Bathinda ‘ਚ ਵਧਿਆ BJP ਦਾ ਪ੍ਰਵਾਰ; ਸਰੂਪ ਸਿੰਗਲਾ ਦੀ ਅਗਵਾਈ ਹੇਠ ਨੌਜਵਾਨਾਂ ਨੇ ਫ਼ੜਿਆ ਕਮਲ ਦਾ ‘ਫੁੱਲ’

Date:

spot_img

Bathinda News: ਬਠਿੰਡਾ ਦੇ ਗੁਰੂ ਨਾਨਕ ਕਲੋਨੀ ਅਤੇ ਖੇਤਾਂ ਸਿੰਘ ਬਸਤੀ ਖੇਤਰ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਆਯੋਜਿਤ ਇਕ ਸ਼ਮੂਲੀਅਤ ਸਮਾਗਮ ਦੌਰਾਨ ਕਈ ਨੌਜਵਾਨ ਪਾਰਟੀ ਨਾਲ ਜੁੜੇ ਹਨ। ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਮੌਜੂਦਗੀ ਵਿੱਚ ਹੋਏ ਇਸ ਕਾਰਜਕ੍ਰਮ ਦੌਰਾਨ ਯੁਵਾ ਸਾਥੀ ਹੈਪੀ ਸਿੰਘ ਅਤੇ ਰਾਹੁਲ ਕੁਮਾਰ ਦੀ ਅਗਵਾਈ ਹੇਠ ਸੋਨੂੰ ਕੁਮਾਰ, ਅਸ਼ਮੀਤ ਕੁਮਾਰ, ਰਾਜਦੀਪ, ਗੁਰਪ੍ਰੀਤ, ਕਮਲਪ੍ਰੀਤ, ਰੋਹਿਤ ਕੁਮਾਰ ਅਤੇ ਸੋਮਨਾਥ ਸਮੇਤ ਕਈ ਨੌਜਵਾਨਾਂ ਨੇ ਪਾਰਟੀ ਦੀ ਮੈਂਬਰਸ਼ਿਪ ਸਵੀਕਾਰ ਕੀਤੀ।

ਇਹ ਵੀ ਪੜ੍ਹੋ Bathinda Police ਵੱਲੋਂ ਲੱਖਾਂ ਨਸ਼ੀਲੀਆਂ ਗੋਲੀਆਂ ਸਮੇਤ ਬਠਿੰਡਾ ਦੇ ਨਾਮੀਂ ਮੈਡੀਕਲ ਸਟੋਰ ਮਾਲਕ ਸਮੇਤ 2 ਕਾਬੂ

ਇਸ ਮੋਕੇ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਚੱਲ ਰਹੀਆਂ ਯੋਜਨਾਵਾਂ ਤੋਂ ਪ੍ਰੇਰਿਤ ਹੋ ਕੇ ਨੌਜਵਾਨ ਵਰਗ ਰਾਜਨੀਤੀ ਵਿੱਚ ਸਰਗਰਮ ਭੂਮਿਕਾ ਨਿਭਾਉਣ ਵੱਲ ਉਤਸ਼ਾਹਿਤ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਦਾ ਮੁੱਖ ਉਦੇਸ਼ ਰਾਸ਼ਟਰ ਨਿਰਮਾਣ ਵਿੱਚ ਯੁਵਾਵਾਂ ਦੀ ਭਾਗੀਦਾਰੀ ਨੂੰ ਵਧਾਉਣਾ ਹੈ।ਉਨ੍ਹਾਂ ਅਨੁਸਾਰ ਬਠਿੰਡਾ ਜ਼ਿਲ੍ਹੇ ਵਿੱਚ ਪਾਰਟੀ ਦੀ ਸੰਗਠਨਾਤਮਕ ਮਜ਼ਬੂਤੀ ਲਈ ਵੱਖ-ਵੱਖ ਪੱਧਰਾਂ ‘ਤੇ ਮੀਟਿੰਗਾਂ ਅਤੇ ਜਨ-ਸੰਪਰਕ ਅਭਿਆਨ ਚਲਾਏ ਜਾ ਰਹੇ ਹਨ।

ਇਹ ਵੀ ਪੜ੍ਹੋ Bathinda ਦੇ ਹੋਰ ਨੌਜਵਾਨ Dubai ‘ਚ ਫ਼ਸੇ,ਸਰਕਾਰ ਨੂੰ ਵਾਪਸ ਲਿਆਉਣ ਦੀ ਕੀਤੀ ਅਪੀਲ

ਸਿੰਗਲਾ ਨੇ ਕਿਹਾ ਕਿ ਘਰ-ਘਰ ਸੰਪਰਕ ਮੁਹਿੰਮ ਰਾਹੀਂ ਲੋਕਾਂ ਦੀਆਂ ਚਿੰਤਾਵਾਂ ਨੂੰ ਸੁਣਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਪਾਰਟੀ ਦੇ ਦ੍ਰਿਸ਼ਟਿਕੋਣ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।ਸਮਾਗਮ ਦੇ ਅੰਤ ਵਿੱਚ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨੇ ਸਮਾਜਿਕ ਅਤੇ ਜਨ-ਹਿਤ ਕਾਰਜਾਂ ਵਿੱਚ ਸਰਗਰਮ ਭਾਗੀਦਾਰੀ ਦਾ ਭਰੋਸਾ ਦਿਵਾਇਆ। ਸਥਾਨਕ ਪੱਧਰ ‘ਤੇ ਇਹ ਸ਼ਮੂਲੀਅਤ ਪਾਰਟੀ ਲਈ ਸੰਗਠਨਾਤਮਕ ਤੌਰ ‘ਤੇ ਮਹੱਤਵਪੂਰਨ ਮੰਨੀ ਜਾ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Punjab Assembly Session ; ‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ, SIR ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਐੱਸ.ਆਈ.ਆਰ. ਪ੍ਰਕਿਰਿਆ ਦੀ ਜਾਂਚ ਕੀਤੀ ਜਾਵੇ ਅਤੇ ਬੇਨਿਯਮੀਆਂ ਲਈ...