ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ ਭਾਜਪਾ – ਹਰਚੰਦ ਸਿੰਘ ਬਰਸਟ

Date:

spot_img

ਚਾਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਾਰ ਦੇ ਡਰ ਕਾਰਨ ਯੂ.ਪੀ.ਐਸ.ਸੀ. ਲੇਟਰਲ ਐਂਟਰੀ ਦਾ ਫ਼ੈਸਲਾ ਵਾਪਸ ਲਿਆ ਗਿਆ
ਚੰਡੀਗੜ੍ਹ, 24 ਅਗਸਤ: ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਯੂ.ਪੀ.ਐਸ.ਸੀ. ਲੇਟਰਲ ਐਂਟਰੀ ਸਕੀਮ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਭਾਜਪਾ ਦੇਸ਼ ਦੇ ਸੰਵਿਧਾਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਇਹਨਾਂ ਦਾ ਹਰ ਫੈਸਲਾ ਕਿੱਥੇ ਨਾ ਕਿੱਥੇ ਸੰਵਿਧਾਨ ਦੇ ਖਿਲਾਫ਼ ਹੁੰਦਾ ਹੈ। ਭਾਜਪਾ ਵੱਲੋਂ ਸੰਵਿਧਾਨ ਵਿੱਚ ਦਿੱਤੇ ਰਿਜ਼ਰਵੇਸ਼ਨ ਦੇ ਅਧਿਕਾਰਾਂ ਨੂੰ ਤਾਕ ਤੇ ਰੱਖ ਕੇ ਇਹ ਭਰਤੀ ਕੱਢੀ ਗਈ ਸੀ, ਤਾਂ ਜੋ ਉਹ ਆਪਣੇ ਚਹੇਤਿਆਂ ਨੂੰ ਸਰਕਾਰ ਦੇ ਊੱਚੇ ਅਹੁਦਿਆਂ ਤੇ ਬੈਠਾ ਸਕਣ।

ਆਮ ਆਦਮੀ ਪਾਰਟੀ ਵੱਲੋਂ ਪੰਜਾਬ ’ਚ 25 ‘ਬੁਲਾਰਿਆਂ’ ਦੇ ਨਾਵਾਂ ਦਾ ਐਲਾਨ

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਹੀ ਸੰਵਿਧਾਨ ਅਤੇ ਰਿਜ਼ਰਵੇਸ਼ਨ ਨੂੰ ਅਣਦੇਖਾ ਕਰਕੇ ਲੇਟਰਲ ਐਂਟਰੀ ਰਾਹੀਂ ਆਈਏਐਸ ਪੱਧਰ ਦੀਆਂ 60 ਤੋਂ ਵੱਧ ਅਸਾਮੀਆਂ ਭਰ ਚੁੱਕੀ ਹੈ ਤੇ ਹੁਣ ਫਿਰ 45 ਹੋਰ ਅਹੁਦਿਆਂ ਤੇ ਨਿਯੁਕਤੀਆਂ ਕਰਨਾ ਚਾਹੁੰਦੀ ਸੀ। ਪਰ ਦੇਸ਼ ਵਿੱਚ ਇਸਦਾ ਵਿਰੋਧ ਹੋਣ ਅਤੇ ਚਾਰ ਰਾਜਾਂ ਵਿੱਚ ਚੋਣ ਹੋਣ ਕਾਰਨ ਇਸ ਨੂੰ ਰੱਦ ਕਰਨਾ ਪਿਆ। ਚਾਹੇ ਭਾਜਪਾ ਨੇ ਚਾਰ ਰਾਜਾਂ ਹਰਿਆਣਾ, ਜੰਮੂ-ਕਸ਼ਮੀਰ, ਝਾਰਖੰਡ ਅਤੇ ਮਹਾਰਾਸ਼ਟਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਾਰ ਦੇ ਡਰ ਕਾਰਨ ਇਹ ਫ਼ੈਸਲਾ ਵਾਪਸ ਲੈ ਲਿਆ ਹੈ,

ਪਹਿਲਵਾਨ ਵਿਨੇਸ਼ ਫ਼ੋਗਟ ਦੀ ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਨਾਲ ਮਿਲਣੀ ਦੀ ਸਿਆਸੀ ਹਲਕਿਆਂ ’ਚ ਚਰਚਾ!

ਪਰ ਲੋਕ ਇਹਨਾਂ ਦੇ ਇਰਾਦੀਆਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਚੋਣਾਂ ਵਿੱਚ ਉਹ ਭਾਜਪਾ ਨੂੰ ਇਸਦਾ ਕਰਾਰਾ ਜਵਾਬ ਦੇਣਗੇ। ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਇਹਨਾਂ ਉੱਚ ਅਹੁਦਿਆਂ ਤੇ ਯੂ.ਪੀ.ਐਸ.ਸੀ. ਵੱਲੋਂ ਸਿਵਿਲ ਸਰਵਿਸਿਜ ਦੀ ਤਿੰਨ ਪੱਧਰ ਦੀਆਂ ਪ੍ਰੀਖਿਆਵਾਂ ਤੋਂ ਬਾਅਦ ਚੁਣੇ ਹੋਏ ਅਧਿਕਾਰੀਆਂ ਨੂੰ ਕਈ ਸਾਲਾਂ ਦਾ ਤਜੁਰਬਾ ਹਾਸਲ ਕਰਨ ਮਗਰੋਂ ਤੈਨਾਤ ਕੀਤਾ ਜਾਂਦਾ ਹੈ, ਪਰ ਲੇਟਰਲ ਐਂਟਰੀ ਰਾਹੀਂ ਯੂ.ਪੀ.ਐਸ.ਸੀ. ਵੱਲੋਂ ਸਿਰਫ਼ ਇੱਕ ਇੰਟਰਵਿਯੂ ਲੈ ਕੇ ਇਹਨਾਂ ਅਹੁਦਿਆਂ ਤੇ ਤੈਨਾਤੀ ਕਰ ਦਿੱਤੀ ਜਾਂਦੀ ਹੈ, ਜੋ ਕਿ ਗਰੀਬ ਲੋਕਾਂ ਦੇ ਹੱਕਾਂ ਨਾਲ ਧੱਕਾ ਹੈ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

मुंबई में 23-24 अगस्त को होगा ‘हैपनिंग हरियाणा’ रोडशो : राव नरबीर सिंह

👉विकसित भारत-2047 के निर्माण में हरियाणा की भूमिका को...

ट्रैप में रिश्वत की रकम देने वालों को मिलेगी वापस; हरियाणा ने बनाया रिवॉल्विंग फंड

Haryana News: हरियाणा सरकार ने भ्रष्टाचार के विरुद्ध कार्रवाई...