3 ਅਪ੍ਰੈਲ ਨੂੰ ਐਸਐਸਪੀ ਦਫਤਰ ਫਰੀਦਕੋਟ ਵਿਖੇ ਦਿੱਤੇ ਜਾ ਰਹੇ ਧਰਨੇ ’ਚ ਕਿਸਾਨਾਂ ਨੂੰ ਪਹੁੰਚਣ ਦਾ ਸੱਦਾ
Bathinda News: ਚੰਦਭਾਨ ਜ਼ਬਰ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਪੀੜਤ ਮਜ਼ਦੂਰਾਂ ਨੂੰ ਇਨਸਾਫ ਦਿਵਾਉਣ ਲਈ ਲੜੇ ਜਾ ਰਹੇ ਸੰਘਰਸ਼ ਤਹਿਤ 3 ਅਪ੍ਰੈਲ ਨੂੰ ਐਸ ਐਸ ਪੀ ਦਫਤਰ ਫਰੀਦਕੋਟ ਵਿਖੇ ਦਿੱਤੇ ਜਾ ਰਹੇ ਧਰਨੇ ਦੀ ਹਮਾਇਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਇਸ ਧਰਨੇ ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਤੇ ਫਰੀਦਕੋਟ ਜ਼ਿਲ੍ਹੇ ਦੇ ਪ੍ਰਧਾਨ ਜਸਪਾਲ ਸਿੰਘ ਨੰਗਲ ਨੇ ਜ਼ਾਰੀ ਕੀਤੇ ਬਿਆਨ ਰਾਹੀਂ ਆਖਿਆ ਕਿ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਸੰਘਰਸ਼ ਦੀ ਬਦੌਲਤ 9 ਫਰਵਰੀ ਨੂੰ ਜਥੇਬੰਦੀਆਂ ਨਾਲ ਕੀਤੇ ਸਮਝੌਤੇ ਨੂੰ ਲਾਗੂ ਕਰਨ ਤੋਂ ਫਰੀਦਕੋਟ ਦਾ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਲਗਾਤਾਰ ਟਾਲ ਮਟੋਲ ਕਰਦਾ ਆ ਰਿਹਾ ਹੈ।
ਇਹ ਵੀ ਪੜ੍ਹੋ ਜਲੰਧਰ ’ਚ ਤੜਕਸਾਰ ਵਾਪਰਿਆਂ ਭਿਆ.ਨਕ ਹਾਦਸਾ;ਦੋ ਦੋਸਤਾਂ ਦੀ ਹੋਈ ਮੌ+ਤ, ਦੋ ਗੰਭੀਰ ਜਖ਼.ਮੀ
ਉਹਨਾਂ ਆਖਿਆ ਕਿ ਐਸ ਐਸ ਪੀ ਵੱਲੋਂ ਕੀਤੇ ਵਾਅਦੇ ਅਨੁਸਾਰ ਮਜ਼ਦੂਰਾਂ ’ਤੇ ਗੋਲੀਆਂ ਚਲਾਉਣ ਵਾਲੇ ਸ਼ੈਲਰ ਮਾਲਕ ਗਮਦੂਰ ਸਿੰਘ ਤੇ ਹਰਵਿੰਦਰ ਵਗੈਰਾ ’ਤੇ ਭਾਵੇਂ ਪਰਚਾ ਦਰਜ ਕਰ ਦਿੱਤਾ ਗਿਆ ਪਰ ਇਹ ਪਰਚਾ ਪੀੜਤ ਮਜ਼ਦੂਰਾਂ ਦੇ ਬਿਆਨਾਂ ’ਤੇ ਦਰਜ਼ ਕਰਨ ਦੀ ਥਾਂ ਪੁਲਿਸ ਮੁਲਾਜ਼ਮਾਂ ਦੇ ਕਮਜ਼ੋਰ ਬਿਆਨਾਂ ’ਤੇ ਹੀ ਕੀਤਾ ਗਿਆ । ਉਹਨਾਂ ਆਖਿਆ ਕਿ ਮਜ਼ਦੂਰਾਂ ਵੱਲੋਂ ਦਿੱਤੇ ਬਿਆਨਾਂ ਨੂੰ ਮਹੀਨੇ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਵੀ ਅਜੇ ਤੱਕ ਦਰਜ਼ ਨਹੀਂ ਕੀਤਾ ਗਿਆ ਅਤੇ ਨਾ ਹੀ ਇਹਨਾਂ ਬਿਆਨਾਂ ਦੇ ਅਧਾਰ ’ਤੇ ਹੋਰਨਾਂ ਦੋਸ਼ੀਆਂ ਨੂੰ ਨਾਮਜ਼ਦ ਕਰਕੇ ਗਿਰਫ਼ਤਾਰ ਕੀਤਾ ਗਿਆ।
ਇਹ ਵੀ ਪੜ੍ਹੋ ਵੱਡੀ ਖ਼ਬਰ: ਪੰਜਾਬ ਦੇ ਐਡਵੋਕੇਟ ਜਨਰਲ ਨੇ ਆਪਣੇ ਅਹੁੱਦੇ ਤੋਂ ਦਿੱਤਾ ਅਸਤੀਫ਼ਾ!
ਉਹਨਾਂ ਆਖਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਮਜ਼ਦੂਰਾਂ ’ਤੇ ਦਰਜ਼ ਕੇਸ ਵਾਪਸ ਲੈਣ ਦਾ ਕੀਤਾ ਵਾਅਦਾ ਪੂਰਾ ਕਰਨ ਦੀ ਥਾਂ ਇਸਨੂੰ ਮਜ਼ਦੂਰਾਂ ਉਤੇ ਦਬਾਅ ਬਣਾ ਕੇ ਰੱਖਣ ਦੇ ਖੋਟੇ ਮਨਸੂਬੇ ਤਹਿਤ ਅਜੇ ਤੱਕ ਜਿਉਂ ਦਾ ਤਿਉਂ ਬਰਕਰਾਰ ਰੱਖਿਆ ਹੋਇਆ ਹੈ । ਉਹਨਾਂ ਆਖਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਸ਼ੈਲਰ ਮਾਲਕਾਂ ਦੇ ਸਿਆਸੀ ਤੇ ਵਿੱਤੀ ਅਸਰ ਰਸੂਖ ਦੀ ਬਦੌਲਤ ਮਜ਼ਦੂਰਾਂ ਨੂੰ ਇਨਸਾਫ ਦੇਣ ਦੀ ਥਾਂ ਦੋਸ਼ੀਆਂ ਨੂੰ ਬਚਾਉਣ ਦੇ ਰਾਹ ਪਿਆ ਹੋਇਆ ਹੈ । ਉਹਨਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਵੱਡੀ ਗਿਣਤੀ ਚ 3 ਅਪ੍ਰੈਲ ਨੂੰ ਐਸ ਐਸ ਪੀ ਦਫਤਰ ਫਰੀਦਕੋਟ ਵਿਖੇ ਮਜ਼ਦੂਰ ਜਥੇਬੰਦੀਆਂ ਵੱਲੋਂ ਦਿੱਤੇ ਜਾ ਰਹੇ ਧਰਨੇ ’ਚ ਵਧ ਚੜ੍ਹ ਕੇ ਸ਼ਾਮਲ ਹੋਣ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਬੀਕੇਯੂ (ਏਕਤਾ ਉਗਰਾਹਾਂ) ਵਲੋਂ ਚੰਦਭਾਨ ਜ਼ਬਰ ਵਿਰੋਧੀ ਐਕਸ਼ਨ ਕਮੇਟੀ ਦੇ ਧਰਨੇ ਦੀ ਹਮਾਇਤ ਦਾ ਐਲਾਨ"