ਮੌੜ,2 ਦਸੰਬਰ:ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਨੂੰ ਪਿੰਡਾਂ ਵਿੱਚ ਭਰਪੂਰ ਹੁੰਗਾਰਾ ਮਿਲ ਰਿਹਾ ਹੈ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੂਬਾ ਜਨਰਲ ਸਕੱਤਰ ਭਾਜਪਾ ਅਤੇ ਹਲਕਾ ਮੌੜ ਦੇ ਕਨਵੀਨਰ ਦਿਆਲ ਸੋਢੀ ਨੇ ਮੌੜ ਵਿਧਾਨ ਸਭਾ ਹਲਕਾ ਦੇ ਪਿੰਡ ਚਨਾਰਥਲ ਖਾਨਾ ਵਿਚ ਭਾਜਪਾ ਦੀ ਮੈਂਬਰਸ਼ਿਪ ਲਈ ਰੱਖੀ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਤੇ ਦਿਆਲ ਸੋਢੀ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਦੀ ਕੇਂਦਰ ਵਿੱਚ ਤੀਸਰੀ ਵਾਰ ਜੋਂ ਸਰਕਾਰ ਬਣੀ ਹੈ ਅਤੇ ਗੁਆਂਢੀ ਸੂਬੇ ਹਰਿਆਣਾ ਵਿੱਚ ਵੀ ਤੀਸਰੀ ਵਾਰ ਭਾਜਪਾ ਦੀ ਸਰਕਾਰ ਬਣਨ ਦਾ ਕਾਰਨ ਇਹ ਹੈ ਕਿ ਭਾਜਪਾ ਨੇ ਆਪਣੇ ਦਿੱਤੇ ਹੋਏ ਨਾਅਰੇ ਸਬ ਕਾ ਸਾਥ,ਸਭ ਕਾ ਵਿਸ਼ਵਾਸ ਅਤੇ ਸਭ ਕਾ ਵਿਕਾਸ ਨੂੰ ਪੂਰਾ ਕੀਤਾ ਹੈ।
ਇਹ ਵੀ ਪੜ੍ਹੋ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਅੱਜ; ਸੁਖਬੀਰ ਬਾਦਲ ਨੂੰ ਸੁਣਾਈ ਜਾ ਸਕਦੀ ਹੈ ਸਜ਼ਾ! ਪੂਰੇ ਸਿੱਖ ਪੰਥ ਦੀਆਂ ਨਿਗਾਹਾਂ ਟਿਕੀਆਂ
ਉਹਨਾਂ ਕਿਹਾ ਕਿ ਇਸ ਕਰਕੇ ਹੀ ਪਾਰਟੀ ਦੀ ਮੈਂਬਰਸ਼ਿਪ ਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਵੀ ਹੁਣ ਮਹਿਸੂਸ ਕਰ ਰਹੇ ਹਨ ਕਿ ਉਨ੍ਹਾਂ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਗਲਤੀ ਕਰ ਲਈ ਹੈ, ਕਿਉਂਕਿ ਪੰਜਾਬ ਵਿੱਚ ਅੱਜ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ ਜਿਸ ਕਰਕੇ ਹਰ ਵਰਗ ਸੜਕਾਂ ਤੇ ਅੰਦੋਲਨ ਕਰਨ ਲਈ ਉੱਤਰਿਆ ਹੋਇਆ ਹੈ ਅਤੇ ਸੂਬੇ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਨੂੰ ਚੁਟਕਲੇ ਸੁਣਾ ਕੇ ਖਾਨਾ ਪੂਰਤੀ ਕਰ ਰਹੇ ਹਨ। ਉਹਨਾਂ ਪਾਰਟੀ ਵਰਕਰਾਂ ਨੂੰ ਕਿਹਾ ਕਿ ਮੈਂਬਰਸ਼ਿਪ ਮੁਹਿੰਮ ਲਈ ਹਰ ਵਰਗ ਤੱਕ ਪਹੁੰਚ ਕੀਤੀ ਜਾਵੇ ਜਿਸ ਨਾਲ ਪਾਰਟੀ ਮਜ਼ਬੂਤ ਹੋਵੇ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਸਰਕਾਰ ਬਣਾਕੇ ਪੰਜਾਬ ਨੂੰ ਬਚਾਇਆ ਜਾ ਸਕੇ। ਉਹਨਾਂ ਕਿਹਾ ਕਿ ਹਰ ਪਿੰਡ ਵਿੱਚ ਇਸ ਤਰ੍ਹਾਂ ਦੀਆਂ ਮੀਟਿੰਗਾਂ ਕਰਕੇ ਮੈਂਬਰਸ਼ਿਪ ਕੀਤੀ ਜਾਵੇਗੀ।
ਇਹ ਵੀ ਪੜ੍ਹੋ canada immigration news: ਕੈਨੇਡਾ ਨੇ ਵਿਦੇਸ਼ੀ ਵਿਦਿਆਰਥੀਆਂ ਤੇ ਵਰਕ ਪਰਮਿਟ ਵਾਲਿਆਂ ਨੂੰ ਦਿੱਤਾ ਵੱਡਾ ਝਟਕਾ
ਉਹਨਾਂ ਦੱਸਿਆ ਕਿ ਅੱਜ ਵੀ ਇਸ ਮੀਟਿੰਗ ਦੌਰਾਨ ਲਗਭਗ 45 ਦੇ ਕਰੀਬ ਵਿਅਕਤੀਆਂ ਨੇ ਭਾਜਪਾ ਦੀ ਮੈਂਬਰਸ਼ਿਪ ਲਈ। ਇਸ ਮੌਕੇ ਤੇ ਪਿੰਡ ਚਨਾਰਥਲ ਖਾਨਾ ਦੀ ਮੌਜੂਦਾ ਪੰਚਾਇਤ ਮੈਂਬਰ ਸ੍ਰੀਮਤੀ ਸਿਮਰਜੀਤ ਕੌਰ, ਪਿੰਡ ਮਾਈਸਰਖਾਨਾ ਦੇ ਨੰਬਰਦਾਰ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਜਗਤਾਰ ਸਿੰਘ, ਗੁਰਸੰਗਤ ਸਿੰਘ ਅਤੇ ਸੁਰਜੀਤ ਸਿੰਘ ਨੇ ਭਾਜਪਾ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਮਾਈਸਰਖਾਨਾ ਦੇ ਮੰਡਲ ਪ੍ਰਧਾਨ ਮਲਕੀਤ ਸਿੰਘ, ਮੰਡਲ ਦੇ ਉੱਪ ਪ੍ਰਧਾਨ ਬਲਕੌਰ ਸਿੰਘ, ਮੰਡਲ ਦੇ ਜਨਰਲ ਸਕੱਤਰ ਜੱਸਾ ਸਿੰਘ ਅਤੇ ਯੁਵਾ ਆਗੂ ਕੁਲਦੀਪ ਸਿੰਘ ਰਾਮਨਗਰ ਅਤੇ ਮਹਿਲਾ ਮੋਰਚਾ ਦੀ ਆਗੂ ਇੰਦਰਜੀਤ ਕੌਰ ਤੋਂ ਇਲਾਵਾ ਪਾਰਟੀ ਦੇ ਵਰਕਰ ਹਾਜ਼ਰ ਸਨ।
Share the post "ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਨੂੰ ਪਿੰਡਾਂ ਵਿੱਚ ਮਿਲ ਰਿਹਾ ਹੈ ਭਰਪੂਰ ਹੁੰਗਾਰਾ:ਦਿਆਲ ਸੋਢੀ"