Monday, April 20, 2026
spot_img
spot_img

ਭਾਜਪਾ ਦਾ ਔਰਤ ਵਿਰੋਧੀ ਚਿਹਰਾ ਹੋਇਆ ਬੇਨਕਾਬ, ਮਹਿਲਾ ਰਾਖਵਾਂ ਕਰਨ ਬਿਲ ਦੀ ਆੜ ਵਿੱਚ ਡੀ ਲਿਮੀਟੇਸ਼ਨ ਦੀ ਸੀ ਸਾਜਿਸ਼, ਵਿਰੋਧੀਆਂ ਨੇ ਨਕਾਰਿਆ ਬਿੱਲ: ਵਿਜੇ ਇੰਦਰ ਸਿੰਗਲਾ

Date:

spot_img

👉ਔਰਤਾਂ ਦਾ ਰਾਖਵਾਂ ਕਰਨ ਪਹਿਲਾਂ ਹੀ ਦੇਸ਼ ਦਾ ਬਣ ਚੁੱਕਿਆ ਕਾਨੂੰਨ ਹੁਣ ਭਾਜਪਾ ਨੂੰ ਬਿੱਲ ਲਿਆਉਣ ਦੀ ਕੀ ਪਈ ਸੀ ਜਰੂਰਤ
Bathinda News:ਲੋਕ ਸਭਾ ਵਿੱਚ ਮੋਦੀ ਸਰਕਾਰ ਵੱਲੋਂ ਲਿਆਂਦੇ ਮਹਿਲਾ ਰਾਖਵਾ ਕਰਨ ਬਿਲ ਦਾ ਵਿਰੋਧੀ ਧਿਰ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਵਿਰੋਧੀ ਧਿਰਾਂ ਵੱਲੋਂ ਡੱਟਕੇ ਵਿਰੋਧ ਕੀਤਾ ਗਿਆ ਕਿਉਂਕਿ ਔਰਤਾਂ ਦਾ ਰਾਖਵਾਂ ਕਰਨ ਪਹਿਲਾਂ ਹੀ ਦੇਸ਼ ਦਾ ਕਾਨੂੰਨ ਬਣ ਚੁੱਕਿਆ ਹੈ, ਪਰ ਹੁਣ ਸਾਜਿਸ਼ ਤਹਿਤ ਮੋਦੀ ਸਰਕਾਰ ਇਹ ਕਾਨੂੰਨ ਲਿਆਈ ਕਿਉਂਕਿ ਮਹਿਲਾ ਰਾਖਵਾਂਕਰਨ ਬਿੱਲ ਦੀ ਆੜ ਵਿੱਚ ਭਾਜਪਾ ਸਰਕਾਰ ਦਾ ਮੁੱਖ ਏਜੰਡਾ ਡੀਲਿਮੀਟੇਸ਼ਨ ਸੀ ਜਿਸ ਨੂੰ ਵਿਰੋਧੀ ਧਿਰਾਂ ਨੇ ਨਕਾਰ ਦਿੱਤਾ। ਇਹਨਾਂ ਗੱਲਾਂ ਦਾ ਪ੍ਰਗਟਾਵਾ ਕਾਂਗਰਸ ਸੀ ਡਬਲਯੂ ਸੀ ਕਮੇਟੀ ਮੈਂਬਰ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਾਂਗਰਸ ਭਵਨ ਵਿਖੇ ਜ਼ਿਲਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਰੱਖੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ 2003 ਵਿੱਚ ਕਾਨੂੰਨ ਪਾਸ ਕਰਨ ਤੋਂ ਬਾਅਦ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਤਕਰੀਬਨ 30 ਮਹੀਨਿਆਂ ਲਈ ਇਸ ਦੇ ਲਾਗੂ ਕਰਨ ਵਿੱਚ ਦੇਰੀ ਕੀਤੀ 16 ਅਪ੍ਰੈਲ 2026 ਨੂੰ ਕਾਨੂੰਨ ਨੋਟੀਫਾਈ ਕੀਤਾ ਗਿਆ

