ਚੰਡੀਗੜ੍ਹ, 28 ਮਾਰਚ: ਦੋ ਦਿਨ ਪਹਿਲਾਂ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਦੇ ਵਿੱਚ ਇਕੱਲਿਆਂ ਲੋਕ ਸਭਾ ਚੋਣਾਂ ਲੜਨ ਦੇ ਕੀਤੇ ਐਲਾਨ ਤੋਂ ਬਾਅਦ ਵੀਰਵਾਰ ਪਹਿਲੀ ਵਾਰ ਚੋਣਾਂ ਸਬੰਧੀ ਭਾਜਪਾ ਦੀ ਕੋਰ ਕਮੇਟੀ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਮਾਮਲਾ ਇੰਚਾਰਜ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਦੀ ਅਗਵਾਈ ਹੇਠ ਹੋ ਰਹੀ ਇਸ ਮੀਟਿੰਗ ਦੇ ਵਿੱਚ ਸਮੂਹ ਆਗੂ ਹਿੱਸਾ ਲੈ ਰਹੇ ਹਨ।
ਗੁਰਦੁਆਰਾ ਨਾਨਕਮੱਤਾ ਦੇ ਮੁੱਖ ਸੇਵਾਦਾਰ ਦਾ ਗੋ+ਲੀਆਂ ਮਾਰ ਕੇ ਕੀਤਾ ਕ.ਤ.ਲ
ਪਾਰਟੀ ਦੇ ਉੱਚ ਸੂਤਰਾਂ ਮੁਤਾਬਕ ਇਸ ਮੀਟਿੰਗ ਦੇ ਵਿੱਚ ਚੋਣਾਂ ਸਬੰਧੀ ਰਣਨੀਤੀ ਤੈਅ ਕਰਨ ਅਤੇ 13 ਲੋਕ ਸਭਾ ਹਲਕਿਆਂ ਤੋਂ ਉਮੀਦਵਾਰਾਂ ਦੀ ਚੋਣ ਸੰਬੰਧੀ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪਾਰਟੀ ਨੂੰ ਮਜਬੂਤ ਕਰਨ ਲਈ ਦੂਜੀਆਂ ਪਾਰਟੀਆਂ ਤੋਂ ਆਗੂਆਂ ਦੀ ਸ਼ਮੂਲੀਅਤ ਲਈ ਵੀ ਰਣਨੀਤੀ ‘ਤੇ ਵਿਚਾਰ ਵਟਾਂਦਰਾ ਕੀਤਾ ਜਾ ਸਕਦਾ ਹੈ। ਗੌਰਤਲਬ ਹੈ ਕਿ ਭਾਜਪਾ 28 ਸਾਲਾਂ ਬਾਅਦ ਪੰਜਾਬ ਦੇ ਵਿੱਚ ਪਹਿਲੀ ਵਾਰ ਇਕੱਲਿਆਂ ਲੋਕ ਸਭਾ ਚੋਣਾਂ ਲੜਨ ਜਾ ਰਹੀ ਹੈ।
ਈਡੀ ਅੱਜ ਮੁੜ ਕੇਜਰੀਵਾਲ ਨੂੰ ਅਦਾਲਤ ’ਚ ਕਰੇਗੀ ਪੇਸ਼
ਇਸ ਤੋਂ ਪਹਿਲਾਂ ਉਹ ਅਕਾਲੀ ਦਲ ਨਾਲ ਮਿਲ ਕੇ ਹੀ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਲੜਦੀ ਰਹੀ ਹੈ ਅਤੇ ਲੋਕ ਸਭਾ ਦੇ ਵਿੱਚ ਭਾਜਪਾ ਦੇ ਹਿੱਸੇ ਸਿਰਫ ਤਿੰਨ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸੀਟ ਹੀ ਆਉਂਦੀ ਰਹੀ ਹੈ। ਜਿਸ ਦੇ ਚੱਲਦੇ ਹੁਣ ਬਾਕੀ 10 ਹਲਕਿਆਂ ਦੇ ਵਿੱਚ ਪਾਰਟੀ ਨੂੰ ਉਮੀਦਵਾਰਾਂ ਦੀ ਖੋਜ ਲਈ ਵੀ ਕਾਫੀ ਮੱਥਾ ਖਪਾਈ ਕਰਨੀ ਪੈਣੀ ਹੈ।
Share the post "ਵੱਖਰਿਆਂ ਚੋਂ ਲੜਨ ਦੇ ਐਲਾਨ ਤੋਂ ਬਾਅਦ ਭਾਜਪਾ ਦੀ ਕੋਰ ਕਮੇਟੀ ਦੀ ਮੀਟਿੰਗ ਸ਼ੁਰੂ"