Delhi ’ਚ ਅੱਜ 27 ਸਾਲਾਂ ਬਾਅਦ BJP ਮੁੜ ਪੇਸ਼ ਕਰੇਗੀ ਬਜ਼ਟ, ਮੁੱਖ ਮੰਤਰੀ ਖ਼ੁਦ ਕਰਨਗੇ ਪੇਸ਼

0
39
+1

Delhi News: ਦੇਸ ਦੀ ਰਾਜਧਾਨੀ ਦਿੱਲੀ ’ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੱਲੋਂ 27 ਸਾਲਾਂ ਬਾਅਦ ਅੱਜ ਮੰਗਲਵਾਰ ਨੂੰ ਪਹਿਲੀ ਵਾਰ ਬਜ਼ਟ ਕੀਤਾ ਜਾਵੇਗਾ। ਮੁੱਖ ਮੰਤਰੀ ਰੇਖਾ ਗੁਪਤਾ ਖ਼ੁਦ ਇਹ ਬਜ਼ਟ ਪੇਸ਼ ਕਰਨਗੇ। ਬਜ਼ਟ ਸੈਸ਼ਨ ਤੋਂ ਪਹਿਲਾਂ ਮੁੱਖ ਮੰਤਰੀ ਰੇਖਾ ਗੁਪਤਾ ਦੀ ਅਗਵਾਈ ਹੇਠ ਦਿੱਲੀ ਕੈਬਨਿਟ ਦੀ ਇੱਕ ਮੀਟਿੰਗ ਵੀ ਹੋਈ, ਜਿਸ ਵਿਚ ਕਾਫ਼ੀ ਸਾਰੇ ਫੈਸਲਿਆਂ ’ਤੇ ਮੋਹਰ ਲਗਾਈ ਗਈ।

ਇਹ ਵੀ ਪੜ੍ਹੋ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਨੂੰ ਲੈਣ ਲਈ ਡਿੱਬਰੂਗੜ੍ਹ ਪੁੱਜੀ ਪੰਜਾਬ ਪੁਲਿਸ

ਜਿਕਰਯੋਗ ਹੈ ਕਿ ਪਿਛਲੇ ਮਹੀਨੇ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਭਾਰੀ ਬਹੁਮਤ ਲੈ ਕੇ ਮੁੜ ਸੱਤਾ ਵਿਚ ਆਉਣ ਵਾਲੀ ਭਾਜਪਾ ਵੱਲੋਂ ਦਿੱਲੀ ਦੇ ਲੋਕਾਂ ਨਾਲ ਕਾਫ਼ੀ ਸਾਰੇ ਵਾਅਦੇ ਕੀਤੇ ਸਨ, ਜਿੰਨ੍ਹਾਂ ਵਿਚੋਂ ਕੁੱਝ ਨੂੰ ਇਸ ਬਜ਼ਟ ਵਿਚ ਪੂਰਾ ਕਰਨ ਦਾ ਐਲਾਨ ਦੀ ਵੀ ਉਮੀਦ ਕੀਤੀ ਜਾ ਰਹੀ ਹੈ। ਇੰਨ੍ਹਾਂ ਵਿਚ ਦਿੱਲੀ ਦੀਆਂ ਔਰਤਾਂ ਨੂੰ 2100-2100 ਰੁਪਏ ਦੇਣ ਸਬੰਧੀ ਪਿਛਲੇ ਦਿਨੀਂ ਅੰਤਰਰਾਸਟਰੀ ਮਹਿਲਾ ਦਿਵਸ ਮੌਕੇ ਐਲਾਨ ਕਰ ਦਿੱਤਾ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here