ਮਿੱਤਰ-ਮੰਡਲ ਵੱਲੋਂ ਭਾਜਪਾ ਪ੍ਰਦੇਸ਼ ਕਾਰਜਕਾਰਨੀ ਮੈਂਬਰ ਅਸ਼ੋਕ ਬਾਲਿਆਂਵਾਲੀ ਸਨਮਾਨਿਤ

Date:

spot_img

Bathinda News: ਮਿੱਤਰ-ਮੰਡਲ ਬਠਿੰਡਾ ਵੱਲੋਂ ਇੱਕ ਸਥਾਨਕ ਹੋਟਲ ਵਿਖੇ ਸਾਦੇ, ਪਰ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ, ਪੰਜਾਬ ਪ੍ਰਦੇਸ਼, ਵਪਾਰ-ਮੰਡਲ ਸੈਕਟਰੀ ਅਸ਼ੋਕ ਬਾਲਿਆਂਵਾਲੀ ਦੇ ਭਾਜਪਾ ਪ੍ਰਦੇਸ਼ ਕਾਰਜਕਾਰਨੀ ਮੈਂਬਰ ਅਤੇ ਜ਼ਿਲ੍ਹਾ ਭਾਜਪਾ ਕੌਰ ਕਮੇਟੀ ਦੇ ਮੈਂਬਰ ਚੁਣੇ ਜਾਣ ਤੇ ਸਨਮਾਨ ਕੀਤਾ ਗਿਆ। ਮਿੱਤਰ-ਮੰਡਲ ਵੱਲੋਂ ਬਾਲਿਆਂਵਾਲੀ ਨੂੰ ਦੁਸ਼ਾਲਾ ਅਤੇ ਫੁੱਲਾਂ ਦੇ ਗੁੱਲਦਸਤੇ ਭੇਂਟ ਕੀਤੇ ਗਏ। ਸਮਾਰੋਹ ਵਿੱਚ ਰਮੇਸ਼ ਗਰਗ, ਰਮਨੀਕ ਵਾਲੀਆ, ਅਨਿਲ ਕੁਮਾਰ, ਲਵਲੀਨ ਸੱਚਦੇਵਾ, ਰਾਕੇਸ਼ ਗੋਇਲ, ਰਾਜੇਸ਼ ਸ਼ਰਮਾ, ਵਿਜੈ ਸਿੰਗਲਾ, ਵਿਨੋਦ ਅਰੋੜਾ ਤੇ ਬਲਦੇਵ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।

ਇਹ ਵੀ ਪੜ੍ਹੋ 👉Bathinda ਦੀ ਨਵੀਂ ਰਿੰਗ ਰੋਡ ‘ਤੇ ਕੈਂਟ ਕੋਲ ਬਣੀਆਂ ਨਜਾਇਜ਼ ਉਸਾਰੀਆਂ ‘ਤੇ ਚੱਲਿਆ ਨਿਗਮ ਦਾ ਬੁਲਡੋਜ਼ਰ

ਇਸ ਮੌਕੇ ਬਾਲਿਆਂਵਾਲੀ ਨੇ ਪੰਜਾਬ ਨੂੰ ਨਸ਼ਾ ਮੁੱਕਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਦੀ ਗੱਲ ਕਹੀ। ਉਹਨਾਂ ਪੰਜਾਬ ਅਤੇ ਦੇਸ਼ ਦੀ ਵਿਕਾਸ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਅਤੇ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਚਾਨਣਾ ਪਾਇਆ। ਉਹਨਾਂ ਵਿਸ਼ੇਸ਼ ਤੌਰ ਨੌਜਵਾਨਾਂ ਨੂੰ ਆਰਥਿਕ ਪੱਖੋਂ ਆਪਣੇ ਪੈਰਾਂ ਤੇ ਖੜ੍ਹੇ ਹੋਣ ਲਈ ਕੇਂਦਰੀ ਸਰਕਾਰ ਵੱਲੋਂ ਨਵੇਂ ਸਟਾਰਟ-ਅੱਪ ਬਾਰੇ ਦਿੱਤੇ ਜਾ ਰਹੇ ਸਹਿਯੋਗ ਤੇ ਵੀ ਵਿਚਾਰ ਰੱਖੇ। ਉਨ੍ਹਾਂ ਭਾਜਪਾ ਪੰਜਾਬ ਪ੍ਰਦੇਸ਼ ਦੇ ਕਾਰਜਕਾਰਨੀ ਮੈਂਬਰ ਚੁਣੇ ਜਾਣ ਤੇ ਪ੍ਰਦੇਸ਼ ਪ੍ਰਧਾਨ ਅਤੇ ਅਧਿਕਾਰੀਆਂ ਦਾ ਧੰਨਵਾਦ ਕੀਤਾ।ਮਿੱਤਰ-ਮੰਡਲ ਦੇ ਸਮੂਹ ਮੈਂਬਰਾਂ ਵੱਲੋਂ ਬਾਲਿਆਂਵਾਲੀ ਨੂੰ ਉਜਵੱਲ ਭਵਿੱਖ ਦੀਆਂ ਸ਼ੁੱਭ-ਕਾਮਨਾਵਾਂ ਭੇਂਟ ਕੀਤੀਆਂ ਗਈਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related