👉ਪੰਜਾਬ ਦੇ ਸਨੌਰ ਵਿਖੇ ਸ਼ਹੀਦ ਊਧਮ ਸਿੰਘ ਜੀ ਦੇ 87ਵੇਂ ਸ਼ਹੀਦੀ ਦਿਵਸ ਮੌਕੇ ਕਰਵਾਏ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਕੀਤੀ ਸ਼ਿਰਕਤ
Patiala News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਉਹ ਸੂਬੇ ਦੇ ਲੋਕਾਂ ਨੂੰ ਦੱਸਣ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਗਏ 56 ਐਲਾਨਾਂ ਵਿੱਚੋਂ ਕਿੰਨੇ ਪੂਰੇ ਹੋਏ ਹਨ, ਅਗਲੀਆਂ ਚੋਣਾਂ ਹੋਣ ਵਿੱਚ ਮਹਿਜ਼ 4 ਮਹੀਨੇ ਬਾਕੀ ਹਨ, ਕੀ ਉਹ ਸਾਰੇ ਐਲਾਨਾਂ ਨੂੰ ਪੂਰਾ ਕਰ ਦੇਣਗੇ।ਸ੍ਰੀ ਸੈਣੀ ਅੱਜ ਪੰਜਾਬ ਦੇ ਸਨੌਰ ਵਿਖੇ ਸ਼ਹੀਦ ਊਧਮ ਸਿੰਘ ਜੀ ਦੇ 87ਵੇਂ ਸ਼ਹੀਦੀ ਦਿਵਸ ਮੌਕੇ ਆਯੋਜਿਤ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸੰਬੋਧਨ ਕਰ ਰਹੇ ਸਨ।ਇਸ ਮੌਕੇ ਉਨ੍ਹਾਂ ਸ਼ਹੀਦ ਊਧਮ ਸਿੰਘ ਨੂੰ ਨਮਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਸਰਕਾਰ ਹੀ ਸ਼ਹੀਦ ਊਧਮ ਸਿੰਘ ਵੱਲੋਂ ਨੌਜਵਾਨਾਂ ਦੇ ਵਿਕਾਸ ਲਈ ਵੇਖੇ ਗਏ ਸੁਪਨਿਆਂ ਨੂੰ ਪੂਰਾ ਕਰ ਸਕਦੀ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ‘ਤੇ ਤੰਜ ਕੱਸਦਿਆਂ ਕਿਹਾ ਕਿ ਸਿਰਫ਼ ਨਾਅਰਿਆਂ ਨਾਲ ਨਹੀਂ, ਨੀਅਤ ਨਾਲ ਰਾਜ ਦਾ ਵਿਕਾਸ ਹੁੰਦਾ ਹੈ।ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਵਿੱਚ ਐਕਸਾਈਜ਼ ਇੰਸਪੈਕਟਰ ਦੀ ਭਰਤੀ ਵਿੱਚ ਗੜਬੜੀ ਹੋਣ ਦਾ ਦੋਸ਼ ਲਗਾਉਂਦਿਆਂ “ਆਪ ਸਰਕਾਰ” ਨੂੰ ਘੇਰਿਆ ਅਤੇ ਇਸ ਨੂੰ ਪ੍ਰਤਿਭਾਵਾਨ ਨੌਜਵਾਨਾਂ ਨਾਲ ਬਹੁਤ ਵੱਡਾ ਧੋਖਾ ਕਰਾਰ ਦਿੱਤਾ।
ਇਹ ਵੀ ਪੜ੍ਹੋ ਭਰਵੀਂ ਕਨਵੈਨਸ਼ਨ ਤੇ ਮਾਰਚ ਕਰਕੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹਾਦਤ ਦਿਹਾੜਾ
