ਭਾਜਪਾ ਆਜ਼ਾਦੀ ਦਿਵਸ ਦੇ ਮੌਕੇ ‘ਤੇ ਕੱਢੇਗੀ ਤਿਰੰਗਾ ਯਾਤਰਾ

Date:

spot_img

👉14 ਅਗਸਤ ਦੀ ਸ਼ਾਮ ਨੂੰ ਸ਼ਹਿਰ ਵਿੱਚ ਨਿਕਲੇਗੀ ਯਾਤਰਾ, ਤਿਆਰੀਆਂ ਸਬੰਧੀ ਹੋਈਆਂ ਮੀਟਿੰਗਾਂ
Bathinda News:ਭਾਰਤੀ ਜਨਤਾ ਪਾਰਟੀ ਵੱਲੋਂ ਆਜ਼ਾਦੀ ਦਿਵਸ ਦੇ ਮੌਕੇ ‘ਤੇ 14 ਅਗਸਤ ਦੀ ਸ਼ਾਮ ਨੂੰ ਬਠਿੰਡਾ ਸ਼ਹਿਰ ਵਿੱਚ ਸ਼ਾਨਦਾਰ ਤਿਰੰਗਾ ਯਾਤਰਾ ਕੱਢੀ ਜਾਵੇਗੀ। ਇਸ ਯਾਤਰਾ ਦੀਆਂ ਤਿਆਰੀਆਂ ਜ਼ੋਰ-ਸ਼ੋਰ ਨਾਲ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਯਾਤਰਾ ਨੂੰ ਸਫਲ ਬਣਾਉਣ ਲਈ ਭਾਜਪਾ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਪਾਰਟੀ ਦੇ ਵੱਖ-ਵੱਖ ਸੰਗਠਨਾਂ, ਮੋਰਚਿਆਂ ਅਤੇ ਵਿੰਗਾਂ ਦੇ ਅਹੁਦੇਦਾਰਾਂ ਨਾਲ ਵੱਖ-ਵੱਖ ਮੀਟਿੰਗਾਂ ਕਰਕੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।ਮੀਟਿੰਗ ਦੌਰਾਨ ਸਰੂਪ ਚੰਦ ਸਿੰਗਲਾ ਨੇ ਵਰਕਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਇਲਾਕਿਆਂ ਵਿੱਚ ਜਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਤਿਰੰਗਾ ਯਾਤਰਾ ਨਾਲ ਜੋੜਣ।

ਇਹ ਵੀ ਪੜ੍ਹੋ  ਵਰਿੰਦਰ ਸ਼ਰਮਾ ਬਠਿੰਡਾ ਦੇਹਾਤੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਨਿਯੁਕਤ

ਉਨ੍ਹਾਂ ਕਿਹਾ ਕਿ ਇਹ ਯਾਤਰਾ ਸਿਰਫ਼ ਭਾਜਪਾ ਦਾ ਪ੍ਰੋਗਰਾਮ ਨਹੀਂ, ਸਗੋਂ ਦੇਸ਼ਭਗਤੀ ਅਤੇ ਰਾਸ਼ਟਰੀ ਏਕਤਾ ਦਾ ਪ੍ਰਤੀਕ ਹੈ। ਇਸ ਵਿੱਚ ਸਮਾਜ ਦੇ ਹਰ ਵਰਗ, ਵਪਾਰੀਆਂ, ਨੌਜਵਾਨਾਂ, ਮਹਿਲਾਵਾਂ, ਅਧਿਆਪਕਾਂ, ਸਮਾਜਿਕ ਸੰਸਥਾਵਾਂ ਅਤੇ ਆਮ ਨਾਗਰਿਕਾਂ ਨੂੰ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਵੇਗਾ।ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਆਜ਼ਾਦੀ ਦਿਵਸ ਸਾਨੂੰ ਉਹਨਾਂ ਵੀਰ ਸ਼ਹੀਦਾਂ ਦੀ ਯਾਦ ਦਿਵਾਉਂਦਾ ਹੈ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੇ ਪ੍ਰਾਣਾਂ ਦੀ ਕੁਰਬਾਨੀ ਦਿੱਤੀ। ਤਿਰੰਗਾ ਯਾਤਰਾ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਦੇਸ਼ਭਗਤੀ ਦੀ ਭਾਵਨਾ ਨੂੰ ਮਜ਼ਬੂਤ ਕਰਨਾ, ਰਾਸ਼ਟਰੀ ਝੰਡੇ ਦੇ ਸਨਮਾਨ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਆਜ਼ਾਦੀ ਸੈਨਾਨੀਆਂ ਦੇ ਸੰਘਰਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਹੈ।

ਇਹ ਵੀ ਪੜ੍ਹੋ  Amritsar ਵਿੱਚ 10 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਇਹ ਯਾਤਰਾ ਸ਼ਹਿਰ ਦੇ ਪ੍ਰਮੁੱਖ ਮਾਰਗਾਂ ਰਾਹੀਂ ਕੱਢੀ ਜਾਵੇਗੀ, ਜਿਸ ਵਿੱਚ ਵੱਡੀ ਗਿਣਤੀ ਵਿੱਚ ਵਰਕਰ ਹੱਥਾਂ ਵਿੱਚ ਤਿਰੰਗਾ ਲੈ ਕੇ ਸ਼ਾਮਲ ਹੋਣਗੇ। ਯਾਤਰਾ ਦੌਰਾਨ ਦੇਸ਼ਭਗਤੀ ਦੇ ਗੀਤਾਂ ਅਤੇ ਨਾਅਰਿਆਂ ਰਾਹੀਂ ਰਾਸ਼ਟਰ ਪ੍ਰੇਮ ਦਾ ਸੰਦੇਸ਼ ਦਿੱਤਾ ਜਾਵੇਗਾ।ਭਾਜਪਾ ਆਗੂਆਂ ਨੇ ਵਿਸ਼ਵਾਸ ਜਤਾਇਆ ਕਿ ਬਠਿੰਡਾ ਸ਼ਹਿਰ ਦੇ ਨਾਗਰਿਕ ਇਸ ਤਿਰੰਗਾ ਯਾਤਰਾ ਵਿੱਚ ਉਤਸ਼ਾਹ ਨਾਲ ਭਾਗ ਲੈ ਕੇ ਆਜ਼ਾਦੀ ਦਿਵਸ ਦੇ ਇਸ ਮੌਕੇ ਨੂੰ ਇਤਿਹਾਸਕ ਬਣਾਉਣਗੇ। ਪਾਰਟੀ ਨੇ ਸਾਰੇ ਦੇਸ਼ਭਗਤ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ 14 ਅਗਸਤ ਦੀ ਸ਼ਾਮ ਤਿਰੰਗਾ ਯਾਤਰਾ ਵਿੱਚ ਸ਼ਾਮਲ ਹੋ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦਾ ਸੰਦੇਸ਼ ਦੇਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Guru Kashi University ਵੱਲੋਂ “ ਨਸ਼ਾ ਮੁਕਤ ਯੁਵਾ” ਪ੍ਰੋਗਰਾਮ ਦਾ ਆਯੋਜਨ

Talwandi Sabo News:ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ...

ਵਰਿੰਦਰ ਸ਼ਰਮਾ ਬਠਿੰਡਾ ਦੇਹਾਤੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਨਿਯੁਕਤ

👉ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੀਤੀ...