ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ ਭਾਜਪਾ ਦੀ ਸੋਚੀ ਸਮਝੀ ਚਾਲ ਹੈ ਗੋਦਾਮਾਂ ਦਾ ਖਾਲੀ ਨਾ ਹੋਣਾ:ਟੀਨੂੰ

Date:

spot_img

ਭਾਜਪਾ ਲੋਕ ਸਭਾ ਚੋਣਾਂ ਵਿਚ ਇਕ ਵੀ ਸੀਟ ਨਾ ਮਿਲਣ ਦਾ ਬਦਲਾ ਪੰਜਾਬ ਦੇ ਕਿਸਾਨਾਂ ਤੋਂ ਲੈ ਰਹੀ ਹੈ
ਚੰਡੀਗੜ੍ਹ, 14 ਅਕਤੂਬਰ:ਝੋਨੇ ਦੀ ਖਰੀਦ ਵਿੱਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ‘ਤੇ ਤਿੱਖਾ ਹਮਲਾ ਕੀਤਾ ਹੈ। ‘ਆਪ’ ਆਗੂ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਕੇਂਦਰ ਨੇ ਜਾਣਬੁੱਝ ਕੇ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਲਈ ਗੁਦਾਮ ਖਾਲੀ ਨਹੀਂ ਕਰਵਾਏ।ਪਵਨ ਟੀਨੂੰ ਨੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਸਵਾਲ ਕੀਤਾ ਕਿ ਇਸ ਵਾਰ ਪੰਜਾਬ ਦੀਆਂ ਮੰਡੀਆਂ ਵਿੱਚ ਪਹਿਲੀ ਵਾਰ ਤਾਂ ਅਨਾਜ ਨਹੀਂ ਆਇਆ, ਫਿਰ ਕੇਂਦਰ ਸਰਕਾਰ ਨੇ ਅਜੇ ਤੱਕ ਜਗ੍ਹਾ ਖਾਲੀ ਕਿਉਂ ਨਹੀਂ ਕਰਵਾਈ? ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਹਫੜਾ-ਦਫੜੀ ਮਚਾ ਕੇ ਅਤੇ ਮਾਹੌਲ ਖਰਾਬ ਕਰਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਚਾਹੁੰਦੀ ਹੈ।ਉਨ੍ਹਾਂ ਕਿਹਾ ਕਿ ਕਣਕ ਅਤੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਕੇਂਦਰ ਸਰਕਾਰ ਵੱਲੋਂ ਕੀਤੀ ਜਾਂਦੀ ਹੈ। ਇਸ ਦੇ ਲਈ ਪੰਜਾਬ ਸਰਕਾਰ ਐਫਸੀਆਈ ਅਤੇ ਕੇਂਦਰ ਸਰਕਾਰ ਨੂੰ ਲਗਾਤਾਰ ਪੱਤਰ ਲਿਖ ਰਹੀ ਸੀ।