ਉਨ੍ਹਾਂ ਪ੍ਰੋਗਰਾਮ ਵਿੱਚ ਇੱਕ ਬੁਲਾਰੇ ਵੱਲੋਂ “ਪੰਜਾਬ ਸਰਕਾਰ ਨੇ 30 ਪ੍ਰਤੀਸ਼ਤ ਚੋਣਾਵੀਂ ਵਾਅਦੇ ਪੂਰੇ ਕੀਤੇ” ਦੇ ਹਵਾਲੇ ਨਾਲ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੱਸਣ ਕਿ ਉਨ੍ਹਾਂ ਨੇ ਪਿਛਲੀਆਂ ਚੋਣਾਂ ਵਿੱਚ ਕੀਤੇ ਗਏ ਕਿੰਨੇ ਵਾਅਦਿਆਂ ਨੂੰ ਪੂਰਾ ਕਰ ਲਿਆ ਹੈ? ਅਤੇ ਕੀ ਬਾਕੀ 4 ਮਹੀਨਿਆਂ ਵਿੱਚ ਬਾਕੀ ਐਲਾਨਾਂ ਨੂੰ ਪੂਰਾ ਕਰ ਦੇਣਗੇ?ਸ੍ਰੀ ਸੈਣੀ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਹੇਠ ਭਾਰਤ ਅੱਜ ਵਿਰਾਸਤ ‘ਤੇ ਮਾਣ ਕਰਦਿਆਂ ਹੋਇਆ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ। ਹਰਿਆਣਾ ਵਿੱਚ ਸਾਡੀ ਸਰਕਾਰ ਇਸੇ ਭਾਵਨਾ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ, ਔਰਤਾਂ ਅਤੇ ਨੌਜਵਾਨਾਂ ਦੇ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਪਿਛਲੀ ਵਿਧਾਨ ਸਭਾ ਚੋਣ ਵਿੱਚ ਭਾਜਪਾ ਨੇ ਆਪਣੇ ਚੋਣਾਵੀਂ ਸੰਕਲਪ-ਪੱਤਰ ਵਿੱਚ 217 ਸੰਕਲਪ ਲਏ ਸਨ, ਜਿਨ੍ਹਾਂ ਵਿੱਚੋਂ 70 ਸੰਕਲਪ ਤਾਂ ਮਹਿਜ਼ ਡੇਢ ਸਾਲ ਵਿੱਚ ਹੀ ਪੂਰੇ ਕਰ ਦਿੱਤੇ ਹਨ, ਬਾਕੀ ਦੇ 147 ਸੰਕਲਪ ਵੀ ਬਹੁਤ ਜਲਦੀ ਪੂਰੇ ਕਰ ਦਿੱਤੇ ਜਾਣਗੇ।ਉਨ੍ਹਾਂ ਪੰਜਾਬ ਦੀ ਜਨਤਾ ਨੂੰ ਸ਼ਹੀਦ ਸਰਦਾਰ ਊਧਮ ਸਿੰਘ ਜੀ ਦੇ ਆਦਰਸ਼ਾਂ ‘ਤੇ ਚੱਲਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਭਾਜਪਾ ਹੀ ਇਕੋ-ਇਕ ਅਜਿਹੀ ਪਾਰਟੀ ਹੈ ਜੋ ਮਹਾਂਪੁਰਖਾਂ ਦਾ ਸਤਿਕਾਰ ਕਰਕੇ ਦੇਸ਼ ਨੂੰ ਵਿਕਸਤ ਅਤੇ ਸੰਸਕਾਰਿਤ ਕਰਨ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ ‘ਹਰ ਬੂਥ, ਮਜ਼ਬੂਤ’;ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਨੇ ਚੋਣਾਂ ਦਾ ਬਿਗੁਲ ਵਜਾਇਆ
