spot_img
spot_img

BKU Ekta (Ugrahan) ਵੱਲੋਂ ਵਿਦਿਆਰਥੀਆਂ ਦੀ ਹਮਾਇਤ ਲਈ 27 ਜੁਲਾਈ ਨੂੰ ਦਿੱਲੀ ਜਾਣ ਦਾ ਐਲਾਨ

Date:

spot_img

Bathinda News: BKU Ekta (Ugrahan) ਨੇ ਦਿੱਲੀ ਚ ਹੋ ਰਹੇ ਵਿਦਿਆਰਥੀ ਸੰਘਰਸ਼ ਪਏਦੀ ਹਮਾਇਤ ਵਿੱਚ 27 ਜੁਲਾਈ ਨੂੰ ਪੰਜਾਬ ਤੋਂ ਕਾਫਲੇ ਬੰਨ੍ਹ ਕੇ ਦਿੱਲੀ ਪਹੁੰਚਣ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਸੂਬਾਈ ਅਹੁਦੇਦਾਰਾਂ ਦੀ ਬੈਠਕ ਦੌਰਾਨ ਕੀਤੇ ਇਸ ਫ਼ੈਸਲੇ ਬਾਰੇ ਟੀਚਰਜ਼ ਹੋਮ ਬਠਿੰਡਾ ‘ਚ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾਈ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਸੂਬਾ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਵਿਦਿਆਰਥੀਆਂ ਦਾ ਸੰਘਰਸ਼ ਹੱਕੀ ਅਤੇ ਵਾਜਬ ਹੈ। ਪਰ ਮੋਦੀ ਸਰਕਾਰ ਵਿਦਿਆਰਥੀਆਂ ਦੀ ਆਵਾਜ਼ ਸੁਣਨ ਦੀ ਥਾਂ ਇਸ ਆਵਾਜ਼ ਨੂੰ ਜਬਰ ਦੇ ਜ਼ੋਰ ਕੁਚਲ ਦੇਣਾ ਚਾਹੁੰਦੀ ਹੈ। ਸਰਕਾਰ ਸਿੱਖਿਆ ਮੰਤਰੀ ਨੂੰ ਪਾਸੇ ਕਰਨ ਦੀ ਥਾਂ ਬੇਕਸੂਰ ਨੌਜਵਾਨਾਂ ਤੇ ਵਿਦਿਆਰਥੀਆਂ ਨੂੰ ਡਾਂਗਾਂ ਤੇ ਅੱਥਰੂ ਗੈਸ ਦੇ ਗੋਲਿਆਂ ਨਾਲ ਨਵਾਜ ਰਹੀ ਹੈ। ਉਹਨਾਂ ਕਿਹਾ ਕਿ ਦੇਸ਼ ਦੇ ਵਿਦਿਆਰਥੀ ਸਿਰਫ ਟੈਸਟਾਂ ਦੇ ਘਪਲਿਆਂ ਤੋਂ ਹੀ ਪੀੜਿਤ ਨਹੀਂ ਹਨ ਸਗੋਂ ਅਤਿ ਮਹਿੰਗੀ ਹੋ ਚੁੱਕੀ ਸਿੱਖਿਆ ਤੇ ਭਾਰੀ ਬੇਰੁਜ਼ਗਾਰੀ ਦੀ ਤਿੱਖੀ ਮਾਰ ਹੰਡਾ ਰਹੇ ਹਨ।