ਇਹ ਵੀ ਪੜ੍ਹੋ: ਹਾਰ ਦੇ ਡਰੋਂ ਕਾਂਗਰਸੀ ਆਗੂ ਪੰਚਾਇਤੀ ਚੋਣਾਂ ਰੱਦ ਕਰਨ ਦੀਆਂ ਗੱਲਾਂ ਕਰ ਰਹੇ ਹਨ:ਮਲਵਿੰਦਰ ਕੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਕੇਂਦਰੀ ਮੰਤਰੀ ਨੂੰ ਪੱਤਰ ਲਿਖਿਆ ਪਰ ਜਾਣਬੁੱਝ ਕੇ ਦੇਰੀ ਕੀਤੀ ਗਈਟੀਨੂੰ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਪੰਜਾਬ ਨੇ ਹਮੇਸ਼ਾ ਦੇਸ਼ ਦੇ ਅੰਨ ਭੰਡਾਰ ਨੂੰ ਭਰਿਆ ਹੈ ਅਤੇ ਪੂਰੇ ਦੇਸ਼ ਦੇ ਲੋਕਾਂ ਦਾ ਢਿੱਡ ਭਰਿਆ ਹੈ। ਪੰਜਾਬ ਦੇ ਕਿਸਾਨਾਂ ਕਾਰਨ ਦੇਸ਼ ਵਿੱਚ ਲਗਭਗ ਛੇ ਦਹਾਕਿਆਂ ਤੋਂ ਅਨਾਜ ਦੀ ਕੋਈ ਕਮੀ ਨਹੀਂ ਹੋਈ। ਇਸ ਦੇ ਲਈ ਸਾਡੇ ਕਿਸਾਨਾਂ ਨੇ ਆਪਣਾ ਪਾਣੀ ਖਤਮ ਕਰ ਦਿੱਤਾ। ਫਿਰ ਵੀ ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ। ਇਹ ਬੇਹੱਦ ਮੰਦਭਾਗਾ ਅਤੇ ਸ਼ਰਮਨਾਕ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਤੀ ਨਾਲ ਜੁੜੀਆਂ ਸਮੱਸਿਆਵਾਂ ਦਾ ਮਤਲਬ ਇੱਥੋਂ ਦੀ ਸਮੁੱਚੀ ਆਰਥਿਕਤਾ ਦਾ ਹਿੱਲਣਾ ਹੈ। ਇੱਥੋਂ ਦਾ ਸਿਸਟਮ ਖੇਤੀ ‘ਤੇ ਨਿਰਭਰ ਹੈ। ਇਹ ਜਾਣਦੇ ਹੋਏ ਕੇਂਦਰ ਸਰਕਾਰ ਅਜਿਹਾ ਕੰਮ ਕਰ ਰਹੀ ਹੈ। ਇਸ ਤੋਂ ਸਾਬਤ ਹੁੰਦਾ ਹੈ ਕਿ ਭਾਜਪਾ ਜਾਣਬੁੱਝ ਕੇ ਪੰਜਾਬ ਨੂੰ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਲਈ ਜਾਣਬੁੱਝ ਕੇ ਐਫਸੀਆਈ ਦੇ ਗੁਦਾਮਾਂ ਵਿੱਚੋਂ ਅਨਾਜ ਖਾਲੀ ਨਹੀਂ ਕਰਾਇਆ।

ਇਹ ਵੀ ਪੜ੍ਹੋ: Big News: ਪੰਜਾਬ ਦੇ ਵਿਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋਇਆ, ਹਾਈਕੋਰਟ ਵੱਲੋਂ 700 ਪਿਟੀਸ਼ਨਾਂ ਰੱਦ