ਇਹ ਵੀ ਪੜ੍ਹੋ  ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

ਉਸ ਦਿਨ ਲੋਕ ਸਭਾ ਦਾ ਵਿਸਥਾਰ ਕਰਨ ਸੰਸਦੀ ਹਲਕੇ ਮੁੜ ਵੰਡਣ ਅਤੇ ਪ੍ਰਤੀਨਿਧਤਾ ਬਦਲਣ ਲਈ ਨਵੇਂ ਬਿੱਲ ਪੇਸ਼ ਕੀਤੇ ਗਏ ਇੱਕ ਸਪਸ਼ਟ ਰਣਨੀਤੀ ਨੂੰ ਦਰਸਾਉਂਦਾ ਹੈ ਪਹਿਲਾਂ ਕਾਨੂੰਨ ਲਾਗੂ ਕਰਨ ਵਿੱਚ ਦੇਰੀ ਕਰੋ ਫਿਰ ਉਸਨੂੰ ਹੱਦਬੰਦੀ ਨਾਲ ਜੋੜੋ ਅਤੇ ਅੰਤ ਵਿੱਚ ਕੁਝ ਸੂਬਿਆਂ ਦੇ ਪੱਖ ਵਿੱਚ ਰਾਜਨੀਤਿਕ ਸਖਤੀ ਨੂੰ ਪੁਨਰ ਗਠਿਤ ਕਰਨ ਲਈ ਇਸਦਾ ਗਲਤ ਇਸਤੇਮਾਲ ਕਰੋ ਜਿਸ ਤੋਂ ਵਿਰੋਧੀ ਧਿਰਾਂ ਪੂਰੀ ਤਰਹਾਂ ਸੁਚੇਤ ਸਨ ਅਤੇ ਇਸ ਬਿਲ ਦਾ ਡੱਟ ਕੇ ਵਿਰੋਧ ਕੀਤਾ ਗਿਆ ਅਤੇ ਬਿੱਲ ਪਾਸ ਨਹੀਂ ਹੋ ਸਕਿਆ। ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਭਾਜਪਾ ਆਪਣੇ ਸਿਸਟਮ ਤਹਿਤ ਕੁਰਸੀ ਦੇ ਲਾਲਚ ਨੂੰ ਮੁੱਖ ਰੱਖਕੇ ਰਾਜਨੀਤੀ ਕਰ ਰਹੀ ਹੈ ਕਿਉਂਕਿ ਭਾਜਪਾ ਨੂੰ ਮਹਿਲਾ ਰਾਖਵਾਂ ਕਰਨ ਦੀ ਕੋਈ ਜਰੂਰਤ ਨਹੀਂ, ਜੇਕਰ ਮੋਦੀ ਸਰਕਾਰ 33 ਫੀਸਦੀ ਰਾਖਵਾਂ ਕਰਨ ਨੂੰ ਅਮਲੀ ਰੂਪ ਪਹਿਨਾਵੇ ਤਾਂ ਅੱਜ ਸੰਸਦ ਦੀ ਬੈਠਕ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਦਿਖਾਈ ਦੇਣਗੀਆਂ। ਉਹਨਾਂ ਕਿਹਾ ਕਿ ਵਿਰੋਧੀ ਧਿਰ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਵਿਰੋਧੀ ਧਿਰਾਂ ਵੱਲੋਂ ਇਸ ਮਾਮਲੇ ਤੇ ਪ੍ਰਮੁਖਤਾ ਨਾਲ ਆਪਣਾ ਦਾਅਵਾ ਪੇਸ਼ ਕੀਤਾ ਤੇ ਇਸ ਬਿੱਲ ਨੂੰ ਮੁੱਢੋਂ ਨਕਾਰ ਦਿੱਤਾ ਜੋ ਕਾਂਗਰਸ ਪਾਰਟੀ ਦੀ ਵੱਡੀ ਜਿੱਤ ਹੈ ਅਤੇ ਭਾਜਪਾ ਦੀ ਸਭ ਤੋਂ ਵੱਡੀ ਹਾਰ ਹੈ।