ਇਹ ਵੀ ਪੜ੍ਹੋ  Bathinda ਦੇ Mansa Road ‘ਤੇ ਸਥਿਤ Under Bridge ‘ਚ ਟਰਾਲਾ ਪਲਟਿਆ

ਸਰਕਾਰਾਂ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਸਿੱਖਿਆ ਦਾ ਖੇਤਰ ਇੱਕ ਵੱਡੇ ਵਪਾਰ ਚ ਤਬਦੀਲ ਹੋ ਚੁੱਕਿਆ ਹੈ। ਮੋਦੀ ਸਰਕਾਰ ਵੱਲੋਂ ਸਿੱਖਿਆ ਦੇ ਮੁਕੰਮਲ ਕਾਰਪੋਰੇਟੀਕਰਨ ਤੇ ਭਗਵੇਂਕਰਨ ਲਈ ਕੌਮੀ ਸਿੱਖਿਆ ਨੀਤੀ 2020 ਲਾਗੂ ਕਰਕੇ ਵਿਦਿਆਰਥੀਆਂ ਨੂੰ ਹੋਰ ਜ਼ਿਆਦਾ ਸੰਕਟਾਂ ਮੂੰਹ ਧੱਕ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਜਥੇਬੰਦੀ ਵਿਦਿਆਰਥੀਆਂ ਵੱਲੋਂ ਰੱਖੀਆਂ ਜਾ ਰਹੀਆਂ ਮੰਗਾਂ ਦੀ ਹਮਾਇਤ ਕਰਦਿਆਂ ਪ੍ਰਾਈਵੇਟ ਕੋਚਿੰਗ ਸੈਂਟਰਾਂ ਦੇ ਵਪਾਰਕ ਕਾਰੋਬਾਰ ਨੂੰ ਬੰਦ ਕਰਨ, ਸਿੱਖਿਆ ਦੇ ਨਿੱਜੀਕਰਨ, ਵਪਾਰੀਕਰਨ ਤੇ ਭਗਵੇਂਕਰਨ ਦੀ ਨੀਤੀ ਨੂੰ ਰੱਦ ਕਰਨ, ਕੌਮੀ ਸਿੱਖਿਆ ਨੀਤੀ 2020 ਨੂੰ ਰੱਦ ਕਰਨ ਤੇ ਰੁਜ਼ਗਾਰ ਮੁਖੀ ਆਰਥਿਕਤਾ ਉਸਾਰਨ ਦੀ ਮੰਗ ਵੀ ਉਭਾਰੇਗੀ। ਉਹਨਾਂ ਕਿਹਾ ਕਿ ਅੱਜ ਦੇ ਸਮੇਂ ਦੇਸ਼ ਦੇ ਕਿਸਾਨਾਂ ਮਜ਼ਦੂਰਾਂ ਤੇ ਹੋਰ ਮਿਹਨਤਕਸ਼ ਵਰਗਾਂ ਵਾਂਗ ਵਿਦਿਆਰਥੀ ਵਰਗ ਵੀ ਸਾਮਰਾਜੀਆਂ ਤੇ ਵੱਡੇ ਪੂੰਜੀਪਤੀਆਂ ਦੀਆਂ ਸੇਵਾਦਾਰ ਲੁਟੇਰੀਆਂ ਨੀਤੀਆਂ ਤੋਂ ਪੀੜਤ ਹੈ ਤੇ ਹੁਣ ਇਹਨਾਂ ਨੀਤੀਆਂ ਖਿਲਾਫ ਸਭਨਾਂ ਵਰਗਾਂ ਦੀ ਸਾਂਝੀ ਜੱਦੋ ਜਹਿਦ ਉਸਾਰਨ ਦੀ ਲੋੜ ਹੈ।

ਇਹ ਵੀ ਪੜ੍ਹੋ  Canada ‘ਚ ਪੰਜਾਬਣ ਵਿਦਿਆਰਥਣ ਦਾ ਕ*ਤ*ਲ; ਸਾਥੀ ਵਿਦਿਆਰਥੀ ‘ਤੇ ਲੱਗੇ ਦੋਸ਼

ਵਿਦਿਆਰਥੀ ਦੇ ਹੱਕ ਚ ਉੱਠਣ ਵਾਲੀ ਹਰ ਆਵਾਜ਼ ਇਸ ਸਾਂਝੀ ਜਦੋਜਹਿਦ ਉਸਾਰਨ ਚ ਹੀ ਹਿੱਸਾ ਪਾਵੇਗੀ। ਮੋਦੀ ਸਰਕਾਰ ਦੇ ਫਾਸ਼ੀ ਹਮਲੇ ਦੇ ਟਾਕਰੇ ਲਈ ਜੂਝ ਰਹੇ ਸਭਨਾਂ ਹਿੱਸਿਆਂ ਵੱਲੋਂ ਇਸ ਵਿਦਿਆਰਥੀ ਸੰਘਰਸ਼ ਨੂੰ ਤਕੜਾਈ ਦੇਣਾ ਸਮੇਂ ਦੀ ਅਣਸਰਦੀ ਲੋੜ ਹੈ।ਉਹਨਾਂ ਪੰਜਾਬ ਦੇ ਵਿਦਿਆਰਥੀਆਂ, ਨੌਜਵਾਨਾਂ ਤੇ ਹੋਰ ਮਿਹਨਤਕਸ਼ ਵਰਗਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਇਸ ਕਾਫ਼ਲੇ ਵਿੱਚ ਸ਼ਾਮਿਲ ਹੋ ਕੇ ਇਸ ਨੂੰ ਹੋਰ ਵਿਸ਼ਾਲ ਕਰਨ ਤੇ ਵਿਦਿਆਰਥੀਆਂ ਦੇ ਸੰਘਰਸ਼ ਦੀ ਹਮਾਇਤ ਵਿੱਚ ਨਿਤਰ ਕੇ ਆਪਣਾ ਫ਼ਰਜ਼ ਅਦਾ ਕਰਨ। ਇਸ ਮੌਕੇ ਸ਼ਿੰਗਾਰਾ ਸਿੰਘ ਮਾਨ, ਜਗਤਾਰ ਸਿੰਘ ਕਾਲਾਝਾੜ ਤੇ ਹਰਿੰਦਰ ਕੌਰ ਬਿੰਦੂ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਭਿਆਨਕ ਸੜਕ ਹਾਦਸੇ ‘ਚ ਦਰਾਣੀ-ਜਠਾਣੀ ਦੀ ਹੋਈ ਮੌ-ਤ

Faridkot News: ਸ਼ੁੱਕਰਵਾਰ ਨੂੰ ਫਰੀਦਕੋਟ ਸ਼ਹਿਰ ਵਿੱਚ ਵਾਪਰੇ ਇੱਕ...

शिक्षा को कौशल और उद्योग से जोड़ना है जरूरी-शिक्षा मंत्री महीपाल ढांडा

Haryana News: पलवल स्थित श्री विश्वकर्मा कौशल विश्वविद्यालय में...