ਉਹ ਦਿੱਲੀ ਅਤੇ ਪੰਜਾਬ ਦੀ ‘ਆਪ’ ਸਰਕਾਰ ਨੂੰ ਪਰੇਸ਼ਾਨ ਕਰਨਾ ਚਾਹੁੰਦੀ ਹੈਭਾਜਪਾ ਪੰਜਾਬ ਵਿੱਚ ਲੋਕ ਸਭਾ ਚੋਣਾਂ ਵਿੱਚ ਇੱਕ ਵੀ ਸੀਟ ਨਾ ਮਿਲਣ ਦਾ ਬਦਲਾ ਪੰਜਾਬ ਦੇ ਕਿਸਾਨਾਂ ਤੋਂ ਲੈ ਰਹੀ ਹੈ। ਝੋਨੇ ਦੀ ਖਰੀਦ ਵਿੱਚ ਦੇਰੀ ਵੀ ਜਾਣਬੁੱਝ ਕੇ ਇਕ ਸਾਜ਼ਿਸ਼ ਤਹਿਤ ਕੀਤੀ ਜਾ ਰਹੀ ਹੈ ਤਾਂ ਜੋ ਪੰਜਾਬ ਸਰਕਾਰ ਨੂੰ ਬਦਨਾਮ ਕੀਤਾ ਜਾ ਸਕੇ।ਟੀਨੂੰ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਮਿਸ਼ਨ ਏਜੰਟਾਂ ਅਤੇ ਸ਼ੈਲਰ ਮਾਲਕਾਂ ਦੀਆਂ ਸਾਰੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ 31 ਮਾਰਚ, 2025 ਤੱਕ 120 ਲੱਖ ਮੀਟ੍ਰਿਕ ਟਨ ਅਨਾਜ ਚੁੱਕ ਕੇ ਸਪੇਸ ਉਪਲਬਧ ਕਰਵਾਈ ਜਾਵੇਗੀ ਅਤੇ ਕੇਂਦਰ ਆਵਾਜਾਈ ਦਾ ਖਰਚਾ ਚੁੱਕਣ ਲਈ ਵੀ ਤਿਆਰ ਹੈ। ਜਿਹੜਾ ਝੋਨਾ ਸੁਖ ਜਾਂਦਾ ਹੈ ਅਤੇ ਜਿਸ ਨੂੰ ਬਿਨਾਂ ਕਿਸੇ ਮੀਟਿੰਗ ਅਤੇ ਸਲਾਹ-ਮਸ਼ਵਰੇ ਦੇ 1 ਫੀਸਦੀ ਤੋਂ ਘਟਾ ਕੇ ਅੱਧਾ ਫੀਸਦੀ ਕਰ ਦਿੱਤਾ ਗਿਆ ਸੀ ਤੇ ਵੀ ਕੇਂਦਰ ਸਰਕਾਰ ਵਿਚਾਰ ਕਰੇਗੀ।ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਇਹ ਵੀ ਕਿਹਾ ਕਿ ਅਸੀਂ ਇੱਕ ਹੋਰ ਫਸਲ ਉਗਾਉਣ ਲਈ ਤਿਆਰ ਹਾਂ ਪਰ ਕੇਂਦਰ ਸਰਕਾਰ ਇਸ ਦੀ ਖਰੀਦ ਦੀ ਗਰੰਟੀ ਲਵੇ।

 

spot_img
spot_img
spot_img

Share post:

Popular

More like this
Related

ਨੌਜਵਾਨਾਂ ਨੂੰ ਟੀਚਾ ਛੋਟਾ ਨਹੀਂ, ਸਗੋਂ ਉਸ ਦੀ ਰੋਜ਼ ਤਿਆਰੀ ਕਰਨੀ ਚਾਹੀਦੀ ਹੈ: CM Nayab Saini

👉ਮੁੱਖ ਮੰਤਰੀ ਨੇ ਬਾਗੋਵਾਲ ਪੰਜਾਬ ਵਿੱਚ ਨੌਜਵਾਨ ਰੈਲੀ ਨੂੰ...

ਕਸ਼ਯਪ ਸਮਾਜ ਦੀ ਗੌਰਵਸ਼ਾਲੀ ਪਰੰਪਰਾ ਸੇਵਾ, ਤਿਆਗ ਅਤੇ ਰਾਸ਼ਟਰਭਗਤੀ ਦੀ ਮਿਸਾਲ : CM Nayab Saini

👉ਪੰਜਾਬ ਦੇ ਧਰਮਕੋਟ ਵਿੱਚ ਬੋਲੇ ਮੁੱਖ ਮੰਤਰੀ : ਪੰਜਾਬ...

ਅਮਰੀਕਾ ਗ੍ਰੀਨ ਕਾਰਡ ਲਾਟਰੀ 2027 ‘ਤੇ ਫਿਰ ਲੱਗੀ ਰੋਕ! ਜਾਣੋ ਨਵਾਂ ਫ਼ੈਸਲਾ

America News : ਅਮਰੀਕਾ ਜਾਣ ਦਾ ਸੁਪਨਾ ਦੇਖ ਰਹੇ ਲੋਕਾਂ...