ਇਹ ਵੀ ਪੜ੍ਹੋ  ਵੜਿੰਗ ਨੇ ਦਾਖਾ ਅਤੇ ਜਗਰਾਉਂ ਦੀਆਂ ਦਾਣਾ ਮੰਡੀ ਦਾ ਕੀਤਾ ਦੌਰਾ

ਉਹਨਾਂ ਦੇਸ਼ ਵਾਸੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਭਾਜਪਾ ਦੀਆਂ ਕੋਝੀਆਂ ਹਰਕਤਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਇਹ ਬਿੱਲ ਪੰਜ ਸੂਬਿਆਂ ਦੀਆਂ ਆਉਣ ਵਾਲੀਆਂ ਮੁੱਖ ਚੋਣਾਂ ਨੂੰ ਲੈ ਕੇ ਲਿਆਂਦਾ ਗਿਆ ਕਿਉਂਕਿ ਪੱਛਮੀ ਬੰਗਾਲ ਤੇ ਤਾਮਿਲਨਾਡੂ ਵਰਗੇ ਵੱਡੇ ਸੂਬਿਆਂ ਦੀਆਂ ਚੋਣਾਂ ਹਨ। ਉਹਨਾਂ ਕਿਹਾ ਕਿ ਪਾਪੂਲੇਸ਼ਨ ਕੰਟਰੋਲ ਵਿੱਚ ਪੰਜਾਬ ਨੇ ਵੱਡਾ ਰੋਲ ਨਿਭਾਇਆ ਪਰ ਹੁਣ ਡੀ ਲਿਮੀਟੇਸ਼ਨ ਨਾਲ ਸਭ ਤੋਂ ਵੱਡਾ ਨੁਕਸਾਨ ਪੰਜਾਬ ਦਾ ਹੋਣਾ ਹੈ ਪਰ ਕਾਂਗਰਸ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਇਸ ਮੌਕੇ ਉਹਨਾਂ ਪੰਜਾਬ ਦੇ ਮੌਜੂਦਾ ਹਾਲਾਤ ਤੇ ਵੀ ਚਿੰਤਾ ਜਾਹਰ ਕਰਦੇ ਹੋਏ ਮਾਨ ਸਰਕਾਰ ਨੂੰ ਘੇਰਿਆ ਤੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਸਮੇਂ ਦੀ ਲੋੜ ਹੈ। ਇਸ ਮੌਕੇ ਉਹਨਾਂ ਦੇ ਨਾਲ ਜਿਲ੍ਾ ਪ੍ਰਧਾਨ ਰਾਜਨ ਗਰਗ, ਅਸ਼ੋਕ ਕੁਮਾਰ, ਕੇਕੇ ਅਗਰਵਾਲ, ਕਿਰਨਜੀਤ ਸਿੰਘ ਗਹਿਰੀ, ਟਹਿਲ ਸਿੰਘ ਸੰਧੂ, ਸੁਨੀਲ ਕੁਮਾਰ ਜਿਲਾ ਮੀਤ ਪ੍ਰਧਾਨ ਅਤੇ ਪ੍ਰੈਸ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ ਬਲਜੀਤ ਸਿੰਘ ਮਾਧਵ ਰਾਮ ਸ਼ਰਮਾ ਅਤੇ ਸੁਨੀਲ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

मुख्यमंत्री की अध्यक्षता में हुई हाई पावर परचेज कमेटी की बैठक

👉ट्रांसफार्मरों के लिए 41 गैस सर्कट ब्रेकर खरीद की...

देवेंद्र सिंह कल्याण ने चुनाव प्रक्रिया पर कड़ी निगरानी के लिए पर्यवेक्षकों को दिए स्पष्ट निर्देश

👉ईवीएम सुरक्षा, व्यय नियंत्रण और कानून-व्यवस्था पर रखें विशेष...

ਵਾਰਡਬੰਦੀ ਵਿੱਚ ਅਸਮਾਨਤਾਵਾਂ ਨੂੰ ਲੈ ਕੇ ਅਕਾਲੀ ਦਲ ਦਾ ਪੰਜਾਬ ਸਰਕਾਰ ‘ਤੇ ਹਮਲਾ

👉ਨੋਟੀਫਿਕੇਸ਼ਨ ਅਤੇ ਨਕਸ਼ਿਆਂ ਵਿੱਚ ਵੱਡੀਆਂ ਗੜਬੜੀਆਂ ‘ਤੇ ਉਠਾਏ ਵੱਡੇ...