ਸ੍ਰੀ ਨਾਇਬ ਸਿੰਘ ਸੈਣੀ ਨੇ ਸਨੌਰ ਨੂੰ ਪਾਵਨ ਧਰਤੀ ਦੱਸਿਆ ਅਤੇ ਕਿਹਾ ਕਿ ਕੁਝ ਧਰਤੀਆਂ ਸਿਰਫ਼ ਇਤਿਹਾਸ ਦਾ ਹਿੱਸਾ ਬਣਦੀਆਂ ਹਨ… ਪਰ ਕੁਝ ਧਰਤੀਆਂ ਇਤਿਹਾਸ ਘੜਦੀਆਂ ਹਨ। ਸਨੌਰ ਅਜਿਹੀ ਹੀ ਪੁੰਨਭੂਮੀ ਹੈ। ਇਹ ਸਿਰਫ਼ ਇੱਕ ਕਸਬਾ ਨਹੀਂ ਹੈ, ਸਿਰਫ਼ ਇੱਕ ਖੇਤਰ ਨਹੀਂ ਹੈ; ਇਹ ਰਾਸ਼ਟਰਭਗਤੀ ਦੀ ਰਾਜਧਾਨੀ ਹੈ। ਇਸ ਧਰਤੀ ਦੀ ਮਿੱਟੀ ਸਾਨੂੰ ਯਾਦ ਦਿਵਾਉਂਦੀ ਹੈ ਕਿ ਆਜ਼ਾਦੀ ਸਾਨੂੰ ਵਿਰਸੇ ਵਿੱਚ ਨਹੀਂ ਮਿਲੀ, ਸਗੋਂ ਗੁਰੂਆਂ ਦੇ ਤਪ, ਵੀਰਾਂ ਦੇ ਪਰਾਕ੍ਰਮ ਅਤੇ ਸ਼ਹੀਦਾਂ ਦੇ ਬਲਿਦਾਨ ਤੋਂ ਮਿਲੀ ਹੈ।ਉਨ੍ਹਾਂ ਸਰਦਾਰ ਊਧਮ ਸਿੰਘ ਦੇ ਜੀਵਨ ‘ਤੇ ਵਿਸਥਾਰ ਨਾਲ ਚਾਨਣਾ ਪਾਉਂਦਿਆਂ ਉਨ੍ਹਾਂ ਦੀ ਰਾਸ਼ਟਰਭਗਤੀ ਤੋਂ ਜਾਣੂ ਕਰਵਾਇਆ ਕਿ ਕਿਸ ਤਰ੍ਹਾਂ ਨਾਲ ਸਰਦਾਰ ਊਧਮ ਸਿੰਘ ਨੇ ਜਲ੍ਹਿਆਂਵਾਲਾ ਕਾਂਡ ਦੇ ਦੋਸ਼ੀ ਅੰਗਰੇਜ਼ ਅਫ਼ਸਰ ਡਾਇਰ ਨੂੰ ਲੰਡਨ ਜਾ ਕੇ ਮਾਰਿਆ ਸੀ। ਊਧਮ ਸਿੰਘ ਜੀ ਨੇ ਅੰਗਰੇਜ਼ ਜਨਤਾ ਅਤੇ ਅੰਗਰੇਜ਼ੀ ਸਾਮਰਾਜਵਾਦ ਵਿੱਚ ਫ਼ਰਕ ਕੀਤਾ। ਉਨ੍ਹਾਂ ਦੀ ਲੜਾਈ ਕਿਸੇ ਧਰਮ, ਕਿਸੇ ਜਾਤੀ, ਕਿਸੇ ਦੇਸ਼ ਦੀ ਜਨਤਾ ਨਾਲ ਨਹੀਂ ਸੀ ਸਗੋਂ ਅਨਿਆਂ ਦੇ ਖ਼ਿਲਾਫ਼ ਸੀ।ਸ੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਲੋਕਾਂ ਵਿੱਚ ਜੋਸ਼ ਭਰਦਿਆਂ ਕਿਹਾ ਕਿ ਇੱਕ ਊਧਮ ਸਿੰਘ ਨੇ ਇੱਕੀ ਸਾਲਾਂ ਤੱਕ ਆਪਣਾ ਸੰਕਲਪ ਨਿਭਾਇਆ ਅਤੇ ਇੱਕ ਸਾਮਰਾਜ ਦੀ ਨੀਂਹ ਹਿਲਾ ਦਿੱਤੀ। ਅੱਜ ਜੇਕਰ ਸਾਢੇ ਤਿੰਨ ਕਰੋੜ ਪੰਜਾਬੀ ਆਪਣੇ ਸੰਕਲਪ ਨਿਭਾ ਲੈਣ, ਤਾਂ ਪੰਜਾਬ ਦੀ ਤਕਦੀਰ ਬਦਲਣ ਤੋਂ ਦੁਨੀਆਂ ਦੀ ਕੋਈ ਤਾਕਤ ਨਹੀਂ ਰੋਕ ਸਕਦੀ।ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ, ਪ੍ਰੋਗਰਾਮ ਦੇ ਆਯੋਜਕ ਸ੍ਰੀ ਹਰਦੀਪ ਸਿੰਘ ਕੰਬੋਜ, ਬਾਬਾ ਬ੍ਰਹਮ ਦਾਸ ਜੀ ਮਹਾਰਾਜ, ਸਵਾਮੀ ਰਾਜੇਸ਼ਵਰਾਨੰਦ ਮਹਾਰਾਜ, ਸੰਤ ਮਹੇਸ਼ ਮੁਨਿ ਜੀ ਮਹਾਰਾਜ ਸਮੇਤ ਹੋਰ ਪਤਵੰਤੇ ਵਿਅਕਤੀ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।






