫ਼ ਯਾਤਰਾ ਕੱਢ ਰਹੇ ਹਨ। ਪੰਜਾਬ ਤੋਂ ਸਿੱਖੋ। “ਆਪ” ਤੋਂ ਸਿੱਖੋ ਅਤੇ ਆਪਣੇ ਰਾਜਾਂ ਵਿੱਚ ਵੀ ਨਸ਼ਾ ਖ਼ਤਮ ਕਰੋ। ਹਰ ਗੱਲ ਵਿੱਚ ਰਾਜਨੀਤੀ ਨਾ ਕਰੋ।ਦੂਜੇ ਪਾਸੇ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ‘ਐਕਸ’ ‘ਤੇ ਕਿਹਾ ਕਿ ਪੰਜਾਬ ਵਿੱਚ 80 ਪ੍ਰਤੀਸ਼ਤ ਡਰੱਗਜ਼ ਬੀਜੇਪੀ ਸ਼ਾਸਿਤ ਰਾਜਾਂ ਤੋਂ ਆ ਰਹੀ ਹੈ। ਇਹ ਸਪਲਾਈ ਕਿਉਂ ਨਹੀਂ ਰੋਕੀ ਜਾ ਰਹੀ? ਕੀ ਬੀਜੇਪੀ ਡਰੱਗ ਤਸਕਰਾਂ ਨਾਲ ਮਿਲ ਕੇ ਦੇਸ਼ ਵਿੱਚ ਨਸ਼ੇ ਨੂੰ ਬੜਾਵਾ ਦੇ ਰਹੀ ਹੈ?

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

Aam Aadmi Party ਨੇ ਮੁੜ ਚੌਥੀ ਵਾਰ ਪ੍ਰਗਟਾਇਆ Baljinder Kaur ‘ਤੇ ਵਿਸ਼ਵਾਸ, ਐਲਾਨਿਆ ਉਮੀਦਵਾਰ

Talwandi Sabo news: Aam Aadmi Party ਵੱਲੋਂ ਪੰਜਾਬ ਵਿਧਾਨ...

Punjab Vidhan Sabha Election; AAP ਵੱਲੋਂ 40 ਉਮੀਦਵਾਰਾਂ ਦਾ ਐਲਾਨ, ਦੇਖੋ List

Punjab News: Punjab Vidhan Sabha Election; Aam Aadmi Party...

ਏਅਰ ਮਾਰਸ਼ਲ ਇੰਦਰਪਾਲ ਸਿੰਘ ਵਾਲੀਆ ਭਾਰਤੀ ਹਵਾਈ ਫ਼ੌਜ ਦੇ ਉੱਪ ਮੁੱਖੀ ਨਿਯੁਕਤ

Delhi News: ਏਅਰ ਮਾਰਸ਼ਲ ਇੰਦਰਪਾਲ ਸਿੰਘ ਵਾਲੀਆ (ਏਵੀਐਸਐਮ, ਵੀਐਮ)...

Punjab Cabinet Meeting; ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਹਿਮ ਮੀਟਿੰਗ ਅੱਜ

Chandigarh News: Punjab Cabinet Meeting; ਪੰਜਾਬ ਦੇ ਮੁੱਖ ਮੰਤਰੀ...